Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਇਟੋਬੀਕੋ ਵਿੱਚ ਇੱਕ ਘਰ ਨੂੰ ਲੱਗੀ ਅੱਗ, ਮਹਿਲਾ ਜ਼ਖ਼ਮੀ

March 23, 2023 09:21 AM

ਇਟੋਬੀਕੋ, 23 ਮਾਰਚ (ਪੋਸਟ ਬਿਊਰੋ) : ਦੱਖਣੀ ਇਟੋਬੀਕੋ ਵਿੱਚ ਟਾਊਨਹਾਊਸ ਕਾਂਪਲੈਕਸ ਵਿੱਚ ਤੜ੍ਹਕੇ ਲੱਗੀ ਅੱਗ ਤੋਂ ਬਾਅਦ ਇੱਕ ਮਹਿਲਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਉਸ ਨੂੰ ਫੌਰਨ ਹਸਪਤਾਲ ਲਿਜਾਇਆ ਗਿਆ ਤੇ ਇਸ ਸਮੇਂ ਉਹ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ।
ਰਾਤੀਂ 12:30 ਵਜੇ ਤੋਂ ਠੀਕ ਪਹਿਲਾਂ ਬਰੱਸਲਜ਼ ਸਟਰੀਟ ਉੱਤੇ ਸਥਿਤ ਰਿਹਾਇਸ਼ ਵਿੱਚ ਅੱਗ ਲੱਗ ਗਈ। ਇਹ ਇਲਾਕਾ ਕੁਈਨਜ਼ਵੇਅ ਦੇ ਦੱਖਣ ਤੇ ਪਾਰਕ ਲਾਅਨ ਰੋਡ ਦੇ ਪੱਛਮ ਵੱਲ ਸਥਿਤ ਹੈ।ਮੌਕੇ ਉੱਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਟੋਰਾਂਟੋ ਫਾਇਰ ਚੀਫ ਮੈਥਿਊ ਪੈੱਗ ਨੇ ਦੱਸਿਆ ਕਿ ਫਾਇਰਫਾਈਟਰਜ਼ ਬੜੀ ਤੇਜ਼ੀ ਨਾਲ ਘਰ ਵਿੱਚ ਦਾਖਲ ਹੋਏ ਤੇ ਉਨ੍ਹਾਂ ਤੇਜ਼ੀ ਨਾਲ ਸਰਚ ਤੇ ਰੈਸਕਿਊ ਆਪਰੇਸ਼ਨ ਸੁ਼ਰੂ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਫਾਇਰਫਾਈਟਰਜ਼ ਨੂੰ ਘਰ ਵਿੱਚ ਇੱਕ ਮਹਿਲਾ ਮਿਲੀ। ਉਸ ਨੂੰ ਫੌਰਨ ਘਰ ਤੋਂ ਬਾਹਰ ਲਿਆਂਦਾ ਗਿਆ ਤੇ ਉਸ ਨੂੰ ਫਰਸਟ ਏਡ ਦੇਣ ਤੋਂ ਬਾਅਦ ਪਹਿਲਾਂ ਤੋਂ ਹੀ ਉਡੀਕ ਕਰ ਰਹੇ ਟੋਰਾਂਟੋ ਪੈਰਾਮੈਡਿਕਸ ਹਵਾਲੇ ਕਰ ਦਿੱਤਾ ਗਿਆ।ਟੋਰਾਂਟੋ ਪੈਰਾਮੈਡਿਕਸ ਨੇ ਦੱਸਿਆ ਕਿ ਇਸ ਮਹਿਲਾਂ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਆਖਿਆ ਕਿ ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਫਾਇਰਫਾਈਟਰਜ਼ ਅਹਿਤਿਆਤਨ ਮੌਕੇ ਉੱਤੇ ਹੀ ਮੌਜੂਦ ਹਨ।ਟੋਰਾਂਟੋ ਫਾਇਰ ਸਰਵਿਸਿਜ਼ ਦੀ ਟੀਮ ਵੀ ਜਾਂਚ ਲਈ ਰਵਾਨਾ ਹੋ ਚੁੱਕੀ ਹੈ ਤੇ ਓਨਟਾਰੀਓ ਫਾਇਰ ਮਾਰਸ਼ਲ ਨੂੰ ਵੀ ਸੱਦ ਲਿਆ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ