Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਭਾਰਤ

ਜਾਮੀਆ ਹਿੰਸਾ ਮਾਮਲੇ ਵਿਚ ਬਰੀ ਕੀਤੇ ਮੁਲਜ਼ਮਾਂ ਸਬੰਧੀ ਸੁਣਵਾਈ ਪੂਰੀ, ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

March 24, 2023 12:25 AM

ਨਵੀਂ ਦਿੱਲੀ, 23 ਮਾਰਚ (ਪੋਸਟ ਬਿਊਰੋ): ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ 2019 ਦੇ ਜਾਮੀਆ ਹਿੰਸਾ ਮਾਮਲੇ 'ਚ ਬਰੀ ਕੀਤੇ ਗਏ ਮੁਲਜ਼ਮਾਂ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ 'ਚ ਸੁਣਵਾਈ ਪੂਰੀ ਹੋ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਜੇਐਨਯੂ ਦੇ ਵਿਿਦਆਰਥੀਆਂ ਸ਼ਰਜੀਲ ਇਮਾਮ, ਸਫੂਰਾ ਜ਼ਰਗਰ ਅਤੇ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਦਿੱਲੀ ਪੁਲਿਸ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਜਾਂਚ ਏਜੰਸੀ ਵਿਰੁੱਧ ਟਿੱਪਣੀਆਂ ਪਾਸ ਕਰਕੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਹੈ। ਹੇਠਲੀ ਅਦਾਲਤ ਦੀ ਨਜ਼ਰਸਾਨੀ ਨੂੰ ਮਿਟਾ ਦਿੱਤਾ ਜਾਵੇ। ਦਿੱਲੀ ਪੁਲਿਸ ਨੇ ਅਦਾਲਤ 'ਚ ਕੁਝ ਵੀਡੀਉ ਕਲਿੱਪ ਚਲਾ ਕੇ ਕਿਹਾ ਕਿ ਜੇਕਰ ਇਸ ਵੀਡੀਉ ਕਲਿੱਪ ਦੇ ਆਧਾਰ 'ਤੇ ਹੇਠਲੀ ਅਦਾਲਤ ਉਨ੍ਹਾਂ ਵਿਿਦਆਰਥੀਆਂ ਨੂੰ ਬੇਕਸੂਰ ਦੱਸ ਰਹੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰਦੇ ਹਾਂ।
ਦਿੱਲੀ ਪੁਲੀਸ ਨੇ ਕਿਹਾ ਕਿ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਜ਼ਖ਼ਮੀਆਂ ਦੇ ਬਿਆਨ ਹਨ, ਜਿਨ੍ਹਾਂ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸ਼ਰਜੀਲ ਇਮਾਮ ਦੇ ਵਕੀਲ ਨੇ ਕਿਹਾ ਕਿ ਮੇਰੇ ਖਿਲਾਫ ਕਿਸੇ ਵੀ ਗਵਾਹ ਦਾ ਕੋਈ ਵੀਡੀਉ ਜਾਂ ਬਿਆਨ ਨਹੀਂ ਹੈ, ਮੇਰੇ ਖਿਲਾਫ ਚਾਰਜਸ਼ੀਟ 'ਚ ਇਕ ਸ਼ਬਦ ਵੀ ਨਹੀਂ ਹੈ। ਉਨ੍ਹਾਂ ਦੇ ਖਿਲਾਫ ਅਜਿਹਾ ਕੋਈ ਬਿਆਨ ਨਹੀਂ ਹੈ ਜੋ ਮੇਰੇ 'ਤੇ ਲੱਗੇ ਦੋਸ਼ ਨੂੰ ਸਾਬਿਤ ਕਰਦਾ ਹੋਵੇ। ਸਫੂਰਾ ਜ਼ਰਗਰ ਦੇ ਵਕੀਲ ਨੇ ਕਿਹਾ ਕਿ ਦਿੱਲੀ ਪੁਲਿਸ ਜਿਸ ਵੀਡੀਉ ਕਲਿੱਪ ਦੀ ਗੱਲ ਕਰ ਰਹੀ ਹੈ, ਉਸ ਵਿਚ ਮੇਰੀ ਪਛਾਣ ਨਹੀਂ ਦੱਸੀ ਗਈ ਹੈ। ਅਜੇ ਤੱਕ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਕਿਉਂਕਿ ਉਸ ਕਲਿੱਪ ਵਿੱਚ ਵਿਅਕਤੀ ਨੇ ਆਪਣਾ ਚਿਹਰਾ ਢੱਕਿਆ ਹੋਇਆ ਹੈ। ਸੀਡੀਆਰ ਦੇ ਆਧਾਰ 'ਤੇ ਮੇਰੇ 'ਤੇ ਦੋਸ਼ ਨਹੀਂ ਲਗਾਇਆ ਜਾ ਸਕਦਾ। ਮੇਰਾ ਘਰ ਘਟਨਾ ਵਾਲੀ ਥਾਂ ਤੋਂ 3-4 ਕਿਲੋਮੀਟਰ ਦੂਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ