Welcome to Canadian Punjabi Post
Follow us on

13

May 2025
ਬ੍ਰੈਕਿੰਗ ਖ਼ਬਰਾਂ :
ਟੋਰਾਂਟੋ ਦੇ ਡਾਊਨਟਾਊਨ ਕੋਰ ਵਿੱਚ 3 ਘਰਾਂ ਨੂੰ ਲੱਗੀ ਅੱਗ, 1 ਫਾਇਰ ਫਾਈਟਰ ਜ਼ਖਮੀਇੰਡੋਨੇਸ਼ੀਆ ਵਿਚ ਪੁਰਾਣਾ ਗੋਲਾ ਬਾਰੂਦ ਫਟਿਆ, 4 ਸੈਨਿਕਾਂ ਸਮੇਤ 13 ਲੋਕਾਂ ਦੀ ਮੌਤ ਟਰੰਪ ਸਾਊਦੀ ਅਰਬ ਦੇ ਦੌਰੇ 'ਤੇ ਪਹੁੰਚੇ, ਕ੍ਰਾਊਨ ਪ੍ਰਿੰਸ ਸਲਮਾਨ ਹਵਾਈ ਅੱਡੇ 'ਤੇ ਕੀਤਾ ਸਵਾਗਤਟਰੰਪ ਨੂੰ ਕਤਰ ਵੱਲੋਂ ਤੋਹਫ਼ੇ ਵਜੋਂ ਮਿਲੇਗਾ 3400 ਕਰੋੜ ਦਾ ਜਹਾਜ਼, ਦੁਨੀਆਂ ਦਾ ਸਭ ਤੋਂ ਮਹਿੰਗਾ ਤੋਹਫ਼ਾਬੀ.ਸੀ. ਬੀਚ 'ਤੇ ਇਕ ਹਫ਼ਤੇ ਵਿਚ ਦੂਜੀ ਮ੍ਰਿਤਕ ਵ੍ਹੇਲ ਮਿਲੀਅਲਬਰਟਾ ਸਰਕਾਰ ਨੇ ਇੰਡਸਟਰੀਅਲ ਕਾਰਬਨ ਪ੍ਰਾਈਸ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾਉਣ ਦਾ ਕੀਤਾ ਐਲਾਨਏਅਰ ਕੈਨੇਡਾ ਵੱਲੋਂ ਸਰਦੀਆਂ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਵਿਸਥਾਰ, ਲਾਤੀਨੀ ਅਮਰੀਕਾ ਲਈ ਨਵੇਂ ਰੂਟ ਕੀਤੇ ਸ਼ਾਮਿਲ ਓਟਵਾ ਮਸਜਿਦ ਤੇ ਬਾਈਟਾਊਨ ਸਿਨੇਮਾ ਨੂੰ ਮਿਲ ਸਕਦੈ ਹੈਰੀਟੇਜ਼ ਦਰਜਾ
 
ਪੰਜਾਬ

ਗੁਰੂ ਸਾਹਿਬਾਨ ਦੀ ਸਿੱਖਿਆ ਉੱਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ : ਕਟਾਰੂਚੱਕ

March 17, 2023 11:09 AM

-ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ


ਚੰਡੀਗੜ੍ਹ, 17 ਮਾਰਚ (ਪੋਸਟ ਬਿਊਰੋ): ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ ਵੱਧ ਤੋਂ ਵੱਧ ਰਕਬਾ ਜੰਗਲਾਤ ਹੇਠ ਲਿਆਂਦਾ ਜਾ ਸਕੇ।
ਸੂਬੇ ਵਿਚਲੀ ਫਗਵਾੜਾ-ਚੰਡੀਗੜ੍ਹ ਸੜਕ, ਬਠਿੰਡਾ-ਅੰਮ੍ਰਿਤਸਰ ਸੜਕ ਅਤੇ ਸਰਹਿੰਦ ਵੱਲ ਜਾਂਦੇ ਰਸਤੇ ਉੱਤੇ ਵੀ ਫਲਦਾਰ ਬੂਟੇ ਲਗਾਉਣਾ, ਬੂਟਿਆਂ ਦੀ ਕਿਸਮ ਸਬੰਧੀ ਸਾਈਨ ਬੋਰਡ ਲਾਉਣਾ ਅਤੇ ਇਨ੍ਹਾਂ ਮਾਰਗਾਂ ਦਾ ਚੰਗੀ ਤਰ੍ਹਾਂ ਸੁੰਦਰੀਕਰਨ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਨਾਲ ਇਨ੍ਹਾਂ ਦੀ ਦਿੱਖ ਮਨਮੋਹਕ ਬਣ ਸਕੇਗੀ।
ਮੁਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਇਸ ਗੱਲ ਉੱਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਲਗਾਏ ਗਏ 54 ਲੱਖ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਵਾਤਾਵਰਣ ਦੇ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਮੁਹਿੰਮ ਦਾ ਰੂਪ ਦਿੰਦੇ ਹੋਏ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।
ਇਸ ਮੌਕੇ ਮੰਤਰੀ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਪਨਕੈਂਪਾ, ਗਰੀਨ ਪੰਜਾਬ ਮਿਸ਼ਨ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸਮੀਖਿਆ ਕਰਦੇ ਹੋਏ ਇਨ੍ਹਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਉੱਤੇ ਜੋਰ ਦਿੱਤਾ। ਵਿਭਾਗ ਦੇ ਨਾਲ ਸਬੰਧਤ ਤਰੱਕੀ, ਮੁਅੱਤਲੀ ਅਤੇ ਅਦਾਲਤੀ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਹਰੇਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦਾ ਅਗਲੀ ਮੀਟਿੰਗ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਮੁਲਾਜਮਾਂ ਨੂੰ ਵਰਦੀਆਂ ਮੁਹੱਈਆ ਕੀਤੇ ਜਾਣ ਅਤੇ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਲਈ ਟੁਆਏ ਟਰੇਨ ਸ਼ੁਰੂ ਕਰਨ ਬਾਰੇ ਵੀ ਜਲਦ ਹੀ ਠੋਸ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼ : ਹਰਪਾਲ ਚੀਮਾ ਪੰਜਾਬ ਨੇ ਮਾਣਯੋਗ ਹਾਈਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐੱਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼ ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ