Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਲਿਬਰਲ ਐਮਪੀ ਹੈਨ ਡੌਂਗ ਨੇ ਕਾਕਸ ਤੋਂ ਦਿੱਤਾ ਅਸਤੀਫਾ

March 22, 2023 11:57 PM

ਓਟਵਾ, 22 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀਆਂ ਚੋਣਾਂ ਵਿੱਚ ਚੀਨ ਵੱਲੋਂ ਦਖ਼ਲਅੰਦਾਜ਼ੀ ਕਰਨ ਦੇ ਦੋਸ਼ਾਂ ਦੇ ਚੱਲਦਿਆਂ ਲਿਬਰਲ ਐਮਪੀ ਹੈਨ ਡੌਂਗ ਨੇ ਲਿਬਰਲ ਕਾਕਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਇੰਡੀਪੈਂਡੈਂਟ ਵਜੋਂ ਹਾਊਸ ਵਿੱਚ ਬੈਠਣਗੇ।
ਹਾਊਸ ਆਫ ਕਾਮਨਜ਼ ਵਿੱਚ ਆਪਣਾ ਪੱਖ ਰੱਖਦਿਆਂ ਡੌਂਗ ਨੇ ਆਖਿਆ ਕਿ ਕੁੱਝ ਮੀਡੀਆ ਆਊਟਲੈਟਸ ਵੱਲੋਂ ਅਪੁਸ਼ਟ ਰਿਪੋਰਟਾਂ ਤੇ ਗੁਮਨਾਮ ਸੂਤਰਾਂ ਦੇ ਹਵਾਲੇ ਨਾਲ ਉਨ੍ਹਾਂ ਖਿਲਾਫ ਜਿਹੜੀਆਂ ਅਫਵਾਹਾਂ ਫੈਲਾਈਆਂ ਗਈਆਂ ਹਨ ਉਸ ਨਾਲ ਉਨ੍ਹਾਂ ਦੀ ਸਾਖ਼ ਨੂੰ ਕਾਫੀ ਢਾਹ ਲੱਗੀ ਹੈ ਤੇ ਕੈਨੇਡਾ ਪ੍ਰਤੀ ਉਨ੍ਹਾਂ ਦੀ ਵਫਾਦਾਰੀ ਉੱਤੇ ਵੀ ਸਵਾਲ ਉੱਠੇ ਹਨ।
ਜਿ਼ਕਰਯੋਗ ਹੈ ਕਿ ਗਲੋਬਲ ਨਿਊਜ਼ ਵੱਲੋਂ ਗੁਮਨਾਮ ਸਕਿਊਰਿਟੀ ਸੂਤਰਾਂ ਦੇ ਹਵਾਲੇ ਨਾਲ ਇੱਕ ਰਿਪੋਰਟ ਅੱਜ ਛਾਪੀ ਗਈ ਜਿਸ ਵਿੱਚ ਇਹ ਦੋਸ਼ ਲਾਇਆ ਗਿਆ ਕਿ ਡੌਂਗ ਨੇ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਬਾਰੇ ਫਰਵਰੀ 2021 ਵਿੱਚ ਟੋਰਾਂਟੋ ਸਥਿਤ ਚੀਨੀ ਡਿਪਲੋਮੈਟ ਨਾਲ ਗੱਲ ਕੀਤੀ ਸੀ।ਉਸ ਸਮੇਂ ਇਹ ਦੋਵੇਂ ਕੈਨੇਡੀਅਨ ਦੋ ਸਾਲ ਤੋਂ ਵੀ ਵੱਧ ਸਮੇਂ ਤੋਂ ਚੀਨ ਵਿੱਚ ਨਜ਼ਰਬੰਦ ਸਨ। ਇਨ੍ਹਾਂ ਨੂੰ ਕਥਿਤ ਤੌਰ ਉੱਤੇ ਦਸੰਬਰ 2018 ਵਿੱਚ ਵੈਨਕੂਵਰ ਤੋਂ ਗ੍ਰਿਫਤਾਰ ਕੀਤੀ ਗਈ ਚੀਨ ਦੀ ਨਾਮੀ ਕੰਪਨੀ ਹੁਆਵੇ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਦੇ ਸਬੰਧ ਵਿੱਚ ਬਦਲਾਲਊ ਕਾਰਵਾਈ ਤਹਿਤ ਚੀਨ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਡੌਂਗ ਨੇ ਹਾਊਸ ਆਫ ਕਾਮਨਜ਼ ਨੂੰ ਦੱਸਿਆ ਕਿ ਇਹ ਰਿਪੋਰਟਾਂ ਝੂਠੀਆਂ ਹਨ ਤੇ ਉਹ ਇਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਕੈਨੇਡੀਅਨ ਦੇ ਮੂਲ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਦਾ ਸਮਰਥਨ ਜਾਂ ਪੈਰਵੀ ਨਹੀਂ ਕੀਤੀ ਗਈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ