Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

March 20, 2023 09:59 AM

ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ): ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।

ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ