Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਰਾਹੁਲ ਗਾਂਧੀ ਨੇ ਭਾਰਤ ਨੂੰ ਜ਼ਲੀਲ ਕਰਕੇ ਚੀਨ ਦੀ ਤਾਰੀਫ ਕੀਤੀ: ਜੈਸ਼ੰਕਰ

March 18, 2023 02:05 PM

ਨਵੀਂ ਦਿੱਲੀ, 18 ਮਾਰਚ (ਪੋਸਟ ਬਿਊਰੋ): ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਂਬਰਿਜ ਵਿਚ ਰਾਹੁਲ ਗਾਂਧੀ ਦੀ ਚੀਨ ਬਾਰੇ ਟਿੱਪਣੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਿਦੇਸ਼ੀ ਧਰਤੀ ‘ਤੇ ਜਾ ਕੇ ਚੀਨ ਦੀ ਤਾਰੀਫ ਕੀਤੀ ਅਤੇ ਭਾਰਤ ਨੂੰ ਨੀਵਾਂ ਦਿਖਾਉਣ ਦੀ ਕੋਸਸਿ ਕੀਤੀ। ਕੈਂਬਰਿਜ ਵਿੱਚ ਰਾਹੁਲ ਗਾਂਧੀ ਦੀਆਂ ਚੀਨ ਬਾਰੇ ਟਿੱਪਣੀਆਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਉਨ੍ਹਾਂ ਕਿਹਾ ਕਿ ਇਕ ਭਾਰਤੀ ਹੋਣ ਦੇ ਨਾਤੇ ਉਨ੍ਹਾਂ ਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਕੋਈ ਭਾਰਤ ਨੂੰ ਨਕਾਰਦਿਆਂ ਚੀਨ ਦੀ ਤਾਰੀਫ ਕਰਦਾ ਹੈ।
ਜੈਸ਼ੰਕਰ ਨੇ ਕਿਹਾ, ‘ਜਦੋਂ ਰਾਹੁਲ ਗਾਂਧੀ ਚੀਨ ਬਾਰੇ ਗੱਲ ਕਰ ਰਹੇ ਸਨ, ਤੁਹਾਨੂੰ ਪਤਾ ਹੈ, ਉਨ੍ਹਾਂ ਦੇ ਦਿਮਾਗ ‘ਚ ਕਿਹੜਾ ਸਬਦ ਆਇਆ?- ਹਾਰਮੋਨੀ। ਉਨ੍ਹਾਂ ਕੋਲ ਚੀਨ ਲਈ ਇਕ ਸ਼ਬਦ ਇਕਸੁਰਤਾ ਅਤੇ ਭਾਰਤ ਲਈ ਇਕ ਸ਼ਬਦ ਵਿਵਾਦ ਹੈ। ਚੀਨ ਦੀ ਤਾਰੀਫ ਕਰਦੇ ਹੋਏ ਉਹ ਕਹਿ ਰਹੇ ਸਨ ਕਿ ਕਿਵੇਂ ਚੀਨ ਸਭ ਤੋਂ ਵੱਡਾ ਉਤਪਾਦਕ ਬਣ ਗਿਆ ਹੈ ਅਤੇ ਇਹ ਸੱਚ ਵੀ ਹੈ। ਪਰ ਜਦੋਂ ਭਾਰਤ ਵਿੱਚ ਉਤਪਾਦਨ ਦੀ ਗੱਲ ਆਉਂਦੀ ਹੈ, ਤਾਂ ਉਨ੍ਹਾਂ ਨੇ ਹਰ ਸੰਭਵ ਤਰੀਕੇ ਨਾਲ ਇਸ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਮੇਕ ਇਨ ਇੰਡੀਆ ਸਫਲ ਨਹੀਂ ਹੋਇਆ ਹੈ। ਜਦੋਂ ਅਸੀਂ ਕੋਵੈਕਸੀਨ ਬਣਾਈ ਸੀ, ਉਦੋਂ ਵੀ ਕਾਂਗਰਸ ਨੇ ਕਿਹਾ ਸੀ ਕਿ ਕੋਵੈਕਸੀਨ ਕੰਮ ਨਹੀਂ ਕਰ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ