Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਪੰਜਾਬ ਵਿਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਅਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਣ ਦੀ ਕੀਤੀ ਮੰਗ

March 23, 2023 08:01 AM

ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਗ ਕੀਤੀ ਹੈ ਕਿ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਿਸ ਸੱਦੇ ਜਾਣ, ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ। ਜੱਥੇਬੰਦੀ ਨੇ ਕਿਹਾ ਕਿ ਕੱਲ੍ਹ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਇਕੱਠਾਂ `ਚ ਵੀ ਇਹ ਮੁੱਦੇ ਜੋਰ ਨਾਲ ਉਭਾਰੇ ਜਾਣਗੇ।

ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਫਿਰਕੂ ਲਾਮਬੰਦੀਆਂ ਕਰਨ ਦੇ ਰਾਹ ਪਏ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਖਿਲਾਫ਼ ਪੁਲਸ ਕਾਰਵਾਈ ਨੂੰ ਮੁਲਕ ਪੱਧਰ ’ਤੇ ਅੰਨ੍ਹੇ ਰਾਸ਼ਟਰਵਾਦ ਨੂੰ ਉਭਾਰਨ ਦਾ ਸਾਧਨ ਬਣਾਇਆ ਗਿਆ ਹੈ, ਜਿਸ ਤਹਿਤ ਪੰਜਾਬ ਅੰਦਰ ਇੰਟਰਨੈੱਟ ਬੰਦ ਕਰਨ, ਕੇਂਦਰੀ ਸੁਰੱਖਿਆ ਬਲ ਸੱਦਣ ਤੇ ਉਹਨਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਫੈਲਾਉਣ, ਸਿਰੇ ਦੀ ਧੱਕੜ ਤੇ ਜਾਬਰ ਏਜੰਸੀ ਐਨ.ਆਈ.ਏ. ਨੂੰ ਪੰਜਾਬ ਭੇਜਣ ਤੇ ਐਨ.ਐਸ.ਏ. ਵਰਗੇ ਜਾਬਰ ਕਾਨੂੰਨ ਮੜ੍ਹਨ ਦੇ ਕਦਮ ਚੁੱਕੇ ਗਏ ਹਨ।

ਇਹਨਾਂ ਕਦਮਾਂ ਨਾਲ ਅਜਿਹਾ ਝੂਠਾ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਿਵੇਂ ਪੰਜਾਬ ਕੋਈ ਵੱਡੀ ਗੜਬੜ ਵਾਲਾ ਇਲਾਕਾ ਹੋਵੇ ਅਤੇ ਕੇਂਦਰੀ ਸਰਕਾਰ ਦੇ ਦਖ਼ਲ ਨਾਲ ਪੰਜਾਬ ਦੀ ਹਾਲਤ ਨੂੰ ਕਾਬੂ ਕੀਤਾ ਜਾ ਰਿਹਾ ਹੋਵੇ। ਜਦ ਕਿ ਇਹ ਪੰਜਾਬ ਦੀ ਹਾਲਤ ਬਾਰੇ ਪੂਰੀ ਤਰ੍ਹਾਂ ਗਲਤ ਪੇਸ਼ਕਾਰੀ ਹੈ ਅਤੇ ਫਿਰਕੂ ਤਾਕਤਾਂ ਦੀ ਅਸਲ ਸਮਰੱਥਾ ਤੋਂ ਕਿਤੇ ਵਧਵੀਂ ਕਾਰਵਾਈ ਹੈ। ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਦੀਆਂ ਫਿਰਕੂ ਪ੍ਰਚਾਰ ਤੇ ਲਾਮਬੰਦੀਆਂ ਦੀਆਂ ਕਾਰਵਾਈਆਂ ਨੂੰ ਸਧਾਰਨ ਕਾਨੂੰਨਾਂ ਨਾਲ ਪੰਜਾਬ ਪੁਲਸ ਵੱਲੋਂ ਵੀ ਰੋਕਿਆ ਜਾ ਸਕਦਾ ਸੀ ਤੇ ਦਰਜ ਕੇਸਾਂ ’ਚ ਪ੍ਰਚੱਲਤ ਸਧਾਰਨ ਤਰੀਕੇ ਨਾਲ ਵੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਸੀ, ਪਰ ਇਸਦੇ ਉਲਟ ਪਹਿਲਾਂ ਪੰਜਾਬ ਸਰਕਾਰ ਬਿਲਕੁਲ ਚੁੱਪ ਰਹੀ ਤੇ ਫਿਰ ਮੋਦੀ ਸਰਕਾਰ ਦੇ ਫਿਰਕੂ ਰਾਸ਼ਟਰਵਾਦੀ ਬਿਰਤਾਂਤ ਉਸਾਰਨ ਦੀ ਖੇਡ ’ਚ ਝਟ-ਪਟ ਸ਼ਾਮਲ ਹੋ ਗਈ। ਦੋਹਾਂ ਸਰਕਾਰਾਂ ਨੇ ਰਲ ਕੇ ਇਸ ਕਾਰਵਾਈ ਨੂੰ ਇੱਕ ਵੱਡੀ ਅਖੌਤੀ ਰਾਸ਼ਟਰਵਾਦੀ ਮਹਿੰਮ ’ਚ ਬਦਲਣ ਦੀ ਖੇਡ ਸ਼ੁਰੂ ਕਰ ਦਿੱਤੀ ਹੈ। ਜਿਸਦੀ ਕੀਮਤ ਆਖਰ ਪੰਜਾਬ ਦੇ ਲੋਕਾਂ ਨੂੰ ’ਤਾਰਨੀ ਪੈਣੀ ਹੈ। ਮੁੱਠੀ ਭਰ ਫਿਰਕੂ ਅਨਸਰਾਂ ਨੂੰ ਕਾਬੂ ਕਰਨ ਤੋਂ ਅੱਗੇ ਸਧਾਰਨ ਅਣਭੋਲ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਦਮਨ-ਚੱਕਰ ਵੀ ਚਲਾਇਆ ਗਿਆ ਹੈ।

ਉਹਨਾਂ ਨੇ ਪੰਜਾਬ ਦੀਆਂ ਸਭਨਾਂ ਲੋਕ-ਪੱਖੀ ਤੇ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਦਹਿਸ਼ਤ ਪਸਾਰੇ ਦੇ ਕਦਮਾਂ ਖਿਲਾਫ਼ ਆਵਾਜ਼ ਉਠਾਉਣ, ਹਰ ਤਰ੍ਹਾਂ ਦੀਆਂ ਫਿਰਕਾਪ੍ਰਸਤ ਤਾਕਤਾਂ ਦਾ ਪਾਜ ਉਧੇੜਨ ਤੇ ਉਹਨਾਂ ਖਿਲਾਫ਼ ਡਟਦੇ ਹੋਏ ਹੱਕੀ ਲੋਕ ਸੰਘਰਸ਼ਾਂ ਨੂੰ ਤੇਜ਼ ਕਰਨ। ਉਹਨਾਂ ਕਿਹਾ ਕਿ ਸੋਚੀਆਂ-ਸਮਝੀਆਂ ਵਿਉਂਤਾਂ ਤਹਿਤ ਪੰਜਾਬ ਅੰਦਰ ਅਜਿਹੇ ਮਹੌਲ ਦੀ ਉਸਾਰੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਆਪਣੇ ਹਕੀਕੀ ਮੁੱਦਿਆਂ ਤੋਂ ਲਾਂਭੇ ਲਿਜਾਇਆ ਜਾ ਸਕੇ ਤੇ ਲੋਕਾਂ ਦੀ ਸੰਗਰਾਮੀ ਏਕਤਾ ’ਚ ਪਾਟਕ ਪਾਏ ਜਾ ਸਕਣ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੰਘਰਸ਼ਾਂ ਤੋਂ ਆਪਣਾ ਧਿਆਨ ਭਟਕਣ ਨਾ ਦੇਣ, ਸਗੋਂ ਏਕਤਾ ਵਿਸ਼ਾਲ ਕਰਨ ਤੇ ਹੱਕੀ ਸੰਘਰਸ਼ਾਂ ਨੂੰ ਹੋਰ ਭਖਾਉਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ