Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਸੈਕਰਾਮੈਂਟੋ, ਚ ਸ੍ਰੀ ਗੁਰੂ ਰਵਿਦਾਸ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ, ਵੱਖ ਵੱਖ ਜੱਥਿਆਂ ਵਲੋਂ ਇਲਾਹੀ ਗੁਰਬਾਣੀ ਦਾ ਕੀਰਤਨ

March 21, 2023 05:03 AM

 

ਸੈਕਰਾਮੈਂਟੋ, ਕੈਲੀਫੋਰਨੀਆਂ ( ਹੁਸਨ ਲੜੋਆ ਬੰਗਾ): ਐਤਕਾਂ ਵੀ ਹਰ ਵਰ੍ਹੇ ਵਾਂਗ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓ ਲਿੰਡਾ, ਸੈਕਰਾਮੈਂਟੋ ਵਲੋਂ ਸ੍ਰੀ ਗੁਰੂ ਰਵਿਦਾਸ ਜੀ 646 ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਇਸ ਦੌਰਾਨ ਵੱਖ ਵੱਖ ਰਾਗੀ ਤੇ ਕਵੀਸ਼ਰ ਤੇ ਕਥਾਕਾਰਾਂ ਵਲੋਂ ਗੁਰੂ ਸਹਿਬਾਨਾਂ ਦੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਐਤਕਾਂ ਭਾਰੀ ਮੀਂਹ ਦੇ ਬਾਵਜੂਦ ਸੰਗਤਾ ਨੇ ਹਾਜਰੀ ਜਰੂਰ ਭਰੀ ਪਰ ਸੰਗਤਾਂ ਦਾ ਇਕੱਠ ਪਿਛਲੇ ਸਾਲ ਨਾਲੋਂ ਘੱਟ ਦਿਖਾਈ ਦਿੱਤਾ। ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਕੱਢੇ ਹਏ ਨਗਰ ਕੀਰਤਨ ਦਾ ਰੂਟ ਵੀ ਪਹਿਲਾਂ ਵਾਲਾ ਹੀ ਰੱਖਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੇ ਫਲੋਟ ਨੂੰ ਮੀਂਹ ਦੇ ਬਾਵਜੂਦ ਫੁੱਲਾਂ ਨਾਲ ਸਜਾਇਆ ਗਿਆ । ਸਵੇਰ ਤੇ ਸ਼ਾਮਾਂ ਦੇ ਦਿਵਾਨਾਂ ਚ ਵੱਖ ਰਾਗੀਆਂ ਜਿਨਾਂ ਚ  ਭਾਈ ਸਰਬਜੀਤ ਸਿੰਘ ਰੰਗੀਲਾ, ਭਾਈ ਓਂਕਾਰ ਸਿੰਘ ਊਨੇ ਵਾਲੇ, ਭਾਈ ਰਜਿੰਦਰ ਸਿੰਘ ਰਾਜਾ, ਭਾਈ ਅਮ੍ਰਿਤਪਾਲ ਸਿੰਘ, ਭਾਈ ਜਗਜੀਤ ਸਿੰਘ ਯੋਗੀ ਤੇ ਗੁਰੂ ਘਰ ਦੇ ਹਜੂਰੀ ਰਾਗੀਆਂ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਨਗਰ ਕੀਰਤਨ ਵਾਲੇ ਦਿਵਾਨਾਂ ਚ ਵੱਖ ਦਾਨੀਆਂ ਤੇ ਸੇਵਾਦਾਰਾਂ ਨੂੰ ਪ੍ਰਬੰਧਕਾਂ ਵਲੋ ਪਲੈਕਾਂ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਵੱਖ ਵੱਖ ਦੁਕਾਨਾਂ ਤੋਂ ਖਰੀਦੋ ਫਰੌਖਤ ਵੀ ਕੀਤੀ ਤੇ ਸੇਵਾਦਾਰਾਂ ਵਲੋਂ ਵੱਖ ਵੱਖ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ । ਇਸ ਮੌਕੇ ਵੱਖ ਦਾਨੀਆਂ ਵਲੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀ ਇਮਾਰਤ ਲਈ ਦਾਨ ਵੀ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ