Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ : ਨਿੱਜਰ

March 26, 2023 03:07 PM

ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ


ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਿਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰਾਜੈਕਟ ਵਿਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਡੇਢ ਸਾਲ ਦੇ ਅੰਦਰ ਇਹ ਪ੍ਰਾਜੈਕਟ ਪੂਰਾ ਕੀਤਾ ਜਾਣਾ ਹੈ।
ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂ.ਬੀ. ਡੀ. ਸੀ. ਪ੍ਰਾਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ।
ਇਸ ਉਪਰੰਤ ਡਾ. ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ।
ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ ਗੁਪਤਾ, ਐੱਸ.ਈ. ਸੰਦੀਪ ਸਿੰਘ, ਐੱਸ.ਡੀ.ਓ.ਅਨੁਦੀਪਕ ਸਿੰਘ, ਓ.ਐੱਸ.ਡੀ. ਮਨਪ੍ਰੀਤ ਸਿੰਘ, ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ