Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦੁਨੀਆ ਦੇ ਸਭ ਤੋਂ ਵੱਧ 50 ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 39 ਭਾਰਤ ਦੇ

March 14, 2023 01:55 PM

ਨਵੀਂ ਦਿੱਲੀ, 14 ਮਾਰਚ (ਪੋਸਟ ਬਿਊਰੋ): ਸਾਲ 2022 'ਚ ਭਾਰਤ ਦੁਨੀਆ ਦਾ ਅੱਠਵਾਂ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ ਸੀ, ਜਦਕਿ ਪਿਛਲੇ ਸਾਲ ਸਾਡਾ ਦੇਸ਼ ਪੰਜਵੇਂ ਸਥਾਨ 'ਤੇ ਸੀ। ਹਾਲਾਂਕਿ ਭਾਰਤ ਵਿੱਚ ਪੀਐਮ 2[5 ਦਾ ਪੱਧਰ ਘਟ ਕੇ 53[3 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਰਹਿ ਗਿਆ ਹੈ, ਇਹ ਅਜੇ ਵੀ ਵਿਸ਼ਵ ਸਿਹਤ ਸੰਗਠਨ ਦੀ ਸੁਰੱਖਿਅਤ ਸੀਮਾ ਤੋਂ 10 ਗੁਣਾ ਵੱਧ ਹੈ।
ਸਵਿਟਜ਼ਰਲੈਂਡ ਦੀ ਫਰਮ ੀਥੳਿਰ ਨੇ ਮੰਗਲਵਾਰ ਨੂੰ ਜਾਰੀ ਆਪਣੀ 'ਵਰਲਡ ਏਅਰ ਕੁਆਲਿਟੀ ਰਿਪੋਰਟ' 'ਚ ਇਹ ਦਰਜਾਬੰਦੀ ਦਿੱਤੀ ਹੈ ਅਤੇ ਰੈਂਕਿੰਗ ਦਾ ਆਧਾਰ ਪੀਐੱਮ 2[5 ਦੇ ਪੱਧਰ 'ਤੇ ਬਣਾਇਆ ਗਿਆ ਹੈ, ਜਿਸ ਨੂੰ ਵਿਿਗਆਨੀ ਅਤੇ ਸਿਹਤ ਮਾਹਿਰ ਮੁੱਖ ਪ੍ਰਦੂਸ਼ਕ ਮੰਨਦੇ ਹਨ। ਸਰਕਾਰੀ ਅਤੇ ਗੈਰ-ਸਰਕਾਰੀ ਮਾਨੀਟਰਾਂ ਸਮੇਤ 30,000 ਤੋਂ ਵੱਧ ਜ਼ਮੀਨੀ-ਅਧਾਰਿਤ ਮਾਨੀਟਰਾਂ ਤੋਂ ਇਕੱਤਰ ਕੀਤੇ ਗਏ 131 ਦੇਸ਼ਾਂ ਤੋਂ ਡਾਟਾ ਲਿਆ ਗਿਆ ਸੀ।
ਚੋਟੀ ਦੇ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਭਾਰਤੀ ਸ਼ਹਿਰ ਬਹੁਤ ਜ਼ਿਆਦਾ ਦਿਖਾਈ ਦੇ ਰਹੇ ਹਨ। ਇਸ ਵਾਰ ਸੂਚੀ ਵਿੱਚ ਸਭ ਤੋਂ ਵੱਧ 7,300 ਤੋਂ ਵੱਧ ਸ਼ਹਿਰਾਂ ਦਾ ਨਾਂ ਦਰਜ ਕੀਤਾ ਗਿਆ ਹੈ, ਜਦੋਂ ਕਿ ਪਿਛਲੀ ਵਾਰ 2017 ਵਿੱਚ 2,200 ਤੋਂ ਘੱਟ ਸ਼ਹਿਰਾਂ ਦੀ ਸੂਚੀ ਬਣਾਈ ਗਈ ਸੀ। ਰਿਪੋਰਟ ਮੁਤਾਬਕ ਭਾਰਤ ਵਿੱਚ ਹਵਾ ਪ੍ਰਦੂਸ਼ਣ ਦੀ ਆਰਥਿਕ ਲਾਗਤ 150 ਬਿਲੀਅਨ ਅਮਰੀਕੀ ਡਾਲਰ ਹੈ। ਭਾਰਤ ਵਿੱਚ ਪੀਐਮ 2[5 ਦੇ ਕੁੱਲ ਪ੍ਰਦੂਸ਼ਣ ਦਾ 20-35 ਪ੍ਰਤੀਸ਼ਤ ਆਵਾਜਾਈ ਖੇਤਰ ਪੈਦਾ ਕਰਦਾ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਉਦਯੋਗਿਕ ਇਕਾਈਆਂ, ਕੋਲੇ ਨਾਲ ਚੱਲਣ ਵਾਲੇ ਪਾਵਰ ਪਲਾਂਟ ਅਤੇ ਬਾਇਉਮਾਸ ਬਰਨਿੰਗ ਸ਼ਾਮਲ ਹਨ।
ਪਾਕਿਸਤਾਨ ਦਾ ਲਾਹੌਰ ਅਤੇ ਚੀਨ ਦਾ ਹੋਟਨ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹਨ, ਇਸ ਤੋਂ ਬਾਅਦ ਰਾਜਸਥਾਨ ਦਾ ਭਿਵੜੀ ਅਤੇ ਦਿੱਲੀ ਤੀਜੇ ਅਤੇ ਚੌਥੇ ਸਥਾਨ 'ਤੇ ਹਨ। ਦਿੱਲੀ ਵਿੱਚ ਪੀਐਮ 2[5 ਦਾ ਪੱਧਰ 92[6 ਮਾਈਕ੍ਰੋਗ੍ਰਾਮ ਹੈ, ਜੋ ਸੁਰੱਖਿਅਤ ਸੀਮਾ ਤੋਂ ਲਗਭਗ 20 ਗੁਣਾ ਵੱਧ ਹੈ। ਭਾਰਤ ਵਿੱਚ ਪ੍ਰਦੂਸ਼ਣ ਦੇ ਮਾਮਲੇ ਵਿੱਚ ਦੁਨੀਆ ਦੇ ਚੋਟੀ ਦੇ 10 ਸ਼ਹਿਰਾਂ ਵਿੱਚੋਂ 6 ਹਨ। ਚੋਟੀ ਦੇ 20 ਵਿੱਚੋਂ 14, ਚੋਟੀ ਦੇ 50 ਭਾਰਤੀ ਸ਼ਹਿਰਾਂ ਵਿੱਚੋਂ 39, ਅਤੇ ਚੋਟੀ ਦੇ 100 ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 10 ਹਨ। ਇਸ ਤਰ੍ਹਾਂ 65 ਸ਼ਹਿਰ ਭਾਰਤ ਦੇ ਹਨ। ਪਿਛਲੇ ਸਾਲ ਇਸ ਸੂਚੀ ਵਿੱਚ ਭਾਰਤ ਦੇ 61 ਸ਼ਹਿਰ ਸਨ। ਨਵੇਂ ਵਰਗੀਕਰਨ ਤੋਂ ਬਾਅਦ, ਦਿੱਲੀ ਅਤੇ ਨਵੀਂ ਦਿੱਲੀ ਦੋਵੇਂ ਹੁਣ ਚੋਟੀ ਦੇ 10 ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ ਹੋ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ