Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬਿਜਲੀ ਵਿਭਾਗ ਵਿਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਜਲਦੀ ਜਾਰੀ ਹੋਣਗੇ : ਹਰਭਜਨ ਸਿੰਘ ਈ. ਟੀ. ਓ.

March 26, 2023 03:03 PM

ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਰਾਜ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਉਪਲੱਬਧ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵਲੋਂ ਛੇਤੀ ਹੀ 2424 ਖਾਲ੍ਹੀ ਆਸਾਮੀਆਂ `ਤੇ ਯੋਗ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ. ਵਿਚ ਗਰੁੱਪ ਏ, ਬੀ ਅਤੇ ਸੀ ਦੇ ਵੱਖ-ਵੱਖ 2424 ਅਹੁਦਿਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਆਉਣ ਵਾਲੇ ਭਵਿੱਖ ਵਿਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ।
ਕੈਬਨਿਟ ਮੰਤਰੀ ਨੇ ਨਵੇਂ 2424 ਅਹੁਦਿਆਂ ਸੰਬੰਧੀ ਬਿਓਰਾ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਵਿਚ 2 ਅਸਿਸਟੈਂਟ ਮੈਨੇਜਰ (ਆਈ. ਟੀ., ਗਰੁੱਪ ਏ), 36 ਜੂਨੀਅਰ ਇੰਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐੱਲ. ਡੀ. ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਿਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਈ. ਟੀ. ਓ. ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਰਾਜ ਦੇ ਲਗਭਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਸਿਰਫ਼ ਮੈਰਿਟ ਦੇ ਆਧਾਰ `ਤੇ ਉਪਲੱਬਧ ਕਰਵਾਈਆਂ ਗਈਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ