Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੀਵਰੇਜ ਦੀ ਸਫ਼ਾਈ ਸਮੇਂ ਜ਼ਹਿਰੀਲੀ ਗੈਸ ਚੜ੍ਹਣ ਨਾਲ ਦੋ ਦੀ ਮੌਤ

March 21, 2023 02:14 PM

ਰਾਜਕੋਟ, 21 ਮਾਰਚ (ਪੋਸਟ ਬਿਊਰੋ):ਗੁਜਰਾਤ ਦੇ ਰਾਜਕੋਟ ਵਿੱਚ ਮੰਗਲਵਾਰ ਨੂੰ ਇੱਕ ਭੂਮੀਗਤ ਡਰੇਨੇਜ ਲਾਈਨ ਦੀ ਸਫਾਈ ਕਰਦੇ ਸਮੇਂ ਇੱਕ ਸਫਾਈ ਕਰਮਚਾਰੀ ਅਤੇ ਇੱਕ ਸਿਵਲ ਬਾਡੀ ਠੇਕੇਦਾਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮਾਲਵੀਆ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੇਹੁਲ ਮਹਿਦਾ (24) ਨਾਮ ਦਾ ਇੱਕ ਸਫਾਈ ਕਰਮਚਾਰੀ ਸਮਰਾਟ ਇੰਡਸਟਰੀਅਲ ਏਰੀਆ ਵਿੱਚ ਜ਼ਮੀਨਦੋਜ਼ ਸੀਵਰੇਜ ਵਿੱਚ ਇਸ ਨੂੰ ਸਾਫ਼ ਕਰਨ ਲਈ ਦਾਖਲ ਹੋਇਆ ਅਤੇ ਜ਼ਹਿਰੀਲੀ ਗੈਸ ਵਿਚ ਸਾਹ ਲੈਣ ਤੋਂ ਬਾਅਦ ਬੇਹੋਸ਼ ਹੋ ਗਿਆ। ਉਸ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਇਕ ਠੇਕੇਦਾਰ ਅਫਜ਼ਲ ਕੁਕੁਰ (42) ਮਹਿਦਾ ਨੂੰ ਬਚਾਉਣ ਲਈ ਤੁਰੰਤ ਸੀਵਰੇਜ ਵਿਚ ਦਾਖਲ ਹੋ ਗਿਆ ਅਤੇ ਉਹ ਵੀ ਬੇਹੋਸ਼ ਹੋ ਗਿਆ।
ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਦੋਵਾਂ ਨੂੰ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਰਾਜਕੋਟ ਨਗਰ ਨਿਗਮ ਦੇ ਸਿਟੀ ਇੰਜਨੀਅਰ ਐੱਚਐੱਮ ਕੋਟਕ ਨੇ ਦੱਸਿਆ ਕਿ ਸਫ਼ਾਈ ਕਰਮਚਾਰੀ ਸੀਵਰੇਜ ਦੀ ਰੁਟੀਨ ਸਫ਼ਾਈ ਕਰ ਰਿਹਾ ਸੀ, ਜਦੋਂ ਉਸ ਦੀ ਅਤੇ ਠੇਕੇਦਾਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਨਗਰ ਨਿਗਮ ਘਟਨਾ ਦੀ ਜਾਂਚ ਕਰੇਗੀ।
ਕੋਟਕ ਨੇ ਕਿਹਾ, “ਮਸ਼ੀਨ ਦੀ ਵਰਤੋਂ ਸਫਾਈ ਲਈ ਕੀਤੀ ਜਾ ਰਹੀ ਸੀ ਅਤੇ ਪੀੜਤ ਨੇ ਮਸ਼ੀਨ ਨੂੰ ਲਗਾਉਣ ਦੌਰਾਨ ਜ਼ਹਿਰੀਲੀ ਗੈਸ ਵਿਚ ਸਾਹ ਲੈ ਲਿਆ। ਅਸੀਂ ਘਟਨਾ ਦੇ ਸਹੀ ਵੇਰਵਿਆਂ ਦਾ ਪਤਾ ਲਗਾ ਰਹੇ ਹਾਂ।" ਮਹੱਤਵਪੂਰਨ ਗੱਲ ਇਹ ਹੈ ਕਿ ਰਾਜ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ਨੂੰ ਸੂਚਿਤ ਕੀਤਾ ਸੀ ਕਿ ਪਿਛਲੇ ਦੋ ਸਾਲਾਂ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਡਰੇਨਾਂ ਦੀ ਸਫ਼ਾਈ ਕਰਦੇ ਸਮੇਂ 11 ਸਫ਼ਾਈ ਕਰਮਚਾਰੀਆਂ ਦੀ ਦਮ ਘੁੱਟਣ ਨਾਲ ਮੌਤ ਹੋਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ