Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ

March 20, 2023 10:00 AM

-ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ
-ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ


ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ): ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ ਕੀਤਾ।

ਜ਼ਿਕਰਯੋਗ ਹੈ ਕਿ "ਸਸਟੇਨਏਬਲ ਇੰਪੈਕਟਸ" ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।

ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨਾਲ "ਸਸਟੇਨਏਬਲ ਇੰਪੈਕਟਸ" ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।

ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ