Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਆਫਤਾਬ ਖਿਲਾਫ ਦੋਸ਼ ਤੈਅ ਕਰਨ 'ਤੇ ਦਿੱਲੀ ਪੁਲਸ ਦੀ ਦਲੀਲ ਪੂਰੀ

March 20, 2023 05:36 PM

ਨਵੀਂ ਦਿੱਲੀ, 20 ਮਾਰਚ (ਪੋਸਟ ਬਿਊਰੋ):ਦਿੱਲੀ ਦੇ ਸ਼ਰਧਾ ਵਾਕਰ ਮਰਡਰ ਮਾਮਲੇ 'ਚ ਦਿੱਲੀ ਪੁਲਸ ਨੇ ਸੋਮਵਾਰ ਨੂੰ ਅਦਾਲਤ 'ਚ ਆਪਣੀ ਦਲੀਲ ਪੂਰੀ ਕਰ ਲਈ। ਇਸ ਦੌਰਾਨ ਪੁਲੀਸ ਨੇ ਮੁਲਜ਼ਮ ਆਫਤਾਬ ਅਮੀਨ ਪੂਨਾਵਾਲਾ ਨੂੰ ਵੀ ਪੇਸ਼ ਕੀਤਾ। ਦਿੱਲੀ ਪੁਲਿਸ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਸ਼ਰਧਾ ਪ੍ਰੈਕਟੋ ਐਪ ਰਾਹੀਂ ਡਾਕਟਰਾਂ ਦੀ ਸਲਾਹ ਵੀ ਲੈ ਰਹੀ ਸੀ। ਔਨਲਾਈਨ ਕਾਉਂਸਲੰਿਗ ਦੀ ਪੇਸ਼ ਕੀਤੀ ਗਈ ਆਡੀਉ-ਵੀਡੀਉ ਰਿਕਾਰਡਿੰਗ ਵਿੱਚ, ਸ਼ਰਧਾ ਨੇ ਆਪਣੇ ਡਾਕਟਰ ਨੂੰ ਕਿਹਾ, "ਉਹ ਮੈਨੂੰ ਲੱਭ ਕੇ ਮਾਰ ਦੇਵੇਗਾ"। ਆਫਤਾਬ ਪੂਨਾਵਾਲਾ ਦੇ ਕਾਨੂੰਨੀ ਸਹਾਇਤਾ ਵਕੀਲ ਜਾਵੇਦ ਹੁਸੈਨ ਨੇ ਦਿੱਲੀ ਪੁਲਿਸ ਦੀਆਂ ਦਲੀਲਾਂ ਦਾ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸਾਕੇਤ ਅਦਾਲਤ ਵਿੱਚ 25 ਮਾਰਚ ਨੂੰ ਹੋਵੇਗੀ।
ਪੁਲੀਸ ਨੇ ਸਾਕੇਤ ਅਦਾਲਤ ਵਿੱਚ ਸ਼ਰਧਾ ਕਤਲ ਕੇਸ ਨਾਲ ਸਬੰਧਤ ਰਿਕਾਰਡਿੰਗ ਵੀ ਪੇਸ਼ ਕੀਤੀ। ਇਸ 'ਚ ਸ਼ਰਧਾ ਆਪਣੇ ਡਾਕਟਰ (ਕਾਊਂਸਲਰ) ਨੂੰ ਦੱਸ ਰਹੀ ਸੀ ਕਿ ਇਕ ਦਿਨ ਉਸ ਦੇ ਲਿਵ-ਇਨ ਪਾਰਟਨਰ ਆਫਤਾਬ ਨੇ ਉਸ ਦਾ ਗਲਾ ਫੜ ਲਿਆ ਸੀ। ਇਸ ਦੌਰਾਨ ਉਹ ਬੇਹੋਸ਼ ਹੋ ਗਈ ਅਤੇ ਸਾਹ ਵੀ ਨਹੀਂ ਲੈ ਸਕੀ। ਦਿੱਲੀ ਪੁਲਿਸ ਨੇ ਕਿਹਾ ਕਿ ਸ਼ਰਧਾ ਕਤਲ ਕਾਂਡ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਖਿਲਾਫ ਠੋਸ ਸਬੂਤ ਮੌਜੂਦ ਹਨ। ਗਵਾਹਾਂ ਦੇ ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਉਸ ਦਾ ਦੋਸ਼ ਸਾਬਤ ਹੁੰਦਾ ਹੈ। ਸਾਕੇਤ ਅਦਾਲਤ ਵਿੱਚ ਵਧੀਕ ਸੈਸ਼ਨ ਜੱਜ ਮਨੀਸ਼ ਖੁਰਾਣਾ ਦੇ ਸਾਹਮਣੇ ਪੇਸ਼ ਹੋਏ, ਵਿਸ਼ੇਸ਼ ਸਰਕਾਰੀ ਵਕੀਲ ਅਮਿਤ ਪ੍ਰਸਾਦ ਨੇ ਆਪਣੀਆਂ ਦਲੀਲਾਂ ਵਿੱਚ ਗਵਾਹਾਂ ਦੇ ਬਿਆਨਾਂ, ਪੁਲਿਸ ਦੁਆਰਾ ਇਕੱਠੇ ਕੀਤੇ ਇਲੈਕਟ੍ਰਾਨਿਕ ਸਬੂਤ, ਸੀਐਸਐਫਐਲ ਰਿਪੋਰਟ ਅਤੇ ਹੋਰ ਦਸਤਾਵੇਜ਼ੀ ਸਬੂਤਾਂ ਦਾ ਹਵਾਲਾ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼