Welcome to Canadian Punjabi Post
Follow us on

29

March 2024
 
ਭਾਰਤ

ਪਤੀ ਦੀ ਨੌਕਰੀ ਹਾਸਿਲ ਕਰਨ ਲਈ ਉਸ ਦਾ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

March 18, 2023 01:19 PM

ਚਾਈਬਾਸਾ, 18 ਮਾਰਚ (ਪੋਸਟ ਬਿਊਰੋ): ਝਾਰਖੰਡ ਦੇ ਚਾਈਬਾਸਾ ਦੇ ਮੁਫਸਿਲ ਥਾਣਾ ਖੇਤਰ ’ਚ ਰਹਿਣ ਵਾਲੀ ਇਕ ਔਰਤ ਨੂੰ ਸ਼ੁੱਕਰਵਾਰ ਨੂੰ ਸਥਾਨਕ ਅਦਾਲਤ ਨੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਆਪਣੇ ਪਤੀ ਦੀ ਹੱਤਿਆ ਕਰਨ ਦੇ ਦੋਸ਼ ’ਚ ਦੋਸ਼ੀ ਕਰਾਰ ਦਿੱਤਾ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ। ਪੁਲਸ ਨੇ ਦੱਸਿਆ ਕਿ ਅਨੀਤਾ ਦੇਵੀ ਉਰਫ਼ ਅਨੀਤਾ ਸਿੰਘ ਨੇ ਤਰਸ ਦੇ ਆਧਾਰ ’ਤੇ ਨੌਕਰੀ ਹਾਸਿਲ ਕਰਨ ਦੇ ਲਾਲਚ ’ਚ 25 ਜਨਵਰੀ 2017 ਨੂੰ ਆਪਣੇ ਪਤੀ ਰਾਜੀਵ ਕੁਮਾਰ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਫਾਹਾ ਲਗਾ ਦਿੱਤਾ ਸੀ।
ਚਾਈਬਾਸਾ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਨੀਤਾ ਸਿੰਘ ਨੂੰ ਗਿ੍ਰਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਚਾਈਬਾਸਾ ਦੇ ਪਿ੍ਰੰਸੀਪਲ ਜ਼ਿਲ੍ਹਾ ਅਤੇ ਸੈਸਨ ਜੱਜ ਨੇ ਸ਼ੁੱਕਰਵਾਰ ਨੂੰ ਅਨੀਤਾ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਉਸ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ