Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਗੈਂਗਸਟਰ ਨੂੰ 33 ਕਤਲਾਂ ਦੇ ਦੋਸ਼ ਵਿਚ ਮਿਲੀ 1310 ਸਾਲ ਦੀ ਕੈਦ ਦੀ ਖਤਰਨਾਕ ਸਜ਼ਾ

March 15, 2023 06:16 PM

ਅਲ ਸਲਵਾਡੋਰ, 15 ਮਾਰਚ (ਪੋਸਟ ਬਿਊਰੋ): ਲਾਤੀਨੀ ਅਮਰੀਕੀ ਦੇਸ਼ ਅਲ ਸਲਵਾਡੋਰ ਵਿੱਚ 33 ਕਤਲਾਂ, 9 ਕਤਲਾਂ ਦੀ ਸਾਜ਼ਿਸ਼ ਅਤੇ ਕਈ ਹੋਰ ਅਪਰਾਧਿਕ ਗਤੀਵਿਧੀਆਂ ਦੇ ਦੋਸ਼ੀ ਇਕ ਗੈਂਗਸਟਰ ਨੂੰ 1310 ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਿਲਮਰ ਸੇਗੋਵੀਆ ਨਾਂ ਦਾ ਇਹ ਗੈਂਗਸਟਰ ਐਮਐਸ-13 ਗੈਂਗ ਦਾ ਮੈਂਬਰ ਰਿਹਾ ਹੈ।
ਵਿਲਮਰ ਤੋਂ ਇਲਾਵਾ ਇੱਕ ਹੋਰ ਗੈਂਗਸਟਰ ਮਿਗੁਏਲ ਏਂਜਲ ਪੋਰਟਿਲੋ ਨੂੰ ਵੀ 22 ਕਤਲਾਂ ਦੇ ਦੋਸ਼ ਵਿੱਚ 945 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮਿਗੁਏਲ ਦੇ ਖਿਲਾਫ ਕਤਲ ਦੀ ਕੋਸ਼ਿਸ਼, ਅੱਗਜ਼ਨੀ ਅਤੇ ਜਬਰੀ ਵਸੂਲੀ ਦੇ ਕਈ ਮਾਮਲੇ ਦਰਜ ਹਨ। ਇਨ੍ਹਾਂ ਸਜ਼ਾਵਾਂ ਨੂੰ ਅਲ ਸਲਵਾਡੋਰ ਵਿੱਚ ਹੁਣ ਤੱਕ ਦੀ ਸਭ ਤੋਂ ਸਖ਼ਤ ਸਜ਼ਾ ਦੱਸਿਆ ਜਾ ਰਿਹਾ ਹੈ।
ਅਲ ਸਲਵਾਡੋਰ ਵਿਚ ਇਹ ਸਖ਼ਤ ਸਜ਼ਾਵਾਂ ਦੇਸ਼ ਦੇ ਰਾਸ਼ਟਰਪਤੀ ਨਾਇਬ ਬੁਕੇਲੇ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹਨ, ਜਿਸ ਵਿਚ ਉਨ੍ਹਾਂ ਨੇ ਦੇਸ਼ ਵਿਚ ਵਧ-ਫੁੱਲ ਰਹੇ ਇਨ੍ਹਾਂ ਗਿਰੋਹਾਂ ਦੇ ਖਿਲਾਫ ਮੁਹਿੰਮ ਚਲਾਈ ਹੈ। ਦੇਸ਼ ਦੀਆਂ ਜੇਲ੍ਹਾਂ ਵਿੱਚ ਕਈ ਖ਼ਤਰਨਾਕ ਗੈਂਗਸਟਰ ਬੰਦ ਹਨ। ਕੁਝ ਦਿਨ ਪਹਿਲਾਂ ਸਰਕਾਰ ਨੇ ਹਜ਼ਾਰਾਂ ਗੈਂਗਸਟਰਾਂ ਨੂੰ ਵੀ ਮੈਗਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਸੀ। ਇਸ ਦੀ ਜਾਣਕਾਰੀ ਖੁਦ ਰਾਸ਼ਟਰਪਤੀ ਨੇ ਟਵੀਟ ਕਰਕੇ ਦਿੱਤੀ। ਦੱਸ ਦੇਈਏ ਕਿ ਇਸ ਮੈਗਾ ਜੇਲ 'ਚ ਕਰੀਬ 2000 ਗੈਂਗਸਟਰਾਂ ਨੂੰ ਸ਼ਿਫਟ ਕੀਤਾ ਗਿਆ ਸੀ। ਇਸ ਜੇਲ੍ਹ ਨੂੰ ਅਮਰੀਕਾ ਦੀ ਸਭ ਤੋਂ ਵੱਡੀ ਜੇਲ੍ਹ ਮੰਨਿਆ ਜਾਂਦਾ ਹੈ, ਜਿਸ ਵਿੱਚ 40,000 ਕੈਦੀਆਂ ਨੂੰ ਰੱਖਣ ਦੀ ਸਮਰੱਥਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ