Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਯੂਗਾਂਡਾ ਦੇ ਸਮਲੰਿਗੀਆਂ ਵਿਰੁੱਧ ਸਰਕਾਰ ਦੀ ਸਖਤੀ, ਹੋ ਸਕਦੀ ਹੈ ਫਾਂਸੀ

March 24, 2023 12:27 AM

ਕੰਪਾਲਾ, 23 ਮਾਰਚ (ਪੋਸਟ ਬਿਊਰੋ): ਅਫਰੀਕੀ ਦੇਸ਼ ਯੂਗਾਂਡਾ ਨੇ ਼ਐਲਜੀਬੀਟੀਕਿਊ ਭਾਈਚਾਰੇ ਦੇ ਖਿਲਾਫ ਬੇਹੱਦ ਸਖਤ ਕਦਮ ਚੁੱਕਦੇ ਹੋਏ ਸਮਲੰਿਗਤਾ ਦੇ 'ਗੰਭੀਰ ਅਪਰਾਧਾਂ' ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ। ਦੇਸ਼ ਦੀ ਸੰਸਦ ਵਿੱਚ ਸਮਲੰਿਗੀ ਸਬੰਧਾਂ ਨੂੰ ਅਪਰਾਧ ਬਣਾਉਣ ਵਾਲਾ ਇੱਕ ਬਿੱਲ ਪਾਸ ਕੀਤਾ ਗਿਆ ਹੈ, ਜੋ ਕਿ ਐਲਜੀਬੀਟੀਕਿਊ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਦੁਨੀਆ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇੱਕ ਹੈ। ਇਸ 'ਤੇ ਸਖ਼ਤ ਪ੍ਰਤੀਕਿਿਰਆ ਦਿੰਦੇ ਹੋਏ ਅਮਰੀਕਾ ਨੇ ਯੂਗਾਂਡਾ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ।
ਯੂਗਾਂਡਾ ਵਿੱਚ ਸਮਲੰਿਗੀ ਪਹਿਲਾਂ ਹੀ ਕਾਨੂੰਨੀ ਵਿਤਕਰੇ ਅਤੇ ਭੀੜ ਦੀ ਹਿੰਸਾ ਦਾ ਸਾਹਮਣਾ ਕਰ ਰਹੇ ਹਨ, ਨਵੇਂ ਕਾਨੂੰਨ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ। ਯੂਗਾਂਡਾ ਸਮੇਤ 30 ਤੋਂ ਵੱਧ ਅਫਰੀਕੀ ਦੇਸ਼ ਪਹਿਲਾਂ ਹੀ ਸਮਲੰਿਗੀ ਸਬੰਧਾਂ 'ਤੇ ਪਾਬੰਦੀ ਲਗਾ ਚੁੱਕੇ ਹਨ।
ਨਵੇਂ ਕਾਨੂੰਨ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਐਲਜੀਬੀਟੀਕਿਊ ਭਾਈਚਾਰੇ ਦੇ ਲੋਕਾਂ ਨੂੰ ਸਜ਼ਾ ਮਿਲਣ ਦੀ ਲੋੜ ਹੈ। ਉਹ ਦਾਅਵਾ ਕਰਦੇ ਹਨ ਕਿ ਉਹ ਰਵਾਇਤੀ ਕਦਰਾਂ-ਕੀਮਤਾਂ ਲਈ ਖ਼ਤਰਾ ਹਨ। ਕਾਨੂੰਨ ਦੇ ਤਹਿਤ, ਲੋਕਾਂ ਨੂੰ ਸਮਲੰਿਗੀ ਸਬੰਧਾਂ ਨੂੰ 'ਪ੍ਰਮੋਟ ਕਰਨ ਅਤੇ ਉਕਸਾਉਣ', ਸਮਲੰਿਗੀ ਸਬੰਧਾਂ ਵਿੱਚ ਸ਼ਾਮਲ ਹੋਣ ਦੀ 'ਸਾਜ਼ਿਸ਼' ਕਰਨ 'ਤੇ ਪਾਬੰਦੀ ਹੋਵੇਗੀ। ਕਾਨੂੰਨ ਅਖੌਤੀ ਗੰਭੀਰ ਸਮਲੰਿਗੀ ਸਬੰਧਾਂ ਲਈ ਮੌਤ ਦੀ ਸਜ਼ਾ ਅਤੇ ਸਮਲੰਿਗੀ ਸੈਕਸ ਕਰਨ ਲਈ ਉਮਰ ਕੈਦ ਦੀ ਵਿਵਸਥਾ ਕਰਦਾ ਹੈ। ਕਾਨੂੰਨ ਵਿੱਚ ਵਧੇ ਹੋਏ ਸਮਲੰਿਗੀ ਸਬੰਧਾਂ ਦਾ ਮਤਲਬ ਹੈ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਨਾਲ ਸੰਭੋਗ ਕਰਨਾ ਜਦ ਅਪਰਾਧੀ ਐਚਆਈਵੀ ਪਾਜੇਟਿਵ ਹੈ, ਉਦੋਂ ਸਮਲੰਿਗੀ ਸੈਕਸ ਨੂੰ ਗੰਭੀਰ ਮੰਨਿਆ ਜਾਂਦਾ ਹੈ।
ਇਕ ਰਿਪੋਰਟ ਦੇ ਮੁਤਾਬਕ, ਯੂਗਾਂਡਾ ਦੀ ਰਾਜਧਾਨੀ ਕੰਪਾਲਾ ਵਿੱਚ ਇੱਕ ਖਚਾਖਚ ਭਰੇ ਸੰਸਦੀ ਚੈਂਬਰ ਦੇ ਅੰਦਰ ਮੰਗਲਵਾਰ ਦੇਰ ਰਾਤ ਬਿੱਲ ਨੂੰ ਪਾਸ ਕੀਤਾ ਗਿਆ। ਸੰਸਦ ਦੇ ਸਾਰੇ 389 ਪ੍ਰਤੀਨਿਧੀਆਂ ਨੇ ਇਸ ਨੂੰ ਆਪਣਾ ਸਮਰਥਨ ਦਿੱਤਾ। ਇਹ ਕਾਨੂੰਨ ਹੁਣ ਯੂਗਾਂਡਾ ਦੇ ਰਾਸ਼ਟਰਪਤੀ ਯੋਵੇਰੀ ਮੁਸੇਵੇਨੀ ਕੋਲ ਜਾਵੇਗਾ ਜੋ ਜਾਂ ਤਾਂ ਬਿੱਲ ਨੂੰ ਵੀਟੋ ਕਰ ਸਕਦੇ ਹਨ ਜਾਂ ਇਸ 'ਤੇ ਦਸਤਖਤ ਕਰ ਸਕਦੇ ਹਨ। ਇਹ ਮੰਨਿਆ ਜਾਂਦਾ ਹੈ ਕਿ ਰਾਸ਼ਟਰਪਤੀ ਨਿਸ਼ਚਤ ਤੌਰ 'ਤੇ ਕਾਨੂੰਨ 'ਤੇ ਦਸਤਖਤ ਕਰ ਸਕਦੇ ਹਨ ਅਤੇ ਇਸਨੂੰ ਲਾਗੂ ਕਰ ਸਕਦੇ ਹਨ ਕਿਉਂਕਿ ਉਹ ਹਮੇਸ਼ਾ ਐਲਜੀਬੀਟੀਕਿਊ ਭਾਈਚਾਰੇ ਦੀ ਆਲੋਚਨਾ ਕਰਦੇ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ