Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਅਫਗਾਨਿਸਤਾਨ 'ਚ 6[8 ਤੀਬਰਤਾ ਦਾ ਭੂਚਾਲ, ਭਾਰਤ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

March 21, 2023 03:08 PM

ਕਾਬੁਲ, 21 ਮਾਰਚ (ਪੋਸਟ ਬਿਊਰੋ): ਅਫਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਕਾਫੀ ਦੇਰ ਤੱਕ ਧਰਤੀ ਕੰਬਦੀ ਰਹੀ। ਇਸਲਾਮਾਬਾਦ ਸਮੇਤ ਪੰਜਾਬ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 77 ਕਿਲੋਮੀਟਰ ਦੱਖਣ-ਪੂਰਬ 'ਚ 6[8 ਤੀਬਰਤਾ ਦਾ ਭੂਚਾਲ ਆਇਆ। ਪਾਕਿਸਤਾਨ ਦੇ ਪੇਸ਼ਾਵਰ, ਕੋਹਾਟ ਅਤੇ ਸਵਾਬੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਲਾਹੌਰ, ਕਵੇਟਾ ਅਤੇ ਰਾਵਲਪਿੰਡੀ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਘਬਰਾਏ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਭਾਰਤ ਵਿੱਚ ਵੀ ਕਈ ਰਾਜਾਂ ਵਿੱਚ ਫੈਲੇ ਉੱਤਰੀ ਖੇਤਰ ਦੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ।
ਦਿੱਲੀ-ਐੱਨਸੀਆਰ 'ਚ ਮੰਗਲਵਾਰ ਰਾਤ 10:19 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6[6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਦਿੱਲੀ ਸਮੇਤ ਪੰਜਾਬ, ਉਤਰਾਖੰਡ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਰ ਪਾਸੇ ਹਫੜਾ-ਦਫੜੀ ਮਚ ਗਈ। ਭੂਚਾਲ ਦੇ ਝਟਕੇ ਦੋ ਤੋਂ ਤਿੰਨ ਵਾਰ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸ੍ਰੀਲੰਕਾ ਦੀ ਝੀਲ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ, ਛੇ ਫੌਜੀਆਂ ਦੀ ਮੌਤ ਰਾਬਰਟ ਫਰਾਂਸਿਸ ਪ੍ਰੀਵੋਸਟ ਨਵੇਂ ਪੋਪ ਬਣੇ, ਪੋਪ ਲੀਓ-14 ਵਜੋਂ ਜਾਣੇ ਜਾਣਗੇ ਦੱਖਣੀ ਕੈਲੀਫੋਰਨੀਆ ਵਿਚ ਸਕੂਲ ਦੇ ਬਾਹਰ ਵਿਦਿਆਰਥੀਆਂ `ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੋ ਗੰਭੀਰ ਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪ ਨਿਊਜ਼ੀਲੈਂਡ ਨੇ ਵਿਜ਼ਟਰ ਵੀਜ਼ਾ ਅਰਜ਼ੀ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਬਦਲਾਅ ਦਾ ਕੀਤਾ ਐਲਾਨ ਲਾਹੌਰ-ਇਸਲਾਮਾਬਾਦ ਏਅਰਪੋਰਟ ਨੇ ਕਮਰਸ਼ੀਅਲ ਉਡਾਨਾਂ ਲਈ ਬੰਦ ਕੀਤਾ ਆਪਣਾ ਏਅਰਸਪੇਸ ਅਮਰੀਕੀ ਰਾਸ਼ਟਰਪਤੀ ਸਮੇਤ ਕਈ ਹੋਰ ਵੱਡੇ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਕਿਹਾ ਪਾਕਿ ਰੱਖਿਆ ਮੰਤਰੀ ਆਸਿਫ਼ ਨੇ ਕਿਹਾ- ਭਾਰਤ ਟਕਰਾਅ ਘੱਟ ਕਰਦਾ ਹੈ ਤਾਂ ਪਾਕਿ ਤਣਾਅ ਖ਼ਤਮ ਕਰਨ ਲਈ ਤਿਆਰ ਕਾਰਨੀ ਦਾ ਟਰੰਪ ਵੱਲੋਂ ਗਰਮਜੋਸ਼ੀ ਨਾਲ ਸਵਾਗਤ, ਕਾਰਨੀ ਨੇ ਟਰੰਪ ਨਾਲ ਹੋਈ ਚਰਚਾ ਨੂੰ ‘ਉਸਾਰੂ’ ਦੱਸਿਆ ਆਸਟ੍ਰੇਲੀਆ ਨੇ ਬਣਾਇਆ ਦੁਨੀਆਂ ਦਾ ਸਭ ਤੋਂ ਵੱਡਾ ਬੈਟਰੀ ਨਾਲ ਚੱਲਣ ਵਾਲਾ ਜਹਾਜ਼