Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟੋਰਾਂਟੋ ਸਬਵੇਅ ਸਟੇਸ਼ਨ ਉੱਤੇ ਛੁਰੇਬਾਜ਼ੀ ਕਾਰਨ ਟੀਨੇਜਰ ਦੀ ਹੋਈ ਮੌਤ, ਇੱਕ ਕਾਬੂ

March 26, 2023 11:32 PM

ਟੋਰਾਂਟੋ, 26 ਮਾਰਚ (ਪੋਸਟ ਬਿਊਰੋ) : ਸ਼ਨਿੱਚਰਵਾਰ ਰਾਤ ਨੂੰ ਟੋਰਾਂਟੋ ਦੇ ਸਬਵੇਅ ਸਟੇਸ਼ਨ ਉੱਤੇ ਚਾਕੂ ਨਾਲ ਕੀਤੇ ਗਏ ਵਾਰ ਕਾਰਨ ਇੱਕ ਟੀਨੇਜਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੁਲਿਸ ਵੱਲੋਂ ਕਰ ਲਈ ਗਈ ਹੈ ਤੇ ਇਸ ਸਬੰਧ ਵਿੱਚ ਇੱਕ ਮਸ਼ਕੂਕ ਨੂੰ ਵੀ ਕਤਲ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ।
ਛੁਰੇਬਾਜ਼ੀ ਦੀ ਖਬਰ ਦੇ ਕੇ ਰਾਤੀਂ 9:00 ਵਜੇ ਪੁਲਿਸ ਨੂੰ ਕੀਲ ਟੀਟੀਸੀ ਸਟੇਸ਼ਨ ਦੇ ਪੱਛਮੀ ਹਿੱਸੇ ਵਿੱਚ ਸੱਦਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 16 ਸਾਲਾ ਲੜਕਾ ਸਟੇਸ਼ਨ ਦੇ ਹੇਠਲੇ ਲੈਵਲ ਉੱਤੇ ਇੱਕ ਬੈਂਚ ਉੱਤੇ ਬੈਠਾ ਸੀ ਜਦੋਂ ਇੱਕ ਮਸ਼ਕੂਕ ਉਸ ਕੋਲ ਆਇਆ ਤੇ ਉਸ ਨੇ ਬਿਨਾਂ ਕਿਸੇ ਲੜਾਈ ਝਗੜੇ ਦੇ ਉਸ ਟੀਨੇਜਰ ਨੂੰ ਚਾਕੂ ਮਾਰ ਦਿੱਤਾ।ਪੁਲਿਸ ਅਨੁਸਾਰ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਟੋਰਾਂਟੋ ਦੇ ਗੈਬਰੀਅਲ ਮਾਗਲਹੇਸ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ 22 ਸਾਲਾਂ ਦੇ ਜੌਰਡਨ ਓਬ੍ਰਾਇਨ ਟੌਲਬਿਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਨੂੰ ਫਰਸਟ ਡਿਗਰੀ ਮਰਡਰ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ।ਇੱਕ ਬਿਆਨ ਜਾਰੀ ਕਰਕੇ ਟੋਰਾਂਟੋ ਦੀ ਡਿਪਟੀ ਮੇਅਰ ਜੈਨੀਫਰ ਮੈਕੈਲਵੀ ਨੇ ਟੀਨੇਜਰ ਦੇ ਕਤਲ ਨੂੰ ਵੱਡੀ ਤ੍ਰਾਸਦੀ ਦੱਸਿਆ ਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ