Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਏਅਰ ਟਰੈਵਲ ਸਿ਼ਕਾਇਤਾਂ ਨਾਲ ਸਿੱਝਣ ਲਈ ਫੈਡਰਲ ਸਰਕਾਰ ਖਰਚ ਕਰੇਗੀ 76 ਮਿਲੀਅਨ ਡਾਲਰ

March 14, 2023 11:39 PM

ਓਟਵਾ, 14 ਮਾਰਚ (ਪੋਸਟ ਬਿਊਰੋ) : ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਉਨ੍ਹਾਂ ਸਾਰੀਆਂ ਚੋਰ ਮੋਰੀਆਂ ਨੂੰ ਬੰਦ ਕਰ ਦੇਵੇਗੀ ਜਿਨ੍ਹਾਂ ਸਦਕਾ ਏਅਰਲਾਈਨਜ਼ ਰੱਦ ਹੋਈਆਂ ਆਪਣੀਆਂ ਉਡਾਨਾਂ ਲਈ ਆਪਣੇ ਕਸਟਮਰਜ਼ ਨੂੰ ਮੁਆਵਜ਼ਾ ਦੇਣ ਤੋਂ ਮੁਨਕਰ ਹੋ ਜਾਂਦੀਆਂ ਹਨ।
ਉਨ੍ਹਾਂ ਆਖਿਆ ਕਿ ਇਹ ਸੁਧਾਰ ਪੈਸੈਂਜਰਜ਼ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ ਤੇ ਇਸ ਨੂੰ ਪਾਰਲੀਆਮੈਂਟ ਦੇ ਸਪਰਿੰਗ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਾਲ ਦੇ ਸ਼ੁਰੂ ਵਿੱਚ ਅਲਘਬਰਾ ਨੇ ਆਖਿਆ ਸੀ ਕਿ ਕੈਨੇਡੀਅਨਜ਼ ਏਅਰਲਾਈਨ ਪੈਸੈਂਜਰ ਬਿੱਲ ਆਫ ਰਾਈਟਸ ਵਿੱਚ ਕੁੱਝ ਸੋਧਾਂ ਦੀ ਆਸ ਕਰ ਸਕਦੇ ਹਨ ਪਰ ਉਨ੍ਹਾਂ ਇਹ ਨਹੀਂ ਸੀ ਦੱਸਿਆ ਕਿ ਇਹ ਤਬਦੀਲੀਆਂ ਕੀ ਹੋਣਗੀਆਂ। ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੋਧ ਕਰਨ ਵਾਲੀਆਂ ਥਾਂਵਾਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।
ਮੰਗਲਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਅਲਘਬਰਾ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਸੇਫਟੀ ਦੇ ਨਾਂ ਉੱਤੇ ਮੁਆਵਜ਼ੇ ਦੇ ਦਾਅਵਿਆਂ ਨੂੰ ਏਅਰਲਾਈਨਜ਼ ਵੱਲੋਂ ਨਕਾਰਨ ਦੇ ਰੁਝਾਨ ਨੂੰ ਖ਼ਤਮ ਕਰ ਸਕਦੇ ਹਨ ਤਾਂ ਉਨ੍ਹਾਂ ਆਖਿਆ ਕਿ ਹਾਂ ਅਜਿਹਾ ਕੀਤਾ ਜਾਵੇਗਾ। ਟੋਰਾਂਟੋ ਪੀਅਰਸਨ ਏਅਰਪੋਰਟ ਉੱਤੇ ਪ੍ਰੈੱਸ ਕਾਨਫਰੰਸ ਦੌਰਾਨ ਅਲਘਬਰਾ ਨੇ ਆਖਿਆ ਕਿ ਕੈਨੇਡੀਅਨ ਟਰਾਂਸਪੋਰਟ ਏਜੰਸੀ (ਸੀਟੀਏ) ਵਿਖੇ ਸਿ਼ਕਾਇਤਾਂ ਦੇ ਬੈਕਲਾਗ ਨੂੰ ਘਟਾਉਣ ਲਈ ਅਗਲੇ ਤਿੰਨ ਸਾਲਾਂ ਵਿੱਚ 76 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਰਕਮ ਨਾਲ ਟਰਾਂਸਪੋਰਟ ਰੈਗੂਲੇਟਰ 200 ਹੋਰ ਮੁਲਾਜ਼ਮਾਂ ਦੀ ਭਰਤੀ ਕਰ ਸਕੇਗਾ ਤੇ ਹੁਣ ਤੱਕ ਦਰਜ 42000 ਸਿ਼ਕਾਇਤਾਂ ਨੂੰ ਫੌਰੀ ਖ਼ਤਮ ਕੀਤਾ ਜਾ ਸਕੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ