Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪੰਜਾਬੀ ਐਕਟਰ ਅਮਨ ਧਾਲੀਵਾਲ 'ਤੇ ਅਮਰੀਕਾ 'ਚ ਹੋਇਆ ਹਮਲਾ, ਹਮਲਾਵਰ ਨੂੰ ਖੁਦ ਹੀ ਕਰ ਲਿਆ ਕਾਬੂ

March 16, 2023 05:45 PM

ਯੂਐਸਏ, 16 ਮਾਰਚ (ਪੋਸਟ ਬਿਊਰੋ): ਅਮਰੀਕਾ 'ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਹਮਲਾ ਉਸ ਸਮੇਂ ਹੋਇਆ ਜਦੋਂ ਉਹ ਜਿਮ 'ਚ ਵਰਕਆਊਟ ਕਰ ਰਹੇ ਸਨ। ਹਮਲੇ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਘਟਨਾ ਦਾ ਇੱਕ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਸ 'ਚ ਦੇਖਿਆ ਜਾ ਸਕਦਾ ਹੈ ਕਿ ਹਮਲਾ ਕਰਨ ਤੋਂ ਬਾਅਦ ਹਮਲਾਵਰ ਜਿੰਮ 'ਚ ਮੌਜੂਦ ਹੋਰ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਧਾਲੀਵਾਲ ਖੂਨ ਨਾਲ ਲੱਥਪੱਥ ਦਿਖਾਈ ਦੇ ਰਹੇ ਹਨ। ਇਸ ਦੌਰਾਨ ਧਾਲੀਵਾਲ ਨੇ ਮੌਕਾ ਪਾ ਕੇ ਹਮਲਾਵਰ ਨੂੰ ਫੜ ਲਿਆ ਅਤੇ ਜ਼ਮੀਨ 'ਤੇ ਸੁੱਟ ਦਿੱਤਾ। ਗੰਭੀਰ ਜ਼ਖਮੀ ਪੰਜਾਬੀ ਅਦਾਕਾਰ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਉਹ ਖਤਰੇ ਤੋਂ ਬਾਹਰ ਹੈ।
ਹਮਲੇ ਤੋਂ ਬਾਅਦ ਵੀਡੀਉ ਵਾਇਰਲ ਹੋਣ 'ਤੇ ਹੀ ਧਾਲੀਵਾਲ ਦੀ ਇੱਕ ਫੋਟੋ ਸਾਹਮਣੇ ਆਈ ਹੈ। ਇਸ 'ਚ ਉਸ ਦੇ ਹੱਥਾਂ ਅਤੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਦੇ ਜ਼ਖ਼ਮ ਬਹੁਤ ਗੰਭੀਰ ਲੱਗ ਰਹੇ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ (15 ਮਾਰਚ) ਸਵੇਰੇ ਕਰੀਬ 9:20 ਵਜੇ ਵਾਪਰੀ। ਉਨ੍ਹਾਂ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬੀ ਅਦਾਕਾਰ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਫਿਲਹਾਲ ਬੋਲਣ ਤੋਂ ਅਸਮਰੱਥ ਹਨ, ਇਸ ਲਈ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਿਹਾ। ਉਨ੍ਹਾਂ ਕਿਹਾ ਕਿ ਮੈਂ ਜਲਦੀ ਹੀ ਸਾਰਿਆਂ ਨਾਲ ਗੱਲ ਕਰਾਂਗਾ, ਇਸ ਸਮੇਂ ਮੈਂ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਿਹਾ ਹਾਂ।
ਘਟਨਾ ਸਬੰਧੀ ਅਮਨ ਦੇ ਪਿਤਾ ਮਾਸਟਰ ਮਿੱਠੂ ਸਿੰਘ ਨੇ ਮਾਨਸਾ ਵਿੱਚ ਦੱਸਿਆ ਕਿ ਅਮਨ ’ਤੇ ਜਿੰਮ ਵਿੱਚ ਕਸਰਤ ਕਰਦੇ ਸਮੇਂ ਹਮਲਾ ਹੋਇਆ ਸੀ। ਹਮਲਾਵਰ ਕੌਣ ਸੀ ਅਤੇ ਉਸ ਦਾ ਮਕਸਦ ਕੀ ਸੀ, ਇਹ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਹਮਲਾਵਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਦੱਸ ਦੇਈਏ ਕਿ ਪੰਜਾਬੀ ਅਦਾਕਾਰ ਮਾਸਟਰ ਮਿੱਠੂ ਸਿੰਘ ਦੇ ਪਿਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਅਕਾਲੀ ਦਲ ਦੇ ਆਗੂ ਹਨ। ਅਮਨ ਧਾਲੀਵਾਲ ਇੱਕ ਪੰਜਾਬੀ ਅਦਾਕਾਰ ਹੈ। ਉਨ੍ਹਾਂ ਨੇ ਜੋਧਾ ਅਕਬਰ ਅਤੇ ਬਿਗ ਬ੍ਰਦਰ ਵਰਗੀਆਂ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ