Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਸਰਕਾਰ ਨਾਲ ਕੀਤੇ ਗਏ “ਕੌਨਫੀਡੈਂਸ ਐਂਡ ਸਪਲਾਈ” ਸਮਝੌਤੇ ਤੋਂ ਸੰਤੁਸ਼ਟ ਨਹੀਂ ਹਨ ਜਗਮੀਤ ਸਿੰਘ

March 26, 2023 11:34 PM

ਓਟਵਾ, 26 ਮਾਰਚ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਉਹ ਲਿਬਰਲਾਂ ਨਾਲ ਹੋਏ ਪਾਰਟੀ ਦੇ ਕੌਨਫੀਡੈਂਸ ਐਂਡ ਸਪਲਾਈ ਅਗਰੀਮੈਂਟ ਤੋਂ ਸੰਤੁਸ਼ਟ ਨਹੀਂ ਹਨ। ਇਹ ਸਮਝੌਤਾ ਇੱਕ ਸਾਲ ਪਹਿਲਾਂ ਇਸ ਹਫਤੇ ਦੌਰਾਨ ਹੀ ਸਿਰੇ ਚਾੜ੍ਹਿਆ ਗਿਆ ਸੀ। ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਨਾਲੋਂ ਦੇਸ਼ ਨੂੰ ਉਹ ਕਿਤੇ ਬਿਹਤਰ ਢੰਗ ਨਾਲ ਚਲਾ ਸਕਦੇ ਹਨ।
ਉਨ੍ਹਾਂ ਆਖਿਆ ਕਿ ਇਸ ਸਮਝੌਤੇ ਕਾਰਨ ਜਿਸ ਸਥਿਤੀ ਵਿੱਚ ਉਹ ਹਨ ਉਨ੍ਹਾਂ ਨੂੰ ਉਸ ਨਾਲ ਕੋਈ ਤਸੱਲੀ ਨਹੀਂ ਮਿਲ ਰਹੀ। ਉਨ੍ਹਾਂ ਆਖਿਆ ਕਿ ਉਹ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹਨ ਤੇ ਜੋ ਕੰਮ ਉਨ੍ਹਾਂ ਨੇ ਤੇ ਉਨ੍ਹਾਂ ਦੀ ਪਾਰਟੀ ਨੇ ਕੀਤੇ ਹਨ ਉਸ ਉੱਤੇ ਉਨ੍ਹਾਂ ਨੂੰ ਮਾਣ ਹੈ।ਇਸ ਡੀਲ ਤਹਿਤ ਐਨਡੀਪੀ ਵੱਲੋਂ 2025 ਤੱਕ ਲਿਬਰਲਾਂ ਨੂੰ ਸੱਤਾ ਉੱਤੇ ਕਾਬਜ ਰਹਿਣ ਲਈ ਮਦਦ ਕਰਨ ਦਾ ਵਾਅਦਾ ਕੀਤਾ ਗਿਆ ਹੈ ਤੇ ਬਦਲੇ ਵਿੱਚ ਉਨ੍ਹਾਂ ਨੂੰ ਪਾਰਟੀ ਦੀਆਂ ਕੁੱਝ ਤਰਜੀਹੀ ਨੀਤੀਆਂ ਨੂੰ ਅੱਗੇ ਲਿਜਾਣ ਦਾ ਲਿਬਰਲਾਂ ਵੱਲੋਂ ਅਹਿਦ ਲਿਆ ਗਿਆ ਹੈ।
ਇੱਕ ਇੰਟਰਵਿਊ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਲਿਬਰਲਾਂ ਨਾਲ ਕੀਤੇ ਸਮਝੌਤੇ ਰਾਹੀਂ ਉਹ ਕੁੱਝ ਵਚਨਬੱਧਤਾਵਾਂ ਨੂੰ ਪੂਰਾ ਕਰ ਸਕੇ ਇਸ ਉੱਤੇ ਉਨ੍ਹਾਂ ਨੂੰ ਖੁਸ਼ੀ ਹੈ।ਇਸ ਸਿਲਸਿਲੇ ਵਿੱਚ ਉਨ੍ਹਾਂ ਨੈਸ਼ਨਲ ਡੈਂਟਲ ਕੇਅਰ ਪ੍ਰੋਗਰਾਮ ਦੇ ਪਹਿਲੇ ਪੜਾਅ ਨੂੰ ਕਾਮਯਾਬ ਉਪਰਾਲਾ ਦੱਸਿਆ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਭਾਵੇਂ ਉਨ੍ਹਾਂ ਦੀਆਂ ਨੀਤੀਆਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ ਪਰ ਉਹ ਇਸ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਆਖਿਆ ਕਿ ਉਹ ਲੋਕਾਂ ਦੇ ਹਿੱਤ ਵਿੱਚ ਆਪ ਫੈਸਲੇ ਲੈਣਾ ਚਾਹੁੰਦੇ ਹਨ ਤੇ ਅਜਿਹੀ ਪੁਜ਼ੀਸ਼ਨ ਉੱਤੇ ਹੋਣਾ ਚਾਹੁੰਦੇ ਹਨ ਜਿੱਥੇ ਉਹ ਫੈਸਲਿਆਂ ਨੂੰ ਪ੍ਰਭਾਵਿਤ ਕਰ ਸਕਣ।ਉਨ੍ਹਾਂ ਆਖਿਆ ਕਿ ਜੇ ਸੱਤਾ ਦੀ ਵਾਗਡੋਰ ਉਨ੍ਹਾਂ ਦੇ ਹੱਥ ਹੋਵੇ ਤਾਂ ਹੋਰ ਵੀ ਕਾਫੀ ਕੁੱਝ ਸੰਵਾਰਿਆ ਜਾ ਸਕਦਾ ਹੈ।
ਇਸ ਦੌਰਾਨ ਕੌਨਫੀਡੈਂਸ ਐਂਡ ਸਪਲਾਈ ਡੀਲ ਦੀਆਂ ਕੁੱਝ ਆਈਟਮਾਂ ਹਨ ਜਿਹੜੀਆਂ ਮੰਗਲਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਫੈਡਰਲ ਬਜਟ ਵਿੱਚ ਹੋਣ ਦੀ ਉਮੀਦ ਹੈ, ਜਿਵੇਂ ਕਿ ਡੈਂਟਲ ਕੇਅਰ ਪ੍ਰੋਗਰਾਮ ਵਿੱਚ ਪਸਾਰ। ਪਰ ਮਹਿੰਗਾਈ ਨੂੰ ਵਧਣ ਤੋਂ ਰੋਕਣ ਲਈ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਬਜਟ ਵਿੱਚ ਵਿੱਤੀ ਸੰਜਮ ਤੋਂ ਕੰਮ ਲੈਣ ਦੀ ਯੋਜਨਾ ਉਲੀਕੀ ਹੈ ਤੇ ਇਸ ਦੇ ਨਾਲ ਹੀ ਮਹਿੰਗਾਈ ਨਾਲ ਸੰਘਰਸ਼ ਕਰ ਰਹੇ ਕੈਨੇਡੀਅਨਜ਼ ਦੀ ਮਦਦ ਲਈ ਨਿਰਧਾਰਤ ਥਾਂਵਾਂ ਉੱਤੇ ਖਰਚੇ ਕਰਨ ਦਾ ਵਾਅਦਾ ਕੀਤਾ ਹੈ।
ਇਸ ਉੱਤੇ ਜਗਮੀਤ ਸਿੰਘ ਨੇ ਆਖਿਆ ਕਿ ਸੋਚ ਸਮਝ ਕੇ ਤੇ ਚੁਣੀਆਂ ਗਈਆਂ ਥਾਂਵਾਂ ਉੱਤੇ ਖਰਚਾ ਕਰਨ ਨਾਲ ਉਹ ਸਹਿਮਤ ਹਨ ਤੇ ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਡੈਂਟਲ ਕੇਅਰ ਪ੍ਰੋਗਰਾਮ ਤੇ ਜੀਐਸਟੀ ਛੋਟ ਵਿੱਚ ਵਾਧਾ ਕਰਕੇ ਉਹ ਕੈਨੇਡੀਅਨਜ਼ ਦੀ ਹੋਰ ਮਦਦ ਕਰ ਸਕਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਜਨਵਰੀ ਵਿੱਚ ਜਗਮੀਤ ਸਿੰਘ ਨੇ ਆਪਣੇ ਕਾਕਸ ਨੂੰ ਇਹ ਆਖਿਆ ਸੀ ਕਿ ਜੇ ਸਮਝੌਤੇ ਦੀ ਕੋਈ ਵੀ ਸ਼ਰਤ ਸਰਕਾਰ ਤੋੜਦੀ ਹੈ ਤੇ ਜੇ ਸਾਡੇ ਨਾਲ ਕੀਤੀ ਡੀਲ ਵਿੱਚੋਂ ਕੁੱਝ ਨੁਕਤੇ ਮੰਨਣ ਤੋਂ ਸਰਕਾਰ ਇਨਕਾਰੀ ਹੁੰਦੀ ਹੈ ਤਾਂ ਸਾਡੇ ਕੋਲ ਵੀ ਸਰਕਾਰ ਨੂੰ ਦਿੱਤਾ ਸਮਰਥਨ ਵਾਪਿਸ ਲੈਣ ਦਾ ਹੱਕ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ