Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਘਰੇਲੂ ਝਗੜਾ ਸੁਲਝਾਉਣ ਗਏ ਦੋ ਪੁਲਿਸ ਅਧਿਕਾਰੀ ਹਲਾਕ, 16 ਸਾਲਾ ਮਸ਼ਕੂਕ ਵੀ ਮਾਰਿਆ ਗਿਆ

March 16, 2023 11:05 PM

ਐਡਮੰਟਨ, 16 ਮਾਰਚ (ਪੋਸਟ ਬਿਊਰੋ) : ਵੀਰਵਾਰ ਸਵੇਰੇ ਇੱਕ ਘਰੇਲੂ ਝਗੜੇ ਨੂੰ ਹੱਲ ਕਰਨ ਲਈ ਪਹੁੰਚੇ ਐਡਮੰਟਨ ਦੇ ਦੋ ਪੁਲਿਸ ਸਰਵਿਸ ਪੈਟਰੋਲ ਅਧਿਕਾਰੀ ਮਾਰੇ ਗਏ। 16 ਸਾਲਾਂ ਦਾ ਮਸ਼ਕੂਕ ਵੀ ਇਸ ਦੌਰਾਨ ਮਾਰਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਕੂਕ 16 ਸਾਲਾਂ ਦਾ ਲੜਕਾ ਸੀ ਤੇ ਖੁਦ ਨੂੰ ਲੱਗੀ ਗੋਲੀ ਕਾਰਨ ਉਸ ਦੀ ਮੌਤ ਹੋ ਗਈ। ਈਪੀਐਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਲੜਕੇ ਵੱਲੋਂ ਆਪਣੀ ਮਾਂ ਨੂੰ ਵੀ ਗੋਲੀ ਮਾਰੀ ਗਈ ਤੇ ਉਹ ਨਾਜੁ਼ਕ ਹਾਲਤ ਵਿੱਚ ਇਸ ਸਮੇਂ ਹਸਪਤਾਲ ਦਾਖਲ ਹੈ। ਈਪੀਐਸ ਦੇ ਚੀਫ ਡੇਲ ਮੈਕੈਫੀ ਨੇ ਆਖਿਆ ਕਿ ਗਸ਼ਤ ਕਰਨ ਵਾਲੀ ਉਨ੍ਹਾਂ ਦੀ ਟੀਮ ਦੇ ਦੋ ਮੈਂਬਰਾਂ ਦੀਆਂ ਮੌਤਾਂ ਦਿਲ ਦਹਿਲਾ ਦੇਣ ਵਾਲੀਆਂ ਹਨ। ਇਸ ਤਰ੍ਹਾਂ ਦੀ ਤ੍ਰਾਸਦੀ ਦਾ ਅਸੀਂ ਕਿਆਸ ਵੀ ਨਹੀਂ ਸੀ ਕੀਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ 35 ਸਾਲਾਂ ਦੇ ਕਾਂਸਟੇਬਲ ਟਰੈਵਿਸ ਜੌਰਡਨ ਤੇ 30 ਸਾਲਾਂ ਦੇ ਕਾਂਸਟੇਬਲ ਬ੍ਰੈਂਟ ਰਾਇਨ ਮਾਰੇ ਗਏ। ਜੌਰਡਨ ਨੇ ਸਾਢੇ ਅੱਠ ਸਾਲ ਲਈ ਤੇ ਰਾਇਨ ਨੇ ਸਾਢੇ ਪੰਜ ਸਾਲ ਤੱਕ ਈਪੀਐਸ ਵਿੱਚ ਸੇਵਾ ਨਿਭਾਈ।
ਅੱਧੀ ਰਾਤ ਤੋਂ ਬਾਅਦ ਐਡਮੰਟਨ ਦੇ ਇੰਗਲਵੁੱਡ ਇਲਾਕੇ ਵਿੱਚ ਈਪੀਐਸ ਨੂੰ ਸੱਦਿਆ ਗਿਆ। ਮੈਕੈਫੀ ਅਨੁਸਾਰ ਰਾਤੀਂ 12:47 ਦੇ ਨੇੜੇ ਤੇੜੇ ਦੋਵੇਂ ਕਾਂਸਟੇਬਲ ਜੌਰਡਨ ਤੇ ਰਾਇਨ ਇੱਕ ਪਰਿਵਾਰਕ ਮਸਲੇ ਨੂੰ ਹੱਲ ਕਰਨ ਲਈ 114 ਐਵਨਿਊ ਤੇ 132 ਸਟਰੀਟ ਇਲਾਕੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਨੇੜੇ ਪਹੁੰਚੇ।ਇਸ ਤੋਂ ਬਾਅਦ ਜਿਵੇਂ ਹੀ ਦੋਵੇਂ ਕਾਂਸਟੇਬਲ ਬਿਲਡਿੰਗ ਵਿੱਚ ਦਾਖਲ ਹੋਏ ਤੇ ਸੁਈਟ ਵੱਲ ਵਧੇ ਤਾਂ ਉਨ੍ਹਾਂ ਨੂੰ ਕਿਸੇ ਵਿਅਕਤੀ ਵੱਲੋਂ ਗੋਲੀ ਮਾਰ ਦਿੱਤੀ ਗਈ।ਮੈਕੈਫੀ ਨੇ ਆਖਿਆ ਕਿ ਇਸ ਸਮੇਂ ਤੱਕ ਇਹੋ ਪਤਾ ਲੱਗਿਆ ਹੈ ਕਿ ਦੋਵਾਂ ਕੋਲ ਆਪਣੇ ਹਥਿਆਰਾਂ ਦੀ ਵਰਤੋਂ ਕਰਨ ਦਾ ਸਮਾਂ ਹੀ ਨਹੀਂ ਸੀ।ਦੋਵਾਂ ਕਾਂਸਟੇਬਲਜ਼ ਨੂੰ ਉਸੇ ਸਮੇਂ ਹਸਪਤਾਲ ਲਿਜਾਇਆ ਗਿਆ। ਪਰ ਉਨ੍ਹਾਂ ਨੂੰ ਹਸਪਤਾਲ ਪਹੁੰਚਣ ਉੱਤੇ ਮ੍ਰਿਤਕ ਐਲਾਨ ਦਿੱਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ