Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਠਿੰਡਾ ਸ਼ਹਿਰ ਵਿਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ : ਹਰਭਜਨ ਸਿੰਘ ਈ.ਟੀ.ਓ.

March 22, 2023 08:23 AM

-ਦੋਵੇਂ ਪੁੱਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦਾ ਟੀਚਾ


ਚੰਡੀਗੜ੍ਹ, 22 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।

ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ