Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਓਨਟਾਰੀਓ ਦੀ ਲਿਬਰਲ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਲਈ ਨਕਵੀ ਨੇ ਛੱਡਿਆ ਪਾਰਲੀਆਮੈਂਟਰੀ ਅਹੁਦਾ

March 14, 2023 11:42 PM

ਓਟਵਾ, 14 ਮਾਰਚ (ਪੋਸਟ ਬਿਊਰੋ) : ਲਿਬਰਲ ਐਮਪੀ ਯਾਸਿਰ ਨਕਵੀ ਨੇ ਪਾਰਲੀਆਮੈਂਟਰੀ ਸੈਕਟਰੀ ਦਾ ਆਪਣਾ ਅਹੁਦਾ ਛੱਡ ਦਿੱਤਾ ਹੈ ਤੇ ਸੰਭਾਵੀ ਤੌਰ ਉੱਤੇ ਹੁਣ ਉਹ ਓਨਟਾਰੀਓ ਦੀ ਲਿਬਰਲ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣਗੇ।
ਨਕਵੀ ਓਟਵਾ ਸੈਂਟਰ ਸੀਟ ਉੱਤੇ ਬਣੇ ਰਹਿਣਗੇ ਪਰ ਉਹ ਕਿੰਗਜ਼ ਪ੍ਰਿਵੀ ਕਾਊਂਸਲ ਫੌਰ ਕੈਨੇਡਾ ਦੇ ਪ੍ਰੈਜ਼ੀਡੈਂਟ ਤੇ ਮਨਿਸਟਰ ਆਫ ਐਮਰਜੰਸੀ ਪ੍ਰਿਪੇਅਰਡਨੈੱਸ ਦੇ ਪਾਰਲੀਆਮੈਂਟਰੀ ਸੈਕਟਰੀ ਵਜੋਂ ਕੰਮ ਨਹੀਂ ਕਰਨਗੇ। ਉਨ੍ਹਾਂ ਦੇ ਆਫਿਸ ਵੱਲੋਂ ਇੱਕ ਲਿਖਤੀ ਬਿਆਨ ਵਿੱਚ ਇਹ ਪੁਸ਼ਟੀ ਕੀਤੀ ਗਈ ਕਿ ਨਕਵੀ ਵੱਲੋਂ ਓਨਟਾਰੀਓ ਲਿਬਰਲ ਪਾਰਟੀ ਦੀ ਲੀਡਰਸਿ਼ਪ ਲਈ ਆਪਣੇ ਪਰ ਤੋਲਣ ਵਾਸਤੇ ਇਹ ਕਦਮ ਚੁੱਕਿਆ ਗਿਆ ਹੈ।
ਇਸ ਦੌਰਾਨ ਐਮਰਜੰਸੀ ਪ੍ਰਿਪੇਅਰਡਨੈੱਸ ਮੰਤਰੀ ਬਿੱਲ ਬਲੇਅਰ ਨੇ ਨਕਵੀ ਦੇ ਇਸ ਫੈਸਲੇ ਉੱਤੇ ਉਨ੍ਹਾਂ ਨੂੰ ਸੁੱਭ ਇੱਛਾਵਾਂ ਦਿੱਤੀਆਂ ਤੇ ਇਹ ਵੀ ਆਖਿਆ ਕਿ ਉਨ੍ਹਾਂ ਨਾਲ ਰਲ ਕੇ ਉਨ੍ਹਾਂ ਨੇ ਕੈਨੇਡਾ ਵਿੱਚ ਐਮਰਜੰਸੀ ਮੈਨੇਜਮੈਂਟ ਨੂੰ ਮਜ਼ਬੂਤ ਕਰਨ ਲਈ ਕਾਫੀ ਕੰਮ ਕੀਤਾ। ਨਕਵੀ 2021 ਵਿੱਚ ਫੈਡਰਲ ਪੱਧਰ ਉੱਤੇ ਚੁਣੇ ਗਏ ਸਨ ਪਰ ਲੱਗਭਗ ਨੌਂ ਸਾਲ ਤੱਕ ਉਨ੍ਹਾਂ ਕੁਈਨਜ਼ ਪਾਰਕ ਵਿਖੇ ਸੇਵਾ ਨਿਭਾਈ ਸੀ। ਇਸ ਅਰਸੇ ਦੌਰਾਨ ਉਹ ਓਨਟਾਰੀਓ ਦੇ ਅਟਾਰਨੀ ਜਨਰਲ ਤੇ ਲੇਬਰ ਮੰਤਰੀ ਵੀ ਰਹੇ ਸਨ।
ਓਨਟਾਰੀਓ ਦੀ ਲਿਬਰਲ ਪਾਰਟੀ ਪਿਛਲੇ ਜੂਨ ਵਿੱਚ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਤੋਂ ਅੰਤਰਿਮ ਆਗੂ ਦੇ ਸਹਾਰੇ ਚੱਲ ਰਹੀ ਹੈ ਤੇ ਪਾਰਟੀ ਦਾ ਨਵਾਂ ਲੀਡਰ ਚੁਣਨ ਲਈ ਅਜੇ ਲਿਬਰਲਾਂ ਵੱਲੋਂ ਤਰੀਕ ਤੈਅ ਕੀਤੀ ਜਾਣੀ ਬਾਕੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ