Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਪਾਕਿਸਤਾਨ 'ਚ ਆਟੇ ਦੀਆਂ ਕੀਮਤਾਂ ਪਹੁੰਚੀਆਂ ਅਸਮਾਨ `ਤੇ, ਲੋਕ ਟਰੱਕਾਂ ਤੋਂ ਲੁੱਟ ਰਹੇ ਬੋਰੀਆਂ

March 21, 2023 03:04 PM

ਲਾਹੌਰ, 21 ਮਾਰਚ (ਪੋਸਟ ਬਿਊਰੋ): ਪਾਕਿਸਤਾਨ ਹੁਣ ਤੱਕ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਦੇਸ਼ 'ਚ ਪਿਛਲੇ ਕਈ ਹਫਤਿਆਂ ਤੋਂ ਆਟੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਕਰਾਚੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਟੇ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ 20 ਕਿਲੋ ਕਣਕ ਦੇ ਆਟੇ ਦੀ ਬੋਰੀ 3,100 ਪਾਕਿਸਤਾਨੀ ਰੁਪਏ (ਲਗਭਗ 910 ਭਾਰਤੀ ਰੁਪਏ) ਤੱਕ ਪਹੁੰਚ ਗਈ ਹੈ। ਕੀਮਤਾਂ 'ਚ ਭਾਰੀ ਵਾਧੇ ਕਾਰਨ ਪਾਕਿਸਤਾਨ ਦੇ ਲੋਕ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਹਨ। ਸਰਕਾਰੀ ਸਬਸਿਡੀ ਵਾਲੇ ਆਟੇ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।
ਕਰਾਚੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਟੇ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ਕਰਾਚੀ ਦੇ ਲੋਕ ਦੇਸ਼ ਦਾ ਸਭ ਤੋਂ ਮਹਿੰਗਾ ਆਟਾ ਖਰੀਦਣ ਲਈ ਮਜਬੂਰ ਹਨ। ਇੱਥੇ ਆਟਾ 155 ਪਾਕਿਸਤਾਨੀ ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਹੈ। ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 20 ਕਿਲੋਗ੍ਰਾਮ ਆਟੇ ਦਾ ਬੈਗ 200 ਰੁਪਏ ਮਹਿੰਗਾ ਹੋ ਗਿਆ ਹੈ ਅਤੇ ਇਹ 3100 ਰੁਪਏ ਵਿੱਚ ਉਪਲਬਧ ਹੈ।
ਅੰਕੜਾ ਬਿਊਰੋ ਦੀ ਰਿਪੋਰਟ ਅਨੁਸਾਰ ਇੱਕ ਹਫ਼ਤੇ ਵਿੱਚ ਆਟੇ ਦਾ ਇੱਕ ਥੈਲਾ ਮੁਲਤਾਨ ਵਿੱਚ 200 ਪਾਕਿਸਤਾਨੀ ਰੁਪਏ, ਪੇਸ਼ਾਵਰ ਵਿੱਚ 100 ਪਾਕਿਸਤਾਨੀ ਰੁਪਏ, ਹੈਦਰਾਬਾਦ ਵਿੱਚ 80 ਪਾਕਿਸਤਾਨੀ ਰੁਪਏ ਅਤੇ ਕਵੇਟਾ ਵਿੱਚ 30 ਪਾਕਿਸਤਾਨੀ ਰੁਪਏ ਮਹਿੰਗਾ ਹੋ ਗਿਆ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਖੁਜਦਾਰ 'ਚ 20 ਕਿਲੋਗ੍ਰਾਮ ਆਟੇ ਦਾ ਬੈਗ 2850 ਰੁਪਏ, ਹੈਦਰਾਬਾਦ 'ਚ 2800 ਰੁਪਏ, ਕਵੇਟਾ 'ਚ 2780 ਰੁਪਏ, ਪਿਸ਼ਾਵਰ 'ਚ 2750 ਰੁਪਏ, ਲਰਕਾਨਾ 'ਚ 2640 ਰੁਪਏ, ਸੁੱਕਰ ਅਤੇ ਮੁਲਤਾਨ 'ਚ 2600 ਰੁਪਏ 'ਤੇ ਪਹੁੰਚ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ