Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਹਿੰਸਕ ਕਾਰਜੈਕਿੰਗ ਕਰਨ ਵਾਲੇ ਦੋ ਲੜਕਿਆਂ ਨੂੰ ਕੀਤਾ ਗਿਆ ਚਾਰਜ

March 21, 2023 11:58 PM

ਟੋਰਾਂਟੋ, 21 ਮਾਰਚ (ਪੋਸਟ ਬਿਊਰੋ) : ਇੱਕ ਡਰਾਈਵਰ ਦਾ ਪਿੱਛਾ ਕਰਕੇ ਟੋਰਾਂਟੋ ਦੇ ਪੱਛਮੀ ਹਿੱਸੇ ਵਿੱਚ ਉਸ ਨੂੰ ਚਾਕੂ ਮਾਰਨ ਤੋਂ ਬਾਅਦ ਗੱਡੀ ਖੋਹਣ ਦੇ ਮਾਮਲੇ ਵਿੱਚ ਪੁਲਿਸ ਨੇ 18 ਤੇ 19 ਸਾਲ ਦੇ ਦੋ ਲੜਕਿਆਂ ਨੂੰ ਚਾਰਜ ਕੀਤਾ ਹੈ।
ਸੋਮਵਾਰ ਨੂੰ ਰਾਤੀਂ 8:00 ਵਜੇ ਤੋਂ ਬਾਅਦ ਰੌਜਰਜ਼ ਰੋਡ ਤੇ ਓਲਡ ਵੈਸਟਨ ਰੋਡ ਇਲਾਕੇ ਵਿੱਚ ਪੁਲਿਸ ਨੂੰ ਕਾਰਜੈਕਿੰਗ ਦੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।ਪੁਲਿਸ ਨੇ ਦੱਸਿਆ ਕਿ ਕਾਰ ਵਿੱਚ ਜਾ ਰਹੇ ਇੱਕ ਵਿਅਕਤੀ, ਜੋ ਕਿ ਆਪਣੇ 50ਵਿਆਂ ਵਿੱਚ ਸੀ, ਨੂੰ ਸੜਕ ਕਿਨਾਰੇ ਗੱਡੀ ਰੋਕਣ ਲਈ ਮਜਬੂਰ ਕੀਤਾ ਗਿਆ। ਫਿਰ ਦੋ ਲੜਕੇ ਉਸ ਵਿਅਕਤੀ ਕੋਲ ਪਹੁੰਚ ਕੇ ਉਸ ਤੋਂ ਕਾਰ ਦੀਆਂ ਚਾਬੀਆਂ ਮੰਗਣ ਲੱਗੇ।
ਕਥਿਤ ਤੌਰ ਉੱਤੇ ਦੋਵਾਂ ਲੜਕਿਆਂ ਵੱਲੋਂ ਡਰਾਈਵਰ ਉੱਤੇ ਹਮਲਾ ਬੋਲ ਦਿੱਤਾ ਗਿਆ ਤੇ ਜਦੋਂ ਉਸ ਨੇ ਉੱਥੋਂ ਭੱਜਣ ਦੀ ਕੋਸਿ਼ਸ਼ ਕੀਤੀ ਤਾਂ ਦੋਵਾਂ ਲੜਕਿਆਂ ਨੇ ਉਸ ਦਾ ਪਿੱਛਾ ਕਰਕੇ ਉਸ ਉੱਤੇ ਚਾਕੂ ਨਾਲ ਕਈ ਵਾਰ ਕਰ ਦਿੱਤੇ। ਫਿਰ ਦੋਵੇਂ ਲੜਕੇ ਉਸ ਵਿਅਕਤੀ ਦੀ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ।ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਜਾਂਚਕਾਰ ਜਲਦ ਹੀ ਚੋਰੀ ਦੀ ਗੱਡੀ ਤੇ ਹਮਲੇ ਵਿੱਚ ਵਰਤੇ ਗਏ ਚਾਕੂ ਦਾ ਪਤਾ ਲਾਉਣ ਵਿੱਚ ਕਾਮਯਾਬ ਹੋ ਗਏ। ਜਾਂਚਕਾਰਾਂ ਨੇ ਦੱਸਿਆ ਕਿ ਇਹ ਦੋਵੇਂ ਲੜਕੇ ਐਤਵਾਰ ਨੂੰ ਹੋਈ ਕਾਰਜੈਕਿੰਗ ਵਿੱਚ ਵੀ ਸ਼ਾਮਲ ਸਨ।ਉਹ ਕਾਰਜੈਕਿੰਗ ਅਨੈਕਸ ਵਿੱਚ ਬਰਨਾਰਡ ਐਵਨਿਊ ਤੇ ਸਪੈਡਿਨਾ ਰੋਡ ਏਰੀਆ ਵਿੱਚ ਹੋਈ ਸੀ।ਇਨ੍ਹਾਂ ਦੋਵਾਂ ਦੀ ਪਛਾਣ ਟੋਰਾਂਟੋ ਦੇ 18 ਸਾਲਾਂ ਦੇ ਓਰਡੇਨ ਸਿਨੌਇਜ਼ ਤੇ 19 ਸਾਲਾਂ ਦੇ ਲੈਡਿਸਲੈਵ ਗੈਕੀ ਵਜੋਂ ਹੋਈ ਹੈ। ਉਨ੍ਹਾਂ ਉੱਤੇ ਕਤਲ ਦੀ ਕੋਸਿ਼ਸ਼ ਕਰਨ, ਗੁੱਸੇ ਵਿੱਚ ਹਮਲਾ ਕਰਨ, ਹਥਿਆਰ ਨਾਲ ਹਮਲਾ ਕਰਨ ਤੇ ਹਥਿਆਰ ਨਾਲ ਡਾਕੇ ਨੂੰ ਅੰਜਾਮ ਦੇਣ ਵਰਗੇ ਦੋਸ਼ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ