MOREPIC1)
ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਇਨਸਾਫ਼ ਨਾ ਮਿਲਣ ਬਾਰੇ ਵੀ ਲਿਖਿਆ ਹੈ।
ਨਵਜੋਤ ਕੌਰ ਸਿੱਧੂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਲਿਖਿਆ ਕਿ ਤੁਹਾਨੂੰ ਵਾਰ-ਵਾਰ ਇਨਸਾਫ਼ ਵਾਂਝਾ ਦੇਖਦਿਆਂ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਸ਼ਕਤੀਸ਼ਾਲੀ ਹੈ, ਪਰ ਇਹ ਤੁਹਾਨੂੰ ਵਾਰ-ਵਾਰ ਪਰਖਦਾ ਹੈ, ਕਲਯੁਗ। ਮਾਫ਼ ਕਰਨਾ, ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਸਟੇਜ-2 ਦਾ ਹਮਲਾਵਰ ਕੈਂਸਰ ਹੈ। ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਇਹ ਪ੍ਰਮਾਤਮਾ ਦੀ ਯੋਜਨਾ ਹੈ।