Welcome to Canadian Punjabi Post
Follow us on

01

April 2023
ਬ੍ਰੈਕਿੰਗ ਖ਼ਬਰਾਂ :
ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
 
ਪੰਜਾਬ

ਅਕਾਲੀ ਦਲ ਵੱਲੋਂ ਆਪ ਦੇ ਕੁਸ਼ਾਸਨ ਦਾ ਇਕ ਸਾਲ ਪੂਰਾ ਹੋਣ ’ਤੇ ਸੂਬੇ ਭਰ ਵਿਚ ਧਰਨੇ

March 17, 2023 11:10 AM

-ਸੁਖਬੀਰ ਸਿੰਘ ਬਾਦਲ ਨੇ ਲੰਬੀ ਤੇ ਭੁੱਚੋ ਵਿਚ ਕੀਤੀ ਧਰਨਿਆਂ ਦੀ ਅਗਵਾਈ


ਚੰਡੀਗੜ੍ਹ, 17 ਮਾਰਚ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਮੋਰਚਾ ਨੇ ਅੱਜ ਆਮ ਆਦਮੀ ਪਾਰਟੀ ਦੇ ਇਕ ਸਾਲ ਦੇ ਕੁਸ਼ਾਸਨ ਦੇ ਪੂਰਾ ਹੋਣ ’ਤੇ ਸੂਬੇ ਭਰ ਵਿਚ ਧਰਨਿਆਂ ਦੀ ਸ਼ੁਰੂਆਤ ਕੀਤੀ ਜਿਸ ਦੌਰਾਨ ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ ਤੇ ਪੰਜਾਬ ਵਿਚ ਅੱਜ ਕਾਨੂੰਨ ਵਿਵਸਥਾ ਭੰਗ ਹੋਣ ਨਾਲ ਹਫੜਾ ਦਫੜੀ ਦਾ ਮਾਹੌਲ ਹੈ।
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੰਬੀ ਅਤੇ ਭੁੱਚੋ ਵਿਧਾਨ ਸਭਾ ਹਲਕਿਆਂ ਵਿਚ ਧਰਨਿਆਂ ਦੀ ਅਗਵਾਈ ਕੀਤੀ ਜਿਸ ਦੌਰਾਨ ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਹੀ ਰਾਜ ਚਲਾ ਰਿਹਾ ਹੈ ਨਾ ਕਿ ਭਗਵੰਤ ਮਾਨ। ਉਹਨਾਂ ਕਿਹਾ ਕਿ ਲਾਰੰਸ ਬਿਸ਼ਨੋਈ ਹੀ ਫੈਸਲਾ ਕਰਦਾ ਹੈ ਕਿ ਕੌਣ ਜਿਉਂਦਾ ਰਹੇਗਾ ਤੇ ਕੌਣ ਕਰੇਗਾ ਅਤੇ ਕੌਣ ਕਿੰਨਾ ਟੈਕਸ ਅਦਾ ਕਰੇਗਾ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਜਿਸ ਕਾਰਨ ਪੰਜਾਬ ਤੋਂ ਇੰਡਸਟਰੀ ਬਾਹਰ ਜਾ ਰਹੀ ਹੈ ਤੇ ਆਮ ਆਦਮੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਬਦਲਾਖੋਰੀ ਦੀ ਸਿਆਸਤ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਫਿਰ ਉਸਦਾ ਪ੍ਰਚਾਰ ਕਰਨ ਲਈ ਸ੍ਰੀ ਭਗਵੰਤ ਮਾਨ ’ਤੇ ਹੀ ਕੇਸ ਦਰਜ ਹੋਵੇਗਾ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੂੰ ਆਬਕਾਰੀ ਘੁਟਾਲੇ ਜਿਸ ਕਾਰਨ ਰਾਜ ਦੇ ਖ਼ਜ਼ਾਨੇ ਨੂੰ 500 ਕਰੋੜ ਰੁਪਏ ਦਾ ਘਾਟਾ ਪਿਆ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਮਾਮਲਿਆਂ ਵਿਚ ਵੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਵਿਸਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਵੇਲੇ ਮੱਧ ਪ੍ਰਦੇਸ਼ ਵਿਚ ਰੁੱਝੇ ਹਨ ਕਿਉਂਕਿ ਉਥੇ ਇਸ ਸਾਲ ਚੋਣਾਂ ਹੋਣੀਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਰੁੱਝੇ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸਰੋਤ ਲੁਟਾ ਰਹੇ ਹਨ ਤੇ ਦੇਸ਼ ਭਰ ਵਿਚ ਖਾਸ ਤੌਰ ’ਤੇ ਜਿਹਨਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ। ਉਥੇ ਆਪ ਦੇ ਪ੍ਰਚਾਰ ਵਾਸਤੇ 750 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਇਸੇ ਕਾਰਨ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਹੁਣ ਸਰਕਾਰ ਖੇਤੀਬਾੜੀ ਟਿਊਬਵੈਲਾਂ ’ਤੇ ਮੀਟਰ ਲਗਾਉਣ ਜਾ ਰਹੀ ਹੈ ਜੋ ਤਾਂ ਹੀ ਚੱਲਣਗੇ ਜੇਕਰ ਉਹਨਾਂ ਨੂੰ ਰਿਚਾਰਜ ਕੀਤਾ ਜਾਵੇਗਾ। ਉਹਨਾਂ ਕਿਹਾਕਿ ਇਸ ਨਾਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ’ਤੇ ਬਹੁਤ ਵੱਡਾ ਅਸਰ ਪਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਆਂ ਦੇ ਅਸਲ ਵਾਰਸ ਸ਼੍ਰੋਮਦੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਚੋਣਾਂ ਵਿਚ ਕਮਜ਼ੋਰ ਹੋਣ ਕਾਰਨ ਹੀ ਇਸਦੀਆਂ ਵਿਰੋਧੀ ਤਾਕਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਸਾਂਝ ਪਾ ਲਈ ਤੇ ਇਸੇ ਕਾਰਨ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੋਵਾਂ ’ਤੇ ਰਾਸ਼ਟਰੀ ਸਵੈਮ ਸੰਘ ਵੱਲੋਂ ਚਲਾਈਆਂ ਜਾ ਰਹੀਆਂ ਤਾਕਤਾਂ ਦਾ ਕਬਜ਼ਾ ਹੋ ਗਿਆ।
ਲੰਬੀ ਅਤੇ ਭੁੱਚੋ ਵਿਖੇ ਧਰਨਿਆਂ ਵਿਚ ਵੱਡੀ ਹਾਜ਼ਰੀ ਵੇਖਣ ਨੂੰ ਮਿਲੀ ਜਿਥੇ ਪੰਜਾਬੀਆਂ ਨੇ ਭ੍ਰਿਸ਼ਟ ਆਪ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਦਿੱਤਾ ਤੇ ਪ੍ਰਣ ਲਿਆ ਕਿ 2024 ਦੀਆਂ ਸੰਸਦੀ ਚੋਣਾਂ ਵਿਚ ਆਪ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਈਆਂ ਜਾਣਗੀਆਂ। ਸਰਦਾਰ ਬਲਵਿੰਦਰ ਸਿੰਘ ਭੂੰਦੜ ਵੀ ਲੰਬੀ ਤੇ ਭੁੱਚੋ ਧਰਨਿਆਂ ਵਿਚ ਸ਼ਾਮਲ ਹੋਏ।
ਸੂਬੇ ਭਰ ਵਿਚ ਧਰਨੇ ਸਫਲਤਾ ਨਾਲ ਦਿੱਤੇ ਜਿਸ ਦੌਰਾਨ ਗੁਰਚਰਨ ਸਿੰਘ ਬੱਬੇਹਾਲੀ ਤੇ ਸੁੱਚਾ ਸਿੰਘ ਛੋਟੇਪੁਰ ਨੇ ਕ੍ਰਮਵਾਰ ਗੁਰਦਾਸਪੁਰ ਤੇ ਦੀਨਾਨਗਰ ਵਿਚ ਧਰਨਿਆਂ ਦੀ ਅਗਵਾਈ ਕੀਤੀ, ਸੁਰਿੰਦਰ ਸਿੰਘ ਭੁੱਲੇਵਾਲਰਾਠਾਂ ਨੇ ਗੜ੍ਹਸ਼ੰਕਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ, ਸ਼ਰਨਜੀਤ ਸਿੰਘ ਢਿੱਲੋਂ ਤੇ ਐਸ ਆਰ ਕਲੇਰ ਨੇ ਜਗਰਾਓ., ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਰਬਜੀਤ ਸਿੰਘ ਝਿੰਜਰ ਨੇ ਫਤਿਹਗੜ੍ਹ ਸਾਹਿਬ, ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬੱਸੀ ਪਠਾਣਾਂ , ਤੀਰਥ ਸਿੰਘ ਮਾਹਲਾ ਤੇ ਬਲਦੇਵ ਸਿੰਘ ਮਾਣੂਕੇ ਨੇ ਨਿਹਾਲ ਸਿੰਘ ਵਾਲਾ, ਜਨਮੇਜਾ ਸਿਘੰ ਸੇਖੋਂ, ਜੋਗਿੰਦਰ ਜਿੰਦੂ ਤੇ ਮੋਂਟੂ ਵੋਹਰਾ ਨੇ ਫਿਰੋਜ਼ਪੁਰ, ਗੋਬਿੰਦ ਸਿੰਘ ਲੌਂਗੋਵਾਲ ਨੇ ਲਹਿਰਾ, ਸੁਰਜੀਤ ਸਿੰਘ ਰੱਖੜਾ ਤੇ ਜਸਪਾਲ ਸਿੰਘ ਚੱਠਾ ਨੇ ਪਟਿਆਲਾ ਦਿਹਾਤੀ ਦੇ ਧਰਨੇ ਦੀ ਅਗਵਾਈ ਕੀਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾ ਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ ਕੰਪਨੀ" ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਦੀ ਸ਼ਲਾਘਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ