Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਟੇਡੀਅਮ ਵਿੱਚ ਹੋਏ ਹਮਲੇ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ, ਇੱਕ ਫਰਾਰ

March 26, 2023 11:30 PM

ਟੋਰਾਂਟੋ, 26 ਮਾਰਚ (ਪੋਸਟ ਬਿਊਰੋ) : ਲੈਂਪੌਰਟ ਸਟੇਡੀਅਮ ਵਿਖੇ ਹੋਏ ਹਮਲੇ ਦੇ ਸਬੰਧ ਵਿੱਚ ਟੋਰਾਂਟੋ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇੱਕ ਹੋਰ ਮਸ਼ਕੂਕ ਫਰਾਰ ਹੈ।
ਪੁਲਿਸ ਨੇ ਦੱਸਿਆ ਕਿ 19 ਮਾਰਚ ਨੂੰ ਤੜ੍ਹਕੇ 1:49 ਵਜੇ ਲੈਂਪੌਰਟ ਸਟੇਡੀਅਮ ਵਿੱਚ ਅਮੈਚਿਓਰ ਸੌਕਰ ਮੈਚ ਹੋਇਆ ਤੇ ਇਸ ਦੌਰਾਨ ਖਿਡਾਰੀਆਂ ਵਿੱਚ ਲੜਾਈ ਹੋ ਗਈ। ਇੱਕ ਵਿਅਕਤੀ ਉੱਤੇ ਕੀਤੇ ਗਏ ਹਮਲੇ ਕਾਰਨ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਹਮਲਾ ਕਰਨ ਤੇ ਸ਼ਰੀਰਕ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਟੋਰਾਂਟੋ ਦੇ 22 ਸਾਲਾ ਸਾਮੀ ਰੈਮਨ ਮੇਡੀਨਾ ਸਾਂਚੇਜ਼ ਨੂੰ ਗ੍ਰਿਫਤਾਰ ਤੇ ਚਾਰਜ ਕਰ ਲਿਆ ਗਿਆ।
ਇੱਕ ਹੋਰ ਹਮਲਾਵਰ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਤੇ ਉਸ ਸਬੰਧ ਵਿੱਚ ਜਾਰੀ ਕੀਤੇ ਗਏ ਵੇਰਵੇ ਅਨੁਸਾਰ ਉਹ 5 ਫੁੱਟ 7 ਇੰਚ ਜਾਂ 5 ਫੁੱਟ 10 ਇੰਚ ਦਾ ਵਿਅਕਤੀ ਹੋ ਸਕਦਾ ਹੈ ਜਿਸ ਦੀ ਉਮਰ 20 ਤੋਂ 25 ਸਾਲਾਂ ਦਰਮਿਆਨ ਹੈ, ਉਸ ਦੀ ਕੱਦ-ਕਾਠੀ ਦਰਮਿਆਨੀ ਹੈ, ਵਾਲ ਨਿੱਕੇ ਤੇ ਕਾਲੇ ਹਨ ਤੇ ਉਸ ਦੇ ਹਲਕੀ ਦਾੜ੍ਹੀ ਮੁੱਛਾਂ ਹਨ। ਮਸ਼ਕੂਕ ਨੇ ਹਰੇ ਤੇ ਚਿੱਟੇ ਰੰਗ ਦੀ ਜਰਸੀ, ਕਾਲੀਆਂ ਲੈਗਿੰਗਜ਼, ਕਾਲੀਆਂ ਸ਼ੌਰਟਸ ਤੇ ਗ੍ਰੇਅ ਸੂ਼ਜ਼, ਜਿਨ੍ਹਾਂ ਦੇ ਤਸਮੇ ਆਰੇਂਜ ਹਨ, ਪਾਏ ਹੋਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ