Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਕਾਂਗੋ 'ਚ ਬਾਗੀਆਂ ਨੇ 22 ਲੋਕਾਂ ਦੀ ਕੀਤੀ ਹੱਤਿਆ, 3 ਨੂੰ ਲੈ ਗਏ ਨਾਲ

March 21, 2023 03:11 PM

ਕਾਂਗੋ, 21 ਮਾਰਚ (ਪੋਸਟ ਬਿਊਰੋ): ਅਫਰੀਕੀ ਦੇਸ਼ ਕਾਂਗੋ 'ਚ ਇਕ ਵਾਰ ਫਿਰ ਬਾਗੀਆਂ ਨੇ ਹੰਗਾਮਾ ਮਚਾ ਦਿੱਤਾ ਹੈ। ਉਨ੍ਹਾਂ ਨੇ ਨਾ ਸਿਰਫ਼ 22 ਲੋਕਾਂ ਨੂੰ ਮਾਰਿਆ ਸੀ। ਸਗੋਂ 3 ਲੋਕਾਂ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ। ਅੱਤਵਾਦੀਆਂ ਵੱਲੋਂ ਦੋ ਵੱਖ-ਵੱਖ ਹਮਲਿਆਂ ਦੌਰਾਨ ਇਹ ਘਿਨਾਉਣੇ ਕਤਲੇਆਮ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਾ ਕਾਂਗੋ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਪਰ ਇਸ ਤੋਂ ਬਾਅਦ ਵੀ ਮੌਕਾ ਦੇਖ ਕੇ ਅੱਤਵਾਦੀ ਕੋਈ ਨਾ ਕੋਈ ਵਾਰਦਾਤ ਨੂੰ ਅੰਜਾਮ ਦਿੰਦੇ ਹਨ।
ਏਜੰਸੀ ਮੁਤਾਬਕ ਵਿਦਰੋਹੀਆਂ ਨੇ ਕਾਂਗੋ ਦੇ ਪੂਰਬੀ ਇਟੂਰੀ ਅਤੇ ਉੱਤਰੀ ਕਿਵੂ ਸੂਬਿਆਂ 'ਚ ਲੜੀਵਾਰ ਹਮਲੇ ਕੀਤੇ। ਸ਼ਨੀਵਾਰ ਨੂੰ ਅੱਤਵਾਦੀਆਂ ਨੇ ਇਟੂਰੀ ਸੂਬੇ ਦੇ ਕਈ ਪਿੰਡਾਂ 'ਚ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਹਮਲੇ ਵਿਚ ਉਸ ਨੇ 12 ਲੋਕਾਂ ਦੀ ਜਾਨ ਲੈ ਲਈ ਸੀ। ਸਥਾਨਕ ਲੋਕਾਂ ਅਤੇ ਅਧਿਕਾਰੀਆਂ ਨੇ ਇਸ ਹਮਲੇ ਲਈ ਕੋਡੇਕੋ ਗਰੁੱਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਹ ਗਰੁੱਪ ਖਾੜਕੂਆਂ ਦਾ ਇੱਕ ਸੰਗਠਨ ਹੈ, ਜੋ ਜੰਗਲਾਂ ਵਿੱਚ ਰਹਿੰਦੇ ਹਨ ਅਤੇ ਮੌਕਾ ਮਿਲਦਿਆਂ ਹੀ ਪਿੰਡ ਵਾਸੀਆਂ 'ਤੇ ਹਮਲਾ ਕਰਦੇ ਹਨ।
ਕੋਡੇਕੋ ਇੱਕ ਮਿਲੀਸ਼ੀਆ ਹੈ, ਜੋ ਕਾਂਗੋ ਦੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਕਤਲੇਆਮ ਕਰਦੀ ਹੈ। ਉੱਤਰੀ ਕਿਵੂ ਸੂਬੇ ਦੇ ਲੁਬੇਰੋ ਖੇਤਰ ਦੇ ਪ੍ਰਸ਼ਾਸਕ ਕਰਨਲ ਐਲਨ ਕਿਵੇਵਾ ਨੇ ਕਿਹਾ ਕਿ ਅੱਤਵਾਦੀਆਂ ਨੇ ਮਾਊਂਟ ਕੀਵੀਰਿਮੂ ਦੇ ਨਗੁਲੀ ਪਿੰਡ 'ਚ 10 ਲੋਕਾਂ ਦੀ ਹੱਤਿਆ ਕਰ ਦਿੱਤੀ। ਇੱਥੋਂ ਅੱਤਵਾਦੀ ਤਿੰਨ ਲੋਕਾਂ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ।
ਕਰਨਲ ਐਲਨ ਨੇ ਪੂਰਬੀ ਕਾਂਗੋ ਵਿੱਚ ਸਥਿਤ ਯੂਗਾਂਡਾ ਦੇ ਹਥਿਆਰਬੰਦ ਸਮੂਹ ਅਲਾਇਡ ਡੈਮੋਕਰੇਟਿਕ ਫੋਰਸਿਜ਼ (ਏਡੀਐਫ) ਉੱਤੇ ਹਮਲੇ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੂਹ ਨੇ ਇਸਲਾਮਿਕ ਸਟੇਟ ਪ੍ਰਤੀ ਵਫ਼ਾਦਾਰੀ ਦਾ ਵਾਅਦਾ ਕੀਤਾ ਹੈ। ਇਸ ਸਮੂਹ ਨੇ ਵਿਰੂੰਗਾ ਨੈਸ਼ਨਲ ਪਾਰਕ 'ਤੇ ਕਬਜ਼ਾ ਕਰ ਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ