Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੈਨੇਡਾ ਵਿਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤਾ ਜਾਵੇ: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

March 23, 2023 08:00 AM

ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ): ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿਚ ਉਹਨਾਂ ਕਿਹਾ ਕਿ ਇਹਨਾਂ 700 ਪੰਜਾਬੀ ਵਿਦਿਆਰਥੀਆਂ ਨੇ ਲੱਖਾਂ ਰੂਪਏ ਫੀਸ ਦੇ ਰੂਪ ਵਿਚ ਕੈਨੇਡਾ ਸਰਕਾਰ ਨੂੰ ਦਿੱਤੇ ਹਨ ਉਹਨਾਂ ਦਾ ਕੋਈ ਕਸੂਰ ਨਹੀ ਹੈ। ਉਹਨਾਂ ਨਾਲ ਤਾਂ ਧੋਖਾ ਟਰੈਵਲ ਏਜੰਟਾਂ ਵੱਲੋਂ ਕੀਤਾ ਗਿਆ ਹੈ।
ਇਸ ਲਈ ਕਾਰਵਾਈ ਵੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਉਹਨਾਂ 700 ਬੇਕਸੂਰ ਵਿਦਿਆਰਥੀਆਂ ਵਿਰੁੱਧ, ਜਿਹੜੇ ਆਪਣਾ ਭੱਵਿਖ ਬਣਾਉਣ ਲਈ ਉੱਥੇ ਗਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਇੰਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਕਰਜ਼ੇ ਚੁੱਕ ਕੇ ਫੀਸਾਂ ਭਰੀਆਂ ਹਨ, ਤੇ ਅਜਿਹੇ ਹਲਾਤਾਂ ਵਿੱਚ ਅਜਿਹੀ ਖਬਰ ਉਹਨਾਂ ਲਈ ਬਹੁਤ ਹੀ ਦੁੱਖਦਾਇਕ ਹੈ। ਉਹਨਾਂ ਵਿਦੇਸ਼ੀ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆ ਕੈਨੇਡਾ ਸਰਕਾਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਇੰਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿਚ ਵੀ ਚੁੱਕਣਗੇ।
ਵਿਦੇਸ਼ ਮੰਤਰੀ ਨੂੰ ਲਿਖੇ ਇਕ ਹੋਰ ਪੱਤਰ ਵਿਚ ਸੰਤ ਸੀਚੇਵਾਲ ਵੱਲੋ ਮਸਕਟ ਵਿਚ ਫਸੀ ਇੱਕ ਪੀੜਤ ਔਰਤ ਨੂੰ ਵਾਪਿਸ ਪੰਜਾਬ ਨਾ ਭੇਜਣ ਦਾ ਮਾਮਲਾ ਉਠਾਇਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੀੜਤ ਪਰਿਵਾਰ ਵੱਲੋਂ ਉਹਨਾਂ ਨਾਲ ਸੰਪਰਕ ਕੀਤਾ ਗਿਆ ਸੀ। ਉਹਨਾਂ ਪੱਤਰ ਵਿਚ ਕਿਹਾ ਕਿ ਮਸਕਟ ਵਿਖੇ ਭਾਰਤੀ ਦੂਤਾਵਾਸ ਦੇ ਕਹਿਣ ਤੇ ਹੀ ਉਹਨਾਂ ਵੱਲੋਂ ਸਵਰਨਜੀਤ ਕੌਰ ਨਾਮ ਦੀ ਔਰਤ ਦੀ ਟਿਕਟ ਬਣਾ ਕੇ ਭੇਜੀ ਗਈ ਸੀ ਤਾਂ ਕਿ ਉਹ ਜਲਦ ਤੋਂ ਜਲਦ ਵਾਪਿਸ ਆਪਣੇ ਪਰਿਵਾਰ ਕੋਲ ਪਹੁੰਚ ਸਕੇ।
ਪਰ ਭਾਰਤੀ ਦੂਤਾਵਾਸ ਦੀ ਲਾਪਰਵਾਹੀ ਕਾਰਨ ਪੀੜਤ ਔਰਤ ਪੰਜਾਬ ਨਾ ਆ ਸਕੀ ਤੇ ਟਿਕਟ ਵੀ ਅਜਾਈ ਹੀ ਗਈ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਉਹ ਪੀੜਤ ਔਰਤ ਨੂੰ ਵਾਪਸ ਨਾ ਭੇਜਣ ਦੇ ਮਾਮਲੇ ਦੀ ਪੜਤਾਲ ਕਰਨ ਅਤੇ ਜਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ ਤੇ ਪੀੜਤ ਔਰਤ ਨੂੰ ਜਲਦ ਤੋਂ ਜਲਦ ਵਾਪਸ ਭਾਰਤ ਲਿਆਇਆ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ