Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪਤੀ ਨੇ ਪਤਨੀ ਦਾ ਗਲਾ ਘੁੱਟਣ ਤੋਂ ਬਾਅਦ ਕੀਤੀ ਖੁਦਕੁਸ਼ੀ

March 24, 2023 12:24 AM

ਉੱਤਰ ਪ੍ਰਦੇਸ਼, 23 ਮਾਰਚ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਮਾਮੂਲੀ ਝਗੜੇ 'ਚ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਵੀ ਫਾਹਾ ਲੈ ਲਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਅਨੁਸਾਰ ਪਤੀ ਬੀਤੇ ਦਿਨ ਆਪਣੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਲਈ ਆਪਣੇ ਸਹੁਰੇ ਘਰ ਗਿਆ ਸੀ। ਉੱਥੇ ਹੀ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਪਤੀ ਨੇ ਪਹਿਲਾਂ ਪਤਨੀ ਦਾ ਰੱਸੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਫਿਰ ਉਸ ਨੇ ਆਪ ਵੀ ਫਾਹਾ ਲੈ ਲਿਆ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਦੋਵਾਂ ਵਿਚਾਲੇ ਅਦਾਲਤ ਰਾਹੀਂ ਸਮਝੌਤਾ ਹੋਇਆ ਸੀ।
ਇਸ ਮਾਮਲੇ ਸਬੰਧੀ ਡੀਐਸਪੀ ਰਾਕੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਪਿੰਡ ਬੰਥੜੀ ਦਾ ਰਹਿਣ ਵਾਲਾ 24 ਸਾਲਾ ਰਾਮਮਿਲਨ ਰੇਦਾਸ 20 ਮਾਰਚ ਨੂੰ ਪਿੰਡ ਮੁਸੀਵਾ ਵਿਖੇ ਆਪਣੇ ਸਹੁਰੇ ਘਰ ਗਿਆ ਸੀ। ਉਸ ਨੇ ਦੱਸਿਆ ਕਿ ਵੀਰਵਾਰ ਸਵੇਰੇ ਮੁਸੀਵਾ ਪਿੰਡ 'ਚ ਉਸ ਦੀ 22 ਸਾਲਾ ਪਤਨੀ ਪੂਨਮ ਦੀ ਲਾਸ਼ ਕਮਰੇ ਦੇ ਅੰਦਰ ਜ਼ਮੀਨ 'ਤੇ ਪਈ ਸੀ। ਉਥੇ ਹੀ ਰਾਮਮਿਲਨ ਦੀ ਲਾਸ਼ ਲਟਕਦੀ ਮਿਲੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਦੋਵੇਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਵਾਂ ਵਿਚਾਲੇ ਕਿਸ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼