Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸਾਬਕਾ ਰਾਸ਼ਟਰਪਤੀ ਟਰੰਪ ਮੰਗਲਵਾਰ ਨੂੰ ਹੋ ਸਕਦੇ ਹਨ ਗਿ੍ਰਫਤਾਰ

March 18, 2023 02:06 PM

ਨਿਊਯਾਰਕ, 18 ਮਾਰਚ (ਪੋਸਟ ਬਿਊਰੋ): ਅਮਰੀਕਾ ਦੇ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ 2016 ਦੀਆਂ ਚੋਣਾਂ ਤੋਂ ਪਹਿਲਾਂ ਇਕ ਪੋਰਨ ਸਟਾਰ ਨੂੰ ਕਥਿਤ ਤੌਰ ’ਤੇ ਗੁਪਤ ਭੁਗਤਾਨ ਦੇ ਮਾਮਲੇ ਵਿੱਚ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਵਿਰੋਧ ਪ੍ਰਦਰਸਨ ਕਰਨ ਦਾ ਸੱਦਾ ਦਿੱਤਾ।
ਮੈਨਹਟਨ ਡਿਸਟਿ੍ਰਕਟ ਅਟਾਰਨੀ ਦੇ ਦਫਤਰ ਤੋਂ ਇੱਕ ‘ਲੀਕ’ ਦਾ ਹਵਾਲਾ ਦਿੰਦੇ ਹੋਏ, ਟਰੰਪ ਨੇ ਸ਼ਨੀਵਾਰ ਸਵੇਰੇ ਆਪਣੇ ਟਰੁੱਧ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ: “ਅਗਲੇ ਹਫਤੇ ਦੇ ਮੰਗਲਵਾਰ ਨੂੰ ਅਮਰੀਕਾ ਦੇ ਪ੍ਰਮੁੱਖ ਰਿਪਬਲਿਕਨ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਨ੍ਹਾਂ ਨੇ ਸਮਰਥਕਾਂ ਨੂੰ ਇਸ ਵਿਚ ਵਿਰੋਧ ਕਰਨ ਲਈ ਕਿਹਾ।
ਜਾਂਚ ਦਾ ਕੇਂਦਰ 2016 ਦੀਆਂ ਚੋਣਾਂ ਤੋਂ ਪਹਿਲਾਂ ਸਟੋਰਮੀ ਡੇਨੀਅਲਜ, ਜਿਸਦਾ ਅਸਲੀ ਨਾਮ ਸਟੈਫਨੀ ਕਲਿਫੋਰਡ ਹੈ, ਨੂੰ ਰੋਕਣ ਲਈ 130,000 ਡਾਲਰ ਦਾ ਭੁਗਤਾਨ ਹੈ। ਅਜਿਹਾ ਕਰਨ ਪਿੱਛੇ ਇਰਾਦਾ ਉਸ ਨੂੰ ਜਨਤਕ ਤੌਰ ’ਤੇ ਇਹ ਕਹਿਣ ਤੋਂ ਰੋਕਣਾ ਸੀ ਕਿ ਉਸ ਦਾ ਕਈ ਸਾਲ ਪਹਿਲਾਂ ਟਰੰਪ ਨਾਲ ਸਬੰਧ ਸੀ।
ਅਭਿਯੋਜਨ ਇਸ ਗੱਲ ’ਤੇ ਵਿਚਾਰ ਕਰ ਰਹੇ ਹਨ ਕਿ ਕੀ ਇਸ ਮਾਮਲੇ ‘ਚ ਟਰੰਪ ’ਤੇ ਦੋਸ਼ ਲਗਾਏ ਜਾਣ। ਜੇਕਰ ਮੈਨਹਟਨ ਡਿਸਟਿ੍ਰਕਟ ਅਟਾਰਨੀ ਟਰੰਪ ’ਤੇ ਦੋਸ਼ ਲਗਾਉਂਦੇ ਹਨ, ਤਾਂ 76 ਸਾਲਾ ਟਰੰਪ ਉਹ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਜਾਣਗੇ ਜਿਨ੍ਹਾਂ ’ਤੇ ਅਪਰਾਧ ਦਾ ਦੋਸ਼ ਲਗਾਇਆ ਗਿਆ ਹੈ।
ਟਰੰਪ ਦੇ ਅਟਾਰਨੀ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਜੇਕਰ ਮੈਨਹਟਨ ਗ੍ਰੈਂਡ ਜਿਊਰੀ ਦੁਆਰਾ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਉਸ ਦਾ ਮੁਵੱਕਿਲ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਲਈ ਆਤਮ ਸਮਰਪਣ ਕਰੇਗਾ। ਟਰੰਪ ਨੇ ਡੇਨੀਅਲਸ ਨਾਲ ਅਫੇਅਰ ਹੋਣ ਤੋਂ ਇਨਕਾਰ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ