Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪਤਨੀ ਤੇ ਵਫਦ ਨਾਲ ਓਟਵਾ ਪਹੁੰਚੇ ਬਾਇਡਨ

March 23, 2023 11:45 PM

ਓਟਵਾ, 23 ਮਾਰਚ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਆਪਣੀ ਪਤਨੀ ਤੇ ਵਫਦ ਨਾਲ ਵੀਰਵਾਰ ਸ਼ਾਮ ਨੂੰ ਕੈਨੇਡਾ ਪਹੁੰਚ ਗਏ। 27 ਘੰਟਿਆਂ ਦੇ ਬਾਇਡਨ ਦੇ ਇਸ ਦੌਰੇ ਦੌਰਾਨ ਕੈਨੇਡਾ ਤੇ ਅਮਰੀਕਾ ਦਰਮਿਆਨ ਸਬੰਧਾਂ, ਪ੍ਰੋਟੈਕਸ਼ਨਿਜ਼ਮ ਤੇ ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਹੋਣ ਵਾਲੀ ਮਾਈਗ੍ਰੇਸ਼ਨ ਵਰਗੇ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਬਾਇਡਨ ਤੇ ਉਨ੍ਹਾਂ ਦੀ ਪਤਨੀ ਜਿੱਲ ਬਾਇਡਨ ਦਾ ਸਵਾਗਤ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ, ਵਿਦੇਸ਼ ਮੰਤਰੀ ਮਿਲੇਨੀ ਜੋਲੀ, ਕੈਨੇਡਾ ਵਿੱਚ ਅਮਰੀਕਾ ਦੇ ਅੰਬੈਸਡਰ ਡੇਵਿਡ ਕੋਹਨ ਤੇ ਅਮਰੀਕਾ ਵਿੱਚ ਕੈਨੇਡਾ ਦੀ ਅੰਬੈਸਡਰ ਕਰਸਟਿਨ ਹਿੱਲਮੈਨ ਵੱਲੋਂ ਕੀਤਾ ਗਿਆ।ਸੱਭ ਤੋਂ ਪਹਿਲਾਂ ਬਾਇਡਨ ਨੇ ਗਵਰਨਰ ਜਨਰਲ ਮੈਰੀ ਸਾਇਮਨ ਨਾਲ ਮੁਲਾਕਾਤ ਕਰਕੇ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ। ਵੀਰਵਾਰ ਸ਼ਾਮ ਨੂੰ ਬਾਇਡਨ ਤੇ ਉਨ੍ਹਾਂ ਦੀ ਪਤਨੀ ਜਿੱਲ ਬਾਇਡਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੌਇਰ ਟਰੂਡੋ ਨਾਲ ਰੀਡੂ ਕਾਟੇਜ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਸਮਾਂ ਬਿਤਾਉਣਗੇ।
ਵ੍ਹਾਈਟ ਹਾਊਸ ਨੈਸ਼ਨਲ ਸਕਿਊਰਿਟੀ ਕਾਊਂਸਲ ਦੇ ਤਰਜ਼ਮਾਨ ਜੌਹਨ ਕਰਬੀ ਨੇ ਆਖਿਆ ਕਿ 2009 ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਪਹਿਲੀ ਦੁਵੱਲੀ ਮੀਟਿੰਗ ਅਸਲ ਵਿੱਚ ਹੁਣ ਕੈਨੇਡਾ ਵਿੱਚ ਹੋਣ ਜਾ ਰਹੀ ਹੈ।ਕਰਬੀ ਨੇ ਆਖਿਆ ਕਿ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਬਾਇਡਨ ਦਾ ਧਿਆਨ ਕੈਨੇਡਾ-ਅਮਰੀਕਾ ਸਬੰਧਾਂ ਵਿੱਚ ਸੁਧਾਰ ਲਿਆਉਣ ਉੱਤੇ ਕੇਂਦਰਿਤ ਰਿਹਾ। ਹੁਣ ਉਹ ਨਿਯਮਿਤ ਰਸਤਿਆਂ ਰਾਹੀਂ ਸੁਰੱਖਿਅਤ ਮਾਈਗ੍ਰੇਸ਼ਨ ਦੇ ਮਾਮਲੇ ਉੱਤੇ ਕੰਮ ਕਰ ਰਹੇ ਹਨ। ਤੀਜੇ ਸਾਲ ਵੱਲ ਵੱਧਦਿਆਂ ਤੇ ਇਸ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਇਹ ਅੰਦਾਜ਼ਾ ਲਾਵਾਂਗੇ ਕਿ ਅਸੀਂ ਕੀ ਕੁੱਝ ਕਰ ਚੁੱਕੇ ਹਾਂ, ਅਸੀਂ ਕਿੱਥੇ ਪਹੁੰਚ ਚੁੱਕੇ ਹਾਂ ਤੇ ਭਵਿੱਖ ਵਿੱਚ ਸਾਡੀਆਂ ਤਰਜੀਹਾਂ ਕੀ ਰਹਿਣਗੀਆਂ।
ਦੋਵਾਂ ਆਗੂਆਂ ਵੱਲੋਂ ਹਾਇਤੀ ਦੇ ਮੁੱਦੇ ਉੱਤੇ ਵੀ ਵਿਸਥਾਰ ਨਾਲ ਗੱਲਬਾਤ ਕੀਤੇ ਜਾਣ ਦੀ ਸੰਭਾਵਨਾ ਹੈ। ਦੂਜੇ ਪਾਸੇ ਰੂਸ ਵੱਲੋਂ ਯੂਕਰੇਨ ਖਿਲਾਫ ਵਿੱਢੇ ਗਏ ਸੰਘਰਸ਼ ਤੇ ਚੀਨ ਵੱਲੋਂ ਸਿਰ ਚੁੱਕੇ ਜਾਣ ਦੇ ਮੁੱਦੇ ਵੀ ਇਸ ਦੌਰੇ ਦੌਰਾਨ ਮੁੱਖ ਤੌਰ ਉੱਤੇ ਵਿਚਾਰੇ ਜਾਣ ਦੀ ਸੰਭਾਵਨਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ