Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਪੀਲ ਪੁਲਿਸ ਨੇ ਕਾਰ ਚੋਰੀ ਕਰਨ ਵਾਲੇ ਇੰਟਰਨੈਸ਼ਨਲ ਗਿਰੋਹ ਦਾ ਕੀਤਾ ਪਰਦਾਫਾਸ਼, ਚਾਰ ਗ੍ਰਿਫਤਾਰ

March 21, 2023 11:59 PM

ਓਨਟਾਰੀਓ, 21 ਮਾਰਚ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਵੱਲੋਂ ਮਲਟੀ ਮਿਲੀਅਨ ਡਾਲਰ ਦੇ ਇੰਟਰਨੈਸ਼ਨਲ ਕਾਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ।
ਤਿੰਨ ਮਹੀਨੇ ਚੱਲੀ ਇਸ ਜਾਂਚ ਨੂੰ ਪੋ੍ਰਜੈਕਟ ਆਰ ਐਂਡ ਆਰ ਦਾ ਨਾਂ ਦਿੱਤਾ ਗਿਆ। ਇਸ ਜਾਂਚ ਦੌਰਾਨ ਚੋਰੀ ਦੀਆਂ ਗੱਡੀਆਂ ਤੋਂ ਕਮਾਈ 10 ਮਿਲੀਅਨ ਡਾਲਰ ਦੀ ਰਕਮ ਪੁਲਿਸ ਵੱਲੋਂ ਬਰਾਮਦ ਕੀਤੀ ਗਈ।ਜਾਂਚ ਉਸ ਸਮੇਂ ਸ਼ੁਰੂ ਕੀਤੀ ਗਈ ਜਦੋਂ ਜਾਂਚਕਾਰਾਂ ਨੂੰ ਪੀਲ ਰੀਜਨ ਤੇ ਜੀਟੀਏ ਵਿੱਚ ਰੇਂਜ ਰੋਵਰਜ਼ ਸਮੇਤ ਚੋਰੀ ਕੀਤੀਆਂ ਜਾਣ ਵਾਲੀਆਂ ਗੱਡੀਆਂ ਦੇ ਇੱਕ ਖਾਸ ਰੁਝਾਨ ਦਾ ਪਤਾ ਲੱਗਿਆ। ਪੁਲਿਸ ਨੇ ਦੱਸਿਆ ਕਿ ਚੋਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਅੰਡਰਗ੍ਰਾਊਂਡ ਪਾਰਕਿੰਗ ਗੈਰਾਜਿਜ਼ ਤੇ ਰਿਹਾਇਸ਼ੀ ਇਲਾਕਿਆਂ ਵਿੱਚ ਘੁੰਮ ਕੇ ਚੋਰੀ ਕੀਤੀਆਂ ਜਾਣ ਵਾਲੀਆਂ ਗੱਡੀਆਂ ਦੀ ਚੋਣ ਕਰਦੇ ਸਨ।
ਪੁਲਿਸ ਦਾ ਮੰਨਣਾ ਹੈ ਕਿ ਚੋਰੀ ਕੀਤੀਆਂ ਗਈਆਂ 78 ਗੱਡੀਆਂ, ਜਿਹੜੀਆਂ ਉਨ੍ਹਾਂ ਨੂੰ ਮਿਲੀਆਂ, ਉਹ ਅਸਲ ਵਿੱਚ ਮਾਂਟਰੀਅਲ ਲਿਜਾਈਆਂ ਜਾਣੀਆਂ ਸਨ ਪਰ ਹੌਲੀ ਹੌਲੀ ਉਨ੍ਹਾਂ ਨੂੰ ਇੰਟਰਨੈਸ਼ਨਲ ਪੱਧਰ ਉੱਤੇ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਸੀ। ਪੀਲ ਪੁਲਿਸ ਵੱਲੋਂ ਜਾਰੀ ਕੀਤੀ ਗਈ ਰਲੀਜ਼ ਅਨੁਸਾਰ ਜਾਂਚਕਾਰਾਂ ਨੇ ਇਸ ਗਿਰੋਹ ਦੇ ਉਨ੍ਹਾਂ ਮੈਂਬਰਾਂ ਦੀ ਪਛਾਣ ਵੀ ਕੀਤੀ ਜਿਹੜੇ ਪੂਰੀ ਸਰਗਰਮੀ ਨਾਲ ਗੱਡੀਆਂ ਚੋਰੀ ਕਰਦੇ ਸਨ ਤੇ ਫਿਰ ਉਨ੍ਹਾਂ ਨੂੰ ਵਿਦੇਸ਼ਾਂ ਨੂੰ ਭੇਜੇ ਜਾਣ ਤੇ ਲੋਡ ਕੀਤੇ ਜਾਣ ਵਾਲੀਆਂ ਥਾਂਵਾਂ ਦਾ ਵੀ ਪੁਲਿਸ ਵੱਲੋਂ ਖੁਲਾਸਾ ਕੀਤਾ ਗਿਆ। ਚੋਰੀ ਦੀਆਂ ਇਨ੍ਹਾਂ ਗੱਡੀਆਂ ਨੂੰ ਕੰਟੇਨਰਜ਼ ਵਿੱਚ ਲੋਡ ਕਰਕੇ ਮਾਂਟਰੀਅਲ ਦੀ ਬੰਦਰਗਾਹ ਉੱਤੇ ਟਰੱਕ ਜਾਂ ਟਰੇਨ ਰਾਹੀਂ ਲਿਜਾਇਆ ਜਾਂਦਾ ਸੀ ਤੇ ਫਿਰ ਉੱਥੋਂ ਵਿਦੇਸ਼ ਭੇਜ ਦਿੱਤਾ ਜਾਂਦਾ ਸੀ।
ਪੁਲਿਸ ਨੇ ਬਰੈਂਪਟਨ, ਮਾਂਟਰੀਅਲ, ਜਰਮਨੀ ਤੇ ਸਪੇਨ ਸਮੇਤ ਕਈ ਲੋਕੇਸ਼ਨਾਂ ਉੱਤੇ ਅਜਿਹੇ 25 ਕੰਟੇਨਰਜ਼ ਫੜ੍ਹੇ ਹਨ। ਪੁਲਿਸ ਦਾ ਮੰਨਣਾ ਹੈ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਗੱਡੀਆਂ ਸੰਯੁਕਤ ਅਰਬ ਅਮੀਰਾਤ ਭੇਜੀਆਂ ਜਾ ਰਹੀਆਂ ਸਨ।ਜਾਂਚਕਾਰਾਂ ਨੇ ਪੀਲ ਰੀਜਨ ਲਈ ਸੱਤ ਸਰਚ ਵਾਰੰਟ ਕਢਵਾਏ ਜਿੰਨ੍ਹਾਂ ਰਾਹੀਂ ਚੋਰੀ ਦੀਆਂ ਗੱਡੀਆਂ ਮਿਲ ਸਕੀਆਂ ਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਵੱਡੀ ਮਾਤਰਾ ਵਿੱਚ ਕੋਕੀਨ ਤੇ ਪਾਬੰਦੀਸ਼ੁਦਾ ਮੈਗਜ਼ੀਨ ਵੀ ਬਰਾਮਦ ਕੀਤਾ।ਗ੍ਰਿਫਤਾਰ ਕੀਤੇ ਗਏ ਚਾਰੇ ਵਿਅਕਤੀ ਜੀਟੀਏ ਵਾਸੀ ਹਨ ਤੇ ਉਨ੍ਹਾਂ ਉੱਤੇ ਸਾਂਝੇ ਤੌਰ ਉੱਤੇ 34 ਚਾਰਜਿਜ਼ ਲਾਏ ਗਏ ਹਨ।ਜਾਂਚ ਵਿੱਚ ਪੀਲ ਪੁਲਿਸ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਤੇ ਪੋਰਟ ਆਫ ਮਾਂਟਰੀਅਲ ਦੀ ਮਦਦ ਵੀ ਲਈ।ਪੁਲਿਸ ਨੇ ਦੱਸਿਆ ਕਿ ਅਜੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ