Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਚੀਨ, ਹਾਂਗ ਕਾਂਗ ਤੇ ਮਕਾਓ ਦੇ ਟਰੈਵਲਰਜ਼ ਲਈ ਕੈਨੇਡਾ ਨੇ ਕੋਵਿਡ ਟੈਸਟ ਸਬੰਧੀ ਸ਼ਰਤਾਂ ਕੀਤੀਆਂ ਖ਼ਤਮ

March 16, 2023 11:00 PM

ਓਟਵਾ, 16 ਮਾਰਚ (ਪੋਸਟ ਬਿਊਰੋ) : ਚੀਨ, ਹਾਂਗ ਕਾਂਗ ਤੇ ਮਕਾਓ ਤੋਂ ਕੈਨੇਡਾ ਆਉਣ ਵਾਲੇ ਟਰੈਵਲਰਜ਼ ਲਈ ਕੈਨੇਡੀਅਨ ਸਰਕਾਰ ਵੱਲੋਂ ਕੋਵਿਡ-19 ਟੈਸਟ ਸਬੰਧੀ ਸ਼ਰਤਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ।
ਇਹ ਤਬਦੀਲੀ 17 ਮਾਰਚ ਤੋਂ ਲਾਗੂ ਹੋਵੇਗੀ। ਵੀਰਵਾਰ ਨੂੰ ਸਿਹਤ ਮੰਤਰੀ ਜੀਨ ਯਵੇਸ ਡਕਲਸ ਨੇ ਇੱਕ ਨਿਊਜ਼ ਰਲੀਜ਼ ਵਿੱਚ ਆਖਿਆ ਕਿ ਕੈਨੇਡਾ ਵੱਲੋਂ ਉਪਲਬਧ ਡਾਟਾ, ਸਾਇੰਟਿਫਿਕ ਸਬੂਤਾਂ ਅਤੇ ਮਹਾਂਮਾਰੀ ਦੇ ਹਾਲਾਤ ਦਾ ਚੰਗੀ ਤਰ੍ਹਾਂ ਜਾਇਜ਼ਾ ਲੈਣ ਤੋਂ ਬਾਅਦ ਹੀ ਕੋਵਿਡ-19 ਸਬੰਧੀ ਮਾਪਦੰਡ ਅਪਣਾਏ ਜਾਂਦੇ ਹਨ। ਇਸ ਤੋਂ ਇਲਾਵਾ ਅਸੀਂ ਘਰੇਲੂ ਤੇ ਕੌਮਾਂਤਰੀ ਹਾਲਾਤ ਉੱਤੇ ਵੀ ਨਜ਼ਰ ਰੱਖਦੇ ਹਾਂ। ਉਨ੍ਹਾਂ ਆਖਿਆ ਕਿ ਇਹ ਇੱਕ ਚੰਗਾ ਫੈਸਲਾ ਹੈ ਪਰ ਸਾਨੂੰ ਫਿਰ ਵੀ ਚੌਕਸ ਰਹਿਣਾ ਹੋਵੇਗਾ। ਉਨ੍ਹਾਂ ਆਖਿਆ ਕਿ ਸਾਨੂੰ ਆਪਣੀ ਕੋਵਿਡ-19 ਦੀ ਸਾਰੀ ਵੈਕਸੀਨ ਸੀਰੀਜ਼ ਮੁਕੰਮਲ ਕਰਵਾਉਣ ਦੇ ਨਾਲ ਨਾਲ ਸਿਫਾਰਿਸ਼ ਕੀਤੀਆਂ ਗਈਆਂ ਵਾਧੂ ਡੋਜ਼ਾਂ ਵੀ ਲੁਆਉਣੀਆਂ ਚਾਹੀਦੀਆਂ ਹਨ।ਇਸ ਦੇ ਨਾਲ ਹੀ ਸਾਨੂੰ ਖੁਦ ਨੂੰ ਮਹਿਫੂਜ਼ ਰੱਖਣ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਨੂੰ ਵੀ ਸੁਰੱਖਿਅਤ ਰੱਖਣਾ ਚਾਹੀਦਾ ਹੈ।
ਸਰਕਾਰ ਵੱਲੋਂ ਚੀਨ ਵਿੱਚ ਮੁੜ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਵੇਰੀਐਂਟਸ ਦੇ ਮੱਦੇਨਜ਼ਰ 5 ਜਨਵਰੀ, 2023 ਤੋਂ ਟੈਸਟਿੰਗ ਸਬੰਧੀ ਸ਼ਰਤਾਂ ਮੁੜ ਲਾਗੂ ਕੀਤੀਆਂ ਗਈਆਂ ਸਨ। ਸਰਕਾਰ ਨੇ ਆਖਿਆ ਕਿ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਚੀਨ ਜਾਂ ਦੁਨੀਆਂ ਭਰ ਤੋਂ ਕੋਵਿਡ-19 ਦਾ ਕੋਈ ਨਵਾਂ ਵੇਰੀਐਂਟ ਸਾਹਮਣੇ ਨਹੀਂ ਆਇਆ ਹੈ ਤੇ ਨਾ ਹੀ ਕੈਨੇਡਾ ਦੇ ਵੇਸਟਵਾਟਰ ਦੇ ਸੈਂਪਲ ਵਿੱਚ ਹੀ ਇਸ ਸਬੰਧੀ ਕੁੱਝ ਮਿਲਿਆ ਹੈ।ਇਸ ਦੌਰਾਨ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਹਾਲਾਤ ਠੀਕ ਹੋਣ ਕਾਰਨ 2023 ਦੇ ਸ਼ੁਰੂ ਵਿੱਚ ਚੀਨ ਤੋਂ ਟਰੈਵਲ ਕਰਨ ਵਾਲੇ ਟਰੈਵਲਰਜ਼ ਲਈ ਇਹ ਟੈਸਟ ਸਬੰਧੀ ਸ਼ਰਤਾਂ ਲਾਈਆਂ ਗਈਆਂ ਸਨ ਤੇ ਹੁਣ ਇਨ੍ਹਾਂ ਨੂੰ ਹਟਾਉਣ ਦੇ ਬਾਵਜੂਦ ਸਾਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਕੋਵਿਡ-19 ਤੇ ਇਸ ਦੇ ਵੇਰੀਐਂਟਸ ਖਿਲਾਫ ਸਾਡੀ ਜੰਗ ਜਾਰੀ ਰਹੇਗੀ। ਅਸੀਂ ਜਨਤਾ ਦੀ ਭਲਾਈ ਦੇ ਹਿਸਾਬ ਨਾਲ ਹੀ ਫੈਸਲੇ ਲਵਾਂਗੇ ਤੇ ਟਰੈਵਲਰਜ਼, ਟਰਾਂਸਪੋਰਟੇਸ਼ਨ ਵਰਕਰਜ਼ ਤੇ ਸਾਡੇ ਟਰਾਂਸਪੋਰਟੇਸ਼ਨ ਸਿਸਟਮ ਨੂੰ ਸੇਫ ਰੱਖਣ ਲਈ ਆਪਣੇ ਮਾਪਦੰਡਾਂ ਨੂੰ ਢਾਲਦੇ ਰਹਾਂਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼