Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪਾਕਿਸਤਾਨ ਵਿਚ ਅਣਪਛਾਤੇ ਹਮਲਾਵਰਾਂ ਨੇ ਵੈਨ 'ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ, 12 ਜ਼ਖਮੀ

March 20, 2023 06:13 PM

ਬਲੋਚਿਸਤਾਨ, 20 ਮਾਰਚ (ਪੋਸਟ ਬਿਊਰੋ):ਪਾਕਿਸਤਾਨ 'ਚ ਅੱਤਵਾਦੀ ਹਮਲਾਵਰਾਂ ਨੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ 'ਚ ਵਿਆਹ ਦੀ ਪਾਰਟੀ ਨੂੰ ਲੈ ਕੇ ਜਾ ਰਹੀ ਵੈਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ। ਪਾਕਿਸਤਾਨ ਦੇ ਅਖਬਾਰ ਡਾਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਥਾਨਕ ਪੁਲਿਸ ਦੇ ਅਨੁਸਾਰ, ਬੱਚਿਆਂ ਅਤੇ ਔਰਤਾਂ ਸਮੇਤ ਲਗਭਗ 20 ਲੋਕ ਸ਼ਨੀਵਾਰ ਨੂੰ ਗੰਡਾਵਾਹਾ ਜਾ ਰਹੇ ਸਨ ਜਦੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਵੈਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਦੋਂ ਉਹ ਸੋਹੇਜੇ ਲੇਵੀਜ਼ ਚੌਕੀ ਕੋਲ ਪਹੁੰਚੇ।
ਝਾਲ ਮਗਾਸੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਮਲੇ 'ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਗੰਡਾਵਾ ਦੇ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਕਵੇਟਾ ਭੇਜਿਆ ਗਿਆ ਹੈ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਹਮਲੇ ਦੇ ਪਿੱਛੇ ਦੇ ਮਕਸਦ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਿਲਆ ਹੈ। ਹਾਲਾਂਕਿ, ਡਾਨ ਦੇ ਅਨੁਸਾਰ, ਝਾਲ ਮਗਾਸੀ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੱਤਿਆਵਾਂ ਦੇ ਪਿੱਛੇ ਕਬਾਇਲੀ ਦੁਸ਼ਮਣੀ ਹੋ ਸਕਦੀ ਹੈ।ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਸੁਰੱਖਿਆ ਬਲਾਂ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁਦੁਸ ਬਿਜੈਂਜੋ ਨੇ ਘਟਨਾ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਝਾਲ ਮਗਾਸੀ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਦਿਨ ਬਲੋਚਿਸਤਾਨ ਦੇ ਜ਼ੋਬ ਜ਼ਿਲ੍ਹੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਕਬਾਇਲੀ ਬਜ਼ੁਰਗ ਅਤੇ ਉਸ ਦੇ ਦੋ ਭਰਾਵਾਂ ਸਮੇਤ ਸੱਤ ਲੋਕਾਂ ਦੀ ਗੱਡੀ 'ਤੇ ਗੋਲੀਆਂ ਚਲਾ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ