Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਚੀਨ ਨੇ ਵਿਦੇਸ਼ੀ ਸੈਲਾਨੀਆਂ ਲਈ ਖੋਲ੍ਹੇ ਦਰਵਾਜ਼ੇ, ਵੀਜ਼ਾ ਪ੍ਰਕਿਿਰਆ ਸ਼ੁਰੂ

March 15, 2023 06:15 PM

ਬੀਜਿੰਗ, 15 ਮਾਰਚ (ਪੋਸਟ ਬਿਊਰੋ): ਕੋਰੋਨਾ ਮਹਾਮਾਰੀ ਦੇ ਤਿੰਨ ਸਾਲਾਂ ਬਾਅਦ ਚੀਨ ਨੇ ਆਖਰਕਾਰ ਵਿਦੇਸ਼ੀ ਸੈਲਾਨੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਵੀਜ਼ਾ ਅਰਜ਼ੀ ਦੀ ਪ੍ਰਕਿਿਰਆ 15 ਮਾਰਚ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਹੈਨਾਨ ਟਾਪੂ ਅਤੇ ਸ਼ੰਘਾਈ ਵਿੱਚ ਕਰੂਜ਼ ਜਹਾਜ਼ਾਂ ਲਈ ਵੀਜ਼ਾ ਮੁਕਤ ਐਂਟਰੀ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਹ ਐਲਾਨ ਚੀਨ ਦੀ ਸਰਕਾਰ ਨੇ ਮੰਗਲਵਾਰ ਨੂੰ ਕੀਤਾ ਹੈ। ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਕੀ ਸੈਲਾਨੀਆਂ ਨੂੰ ਚੀਨ ਵਿੱਚ ਦਾਖਲ ਹੋਣ ਲਈ ਕਿਸੇ ਕਿਸਮ ਦੀ ਮੈਡੀਕਲ ਰਿਪੋਰਟ ਦੀ ਲੋੜ ਪਵੇਗੀ।
ਮਹੱਤਵਪੂਰਨ ਗੱਲ ਇਹ ਹੈ ਕਿ 28 ਮਾਰਚ, 2020 ਤੋਂ ਚੀਨ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਬੰਦ ਸਨ। ਚੀਨ ਦੇ ਅੰਦਰ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸ਼ੀ ਜਿਨਪਿੰਗ ਸਰਕਾਰ ਦੀ ਸਖਤ ਜ਼ੀਰੋ ਕੋਵਿਡ ਨੀਤੀ ਲਾਗੂ ਕੀਤੀ ਗਈ ਸੀ। ਚੀਨੀ ਸਰਕਾਰ ਦੇ ਸਖਤ ਨਿਯਮਾਂ ਦਾ ਚੀਨ ਦੇ ਕਈ ਮਹੱਤਵਪੂਰਨ ਖੇਤਰਾਂ 'ਤੇ ਆਰਥਿਕ ਪ੍ਰਭਾਵ ਵੀ ਦੇਖਣ ਨੂੰ ਮਿਿਲਆ।
ਸਾਲ 2022 ਵਿੱਚ ਬਹੁਤ ਸਾਰੇ ਲੋਕਾਂ ਨੇ ਜਿਨਪਿੰਗ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਜਿਨਪਿੰਗ ਸਰਕਾਰ ਵੱਲੋਂ ਸਖ਼ਤ ਨਿਯਮਾਂ ਵਿੱਚ ਢਿੱਲ ਦਿੱਤੀ ਗਈ। ਕੁਝ ਸਮਾਂ ਪਹਿਲਾਂ ਚੀਨ ਦੀ ਸਰਕਾਰ ਨੇ ਇਹ ਐਲਾਨ ਕਰਦੇ ਹੋਏ ਸਖਤ ਪਾਬੰਦੀਆਂ ਹਟਾ ਦਿੱਤੀਆਂ ਸਨ ਕਿ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਕੰਟਰੋਲ ਹੋ ਗਿਆ ਹੈ।
ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਹਰ ਸਾਲ ਕਰੋੜਾਂ ਵਿਦੇਸ਼ੀ ਸੈਲਾਨੀ ਚੀਨ ਦਾ ਦੌਰਾ ਕਰਦੇ ਸਨ। ਪਰ ਕੋਰੋਨਾ ਤੋਂ ਬਾਅਦ ਚੀਨ ਦੇ ਸਖਤ ਨਿਯਮਾਂ ਕਾਰਨ ਸੈਰ-ਸਪਾਟਾ ਉਦਯੋਗ ਨੂੰ ਵੱਡਾ ਆਰਥਿਕ ਝਟਕਾ ਲੱਗਾ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਜਿਵੇਂ ਹੀ ਵਿਦੇਸ਼ੀ ਸੈਲਾਨੀ ਆਉਣੇ ਸ਼ੁਰੂ ਹੋ ਜਾਣਗੇ, ਸੈਰ-ਸਪਾਟਾ ਖੇਤਰ ਇਕ ਵਾਰ ਫਿਰ ਪਟੜੀ 'ਤੇ ਆਉਣਾ ਸ਼ੁਰੂ ਹੋ ਜਾਵੇਗਾ। ਦੂਜੇ ਪਾਸੇ ਜਿਨਪਿੰਗ ਸਰਕਾਰ ਵੱਲੋਂ ਚੀਨੀ ਨਾਗਰਿਕਾਂ ਨੂੰ ਇੱਕ ਹੋਰ ਛੋਟ ਵੀ ਦਿੱਤੀ ਜਾਵੇਗੀ। ਇਸ ਛੋਟ ਮੁਤਾਬਕ ਚੀਨੀ ਨਾਗਰਿਕ ਹੁਣ ਟੂਰ ਗਰੁੱਪਾਂ 'ਤੇ 60 ਦੇਸ਼ਾਂ ਦੀ ਯਾਤਰਾ ਕਰ ਸਕਣਗੇ। ਜਦਕਿ ਪਹਿਲਾਂ ਸਿਰਫ 20 ਦੇਸ਼ਾਂ ਦੀ ਯਾਤਰਾ ਦੀ ਇਜਾਜ਼ਤ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ