Welcome to Canadian Punjabi Post
Follow us on

01

April 2023
ਬ੍ਰੈਕਿੰਗ ਖ਼ਬਰਾਂ :
ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

March 17, 2023 11:07 AM

-ਸੂਬੇ ਵਿੱਚ ਲਿੰਗ ਸਮਾਨਤਾ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਨੋਡਲ ਵਿਭਾਗ ਮਨੋਨੀਤ


ਚੰਡੀਗੜ੍ਹ, 17 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੋਡਲ ਵਿਭਾਗ ਮਨੋਨੀਤ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਦੇ ਚਾਰ ਵਿਭਾਗਾਂ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਕਿਰਤ ਵਿਭਾਗ ਆਦਿ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਖੇਤਰਾ ਵਿੱਚ ਲਿੰਗ ਅਧਾਰਿਤ ਅਸਮਾਨਤਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਚੱਲ ਰਹੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਔਰਤਾਂ ਲਈ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਅਤੇ ਨਵੀਨਤਾਕਾਰੀ ਹੱਲਾਂ ਨੂੰ ਉਲੀਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏਗਾ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਂਡਰ ਬਜਟ ਨੂੰ ਚਾਰਾਂ ਵਿਭਾਗਾਂ ਵਿੱਚ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਵਿਭਾਗਾਂ ਵਿੱਚ ਵੀ ਲਾਗੂ ਕਰਨ ਅਤੇ ਇਸ ਨੂੰ ਮਾਨੀਟਰ ਕਰਨ ਲਈ ਇੱਕ ਜੈਂਡਰ ਸੈੱਲ ਦੀ ਵੀ ਸਥਾਪਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡਸ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਵਿੱਤੀ ਸਾਲ 2023-24 ਵਿੱਚ ਲਗਭਗ 8618.50 ਕਰੋੜ ਦੀਆਂ ਸਕੀਮਾਂ ਦੇ ਅਧੀਨ ਔਰਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਸ਼੍ਰੇਣੀ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਦੇ ਅਧੀਨ ਚਾਰ ਵਿਭਾਗਾਂ ਵੱਲੋਂ 2068.73 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਜੀ ਸ਼੍ਰੇਣੀ ਵਿੱਚ ਵਿਭਿੰਨ ਸਕੀਮਾਂ ਤਹਿਤ ਔਰਤਾਂ ਨੂੰ 30 ਫੀਸਦੀ ਤੋਂ 99 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਂਦਾ ਹੈ, ਦੇ ਅਧੀਨ ਲਗਭਗ 4991.29 ਕਰੋੜ ਦੀਆਂ ਸਕੀਮਾਂ ਅਗਲੇ ਵਿੱਤੀ ਸਾਲ ਵਿੱਚ ਲਾਗੂ ਕੀਤੀ ਜਾਣਗੀਆਂ।ਤੀਜੀ ਸ਼੍ਰੇਣੀ ਅਧੀਨ ਵੱਖ-ਵੱਖ ਸਕੀਮਾਂ, ਜਿਸ ਵਿੱਚ ਔਰਤਾਂ `ਤੇ 30 ਫੀਸਦੀ ਤੋਂ ਘੱਟ ਖਰਚਾ ਕੀਤਾ ਜਾਂਦਾ ਹੈ, ਅਧੀਨ 1558.47 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ ਵੱਖ ਸਕੀਮਾਂ ਵਿੱਚ ਲਗਭਗ 7,172 ਕਰੋੜ ਦਾ ਬਜਟ ਮੁਹੱਈਆ ਕਰਵਾਇਆ ਹੈ, ਜਿਸ ਵਿੱਚ 5650 ਕਰੋੜ ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬਜ਼ੁਰਗਾ ਅਤੇ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਲਈ, 175 ਕਰੋੜ ਪੋਸ਼ਣ ਅਭਿਆਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪਹੁੰਚ ਯੋਗ ਭਾਰਤ ਮੁਹਿੰਮ ਅਤੇ ਹੋਰ ਭਲਾਈ ਸਕੀਮਾਂ ਲਈ, 497 ਕਰੋੜ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਸਹੂਲਤ ਲਈ ਅਤੇ 850 ਪੋਸਟ ਮੈਟ੍ਰਿਕ ਵਜੀਫਾ ਯੋਜਨਾ ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਲਈ ਉਪਬੰਧ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾ ਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ ਕੰਪਨੀ" ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਦੀ ਸ਼ਲਾਘਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ