Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਇੱਕ ਮਹਿਲਾ ਨੇ ਦੂਜੀ ਉੱਤੇ ਸੁੱਟਿਆ ਕੈਮੀਕਲ, ਮਹਿਲਾ ਜ਼ਖ਼ਮੀ

March 15, 2023 11:32 PM

ਮਿਲਟਨ, 15 ਮਾਰਚ (ਪੋਸਟ ਬਿਊਰੋ) : ਮਿਲਟਨ ਵਿੱਚ ਇੱਕ ਮਹਿਲਾ ਉਸ ਸਮੇਂ ਬੁਰੀ ਤਰ੍ਹਾਂ ਝੁਲਸ ਗਈ ਜਦੋਂ ਉਸ ਦੇ ਪਰਿਵਾਰ ਦੀ ਹੀ ਕਿਸੇ ਮੈਂਬਰ ਨੇ ਉਸ ਉੱਤੇ ਕੀਤੇ ਹਮਲੇ ਵਿੱਚ ਕੈਮੀਕਲ ਪਦਾਰਥ ਉਸ ਉੱਤੇ ਪਾ ਦਿੱਤਾ।
ਹਾਲਟਨ ਪੁਲਿਸ ਨੇ ਦੱਸਿਆ ਕਿ 9 ਮਾਰਚ ਨੂੰ ਦੁਪਹਿਰੇ 1:30 ਵਜੇ ਤੋਂ ਪਹਿਲਾਂ ਇੱਕ ਮਹਿਲਾ ਸਾਇਰ ਡਰਾਈਵ ਤੇ ਮੈਕਸਟਿਡ ਕ੍ਰੀਸੈਂਟ ਏਰੀਆ ਵਿੱਚ ਸੈਰ ਕਰ ਰਹੀ ਸੀ ਜਦੋਂ ਇੱਕ ਹੋਰ ਮਹਿਲਾ ਪੈਦਲ ਹੀ ਉਸ ਕੋਲ ਆਈ ਤੇ ਇਸ ਮਸ਼ਕੂਕ ਮਹਿਲਾ ਨੇ ਉਸ ਮਹਿਲਾ ਉੱਤੇ ਕੈਮੀਕਲ ਸੁੱਟ ਦਿੱਤਾ। ਜਿਸ ਕਾਰਨ ਉਸ ਮਹਿਲਾ ਦੇ ਮੂੰਹ ਤੇ ਸਰੀਰ ਬੁਰੀ ਤਰ੍ਹਾਂ ਝੁਲਸ ਗਏ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮਹਿਲਾ ਨੇ ਜ਼ਖ਼ਮੀ ਮਹਿਲਾ ਦਾ ਫੋਨ ਲਿਆ ਤੇ ਉੱਥੋਂ ਭੱਜ ਗਈ।
ਜ਼ਖ਼ਮੀ ਮਹਿਲਾ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਪਰ ਸਥਿਰ ਦੱਸੀ ਜਾਂਦੀ ਹੈ। ਜਾਂਚਕਾਰਾਂ ਨੇ ਮਸ਼ਕੂਕ ਦੀ ਪਛਾਣ ਕਰ ਲਈ ਹੈ ਤੇ ਉਸ ਨੂੰ ਜ਼ਖ਼ਮੀ ਮਹਿਲਾ ਦੀ ਪਰਿਵਾਰਕ ਮੈਂਬਰ ਹੀ ਦੱਸਿਆ ਗਿਆ।ਉਸ ਨੂੰ ਮਾਂਟਰੀਅਲ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਕਿਊਬਿਕ ਦੀ ਇਸ 57 ਸਾਲਾ ਮਹਿਲਾ ਨੂੰ ਹਮਲਾ ਕਰਨ, ਕੈਮੀਕਲ ਪਦਾਰਥ ਨਾਲ ਹਮਲਾ ਕਰਨ ਤੇ ਡਾਕੇ ਲਈ ਚਾਰਜ ਕੀਤਾ ਗਿਆ ਹੈ। ਉਸ ਨੂੰ ਹਿਰਾਸਤ ਵਿੱਚ ਹੀ ਰੱਖਿਆ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ