Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ

March 20, 2023 09:58 AM

-ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ : ਧਾਲੀਵਾਲ


ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ): ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ