Welcome to Canadian Punjabi Post
Follow us on

28

May 2023
ਬ੍ਰੈਕਿੰਗ ਖ਼ਬਰਾਂ :
ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ, ਤਿੰਨ ਦੀ ਮੌਤ, ਮੁਲਜ਼ਮ ਕਾਬੂਸੂਬੇ ਵਿਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”ਡੀ.ਜੀ.ਪੀ. ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ `ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ, ਕੇਂਦਰ ਸਰਕਾਰ ਜ਼ਰੀਏ ਲਗਾਈ ਮੱਦਦ ਦੀ ਗੁਹਾਰਸਿਡਨੀ 'ਚ ਅੱਗ ਲੱਗਣ ਕਾਰਣ 7 ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖਤਰਾਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਕਿਹਾ: ਜਗਰਾਓਂ-ਰਾਏਕੋਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਅਤੇ 40 ਫੁੱਟ ਚੌੜਾ ਪੁੱਲਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ, ਦੋਸ਼ ਮੰਨਣ ਲਈ 31 ਮਈ ਤੱਕ ਦਾ ਦਿੱਤਾ ਸਮਾਂ
 
ਪੰਜਾਬ

ਪੰਜਾਬ ਵਿਚ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ

March 20, 2023 09:57 AM

-ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ : ਡਾ. ਬਲਜੀਤ ਕੌਰ


ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ।
ਡਾ.ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤਕ ਪਹੁੰਚਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਹੀ ਪੋਸ਼ਣ ਦਾ ਅਰਥ ਪੋਸਟਿਕ ਆਹਾਰ ਅਤੇ ਸਾਫ਼ ਪਾਣੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਪੋਸ਼ਣ ਪੱਖਵਾੜੇ ਵਿਚ ਚੰਗੀ ਕਾਰਗੁਜ਼ਾਰੀ ਲਈ 6ਵਾਂ ਸਥਾਨ ਹਾਸਲ ਹੋਇਆ ਸੀ।
ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜੇ ਦੌਰਾਨ ਪੰਜਾਬ '‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਦਾ ਮੁੱਖ ਮਕਸਦ ਪੋਸਟਿਕ ਆਹਾਰ ਦੇ ਨਾਲ-ਨਾਲ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਤੋਂ ਆਸ ਪ੍ਰਗਟਾਈ ਕਿ ਉਹ ਪੋਸ਼ਣ ਪਖਵਾੜੇ 'ਚ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਪੰਜਾਬ ਰਾਜ ਨੂੰ ਪੂਰੇ ਭਾਰਤ ਵਿੱਚ ਉੱਤਮ ਸਥਾਨ ਹਾਸਲ ਕਰਨ ਲਈ ਯਤਨ ਕਰਨਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਜੀਲੈਂਸ ਬਿਊਰੋ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ ਸੂਬੇ ਵਿਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ” ਡੀ.ਜੀ.ਪੀ. ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ `ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ, ਕੇਂਦਰ ਸਰਕਾਰ ਜ਼ਰੀਏ ਲਗਾਈ ਮੱਦਦ ਦੀ ਗੁਹਾਰ ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਕਿਹਾ: ਜਗਰਾਓਂ-ਰਾਏਕੋਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਅਤੇ 40 ਫੁੱਟ ਚੌੜਾ ਪੁੱਲ ਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ, ਦੋਸ਼ ਮੰਨਣ ਲਈ 31 ਮਈ ਤੱਕ ਦਾ ਦਿੱਤਾ ਸਮਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਮੁੱਖ ਸਕੱਤਰ ਨੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਹੁਕਮ ਗੁੁਰਚਰਨ ਥਿੰਦ ਦੀਆਂ ਪੁਸਤਕਾਂ ‘ਸੂਲ਼ਾਂ’ ਤੇ ‘ਸਭਿਆਚਾਰ ਦੀ ਗਾਥਾ’ ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਵਿਖੇ ਹੋਈਆਂ ਲੋਕ-ਅਰਪਿਤ