Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ

March 23, 2023 08:10 AM

- ਬਿਨੈਕਾਰਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਡਾ. ਪੂਨਮ ਪ੍ਰੀਤ ਕੌਰ


ਲੁਧਿਆਣਾ, 23 ਮਾਰਚ (ਗਿਆਨ ਸਿੰਘ): ਡਾ: ਪੂਨਮਪ੍ਰੀਤ ਕੌਰ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ 'ਤੇ ਬੀਤੇ ਦਿਨ ਅਚਨਚੇਤ ਚੈਕਿੰਗ ਕੀਤੀ ਗਈ।
ਉਨ੍ਹਾਂ ਚੈਕਿੰਗ ਦੌਰਾਨ ਡਰਾਈਵਿੰਗ ਟੈਸਟ ਟਰੈਕ 'ਤੇ ਤਾਇਨਾਤ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਟਰੈਕ ਵਿਖੇ ਆਪਣਾ ਕੰਮ ਕਰਾਵਾਉਣ ਵਾਲੇ ਬਿਨੈਕਾਰਾਂ ਨੂੰ ਸਹਿਯੋਗ ਦਿੰਦਿਆਂ ਚੰਗਾ ਵਿਵਹਾਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਲੋਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਰਮਚਾਰੀਆਂ ਨੂੰ ਬਖ਼ਸਿਆ ਨਹੀਂ ਜਾਵੇਗਾ ਅਤੇ ਪੈਂਡਿੰਗ ਕੰਮ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।
ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਹਦਾਇਤ ਕੀਤੀ ਗਈ ਕਿ ਟਰੈਕ ਦੀਆਂ ਗਤੀਵਿਧੀਆ 'ਤੇ ਨਜ਼ਰ ਰੱਖਣ ਲਈ ਕੈਮਰੇ ਇੰਨਸਟਾਲ ਕੀਤੇ ਜਾਣ। ਇਸ ਤੋ ਇਲਾਵਾ ਆਰ.ਟੀ.ਏ ਦਫ਼ਤਰ ਵਿਖੇ ਤਾਇਨਾਤ ਸਟਾਫ ਦੀ ਸ਼ਾਮ 4.30 ਵਜੇ ਅਚਨਚੇਤ ਹਾਜ਼ਰੀ ਚੈਕ ਕੀਤੀ ਗਈ।
ਬਾਅਦ ਵਿੱਚ, ਦਫ਼ਤਰੀ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਮੀਟਿੰਗ ਬੁਲਾਈ ਗਈ ਜਿਸ ਵਿੱਚ ਸਮੂਹ ਸਟਾਫ ਨੂੰ ਦੁਹਰਾਇਆ ਗਿਆ ਕਿ ਦਫ਼ਤਰ ਵਿਖੇ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਸਹੀ ਵਤੀਰਾ ਰੱਖਿਆ ਜਾਵੇ ਅਤੇ ਦਫ਼ਤਰੀ ਕੰਮ-ਕਾਜ਼ ਦਾ ਤੈਅ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡੀਲਿੰਗ ਕਰਮਚਾਰੀ ਦੇ ਕੋਰਟ ਕੇਸ ਵਿੱਚ ਜਾਣ ਦੀ ਸੂਰਤ ਵਿੱਚ ਲੋਕਾਂ ਦੀ ਖੱਜਲ ਖੁਆਰੀ ਤੋਂ ਬਚਾਅ ਲਈ ਸਥਾਪਤ ਹੈਲਪ ਡੈਸਕ ਦਾ ਸਮਾਂ ਵਧਾ ਕੇ ਸਵੇਰੇ 9.00 ਵਜ਼ੇ ਤੋ ਸ਼ਾਮ 5.00 ਵਜ਼ੇ ਤੱਕ ਦਾ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਸਮੇਂ ਦੌਰਾਨ ਦਫ਼ਤਰੀ ਕੰਮ ਕਰਾਉਣ ਵਾਲੇ ਲੋਕਾਂ ਨੂੰ ਨਿਰਾਸ਼ਾ ਦਾ ਸਹਾਮਣਾ ਨਾ ਕਰਨਾ ਪਵੇ। ਚਾਲਾਨ ਕਾਊਂਟਰ 'ਤੇ ਪਬਲਿਕ ਦੀ ਸਹੂਲਤ ਲਈ ਦਸਤਾਵੇਜ਼ਾ ਨੂੰ ਡਿਲਵਰ ਕਰਨ ਲਈ 2 ਹੋਰ ਮੁਲਾਜ਼ਮਾ ਦੀ ਡਿਊਟੀ ਲਗਾਈ ਗਈ ਤਾਂ ਜੋ ਪਬਲਿਕ ਨੂੰ ਜਿਆਦਾ ਸਮਾਂ ਲਾਈਨ ਵਿੱਚ ਖੜ੍ਹਨਾ ਨਾ ਪਵੇ ਅਤੇ ਸਾਰੇ ਸਟਾਫ ਨੂੰ ਪੁਰਾਣੀ ਪਈ ਹੋਈ ਪੈਡੇਸੀ ਨੂੰ ਖਤਮ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ।
ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਕਿ ਜੇਕਰ ਕੋਈ ਕਰਮਚਾਰੀ ਕੰਮ ਪ੍ਰਤੀ ਅਣਗਹਿਲੀ ਕਰਦਾ ਹੈ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ