Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ : ਡਾ: ਨਿੱਜਰ

March 27, 2023 08:13 AM

-ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼


ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਰਾਜ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਦੀ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.64 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਤਲਵਣ ਰੋਡ ਤੋਂ ਅਕਾਲ ਅਕੈਡਮੀ ਸਕੂਲ, ਸ਼ਾਮਪੁਰ ਰੋਡ ਤੋਂ ਡੇਰਾ ਅਮਰਜੀਤ ਸਿੰਘ ਜੀ ਤੱਕ ਅਤੇ ਸ਼ਾਮਪੁਰ ਤੋਂ ਇੰਡੀਅਨ ਗੈਸ ਏਜੰਸੀ ਗੋਦਾਮ ਤੱਕ ਇੰਟਰਲਾਕਿੰਗ ਟਾਈਲਾਂ ਲਗਵਾਉਣ ਅਤੇ ਵਿਛਾਉਣ 'ਤੇ ਲਗਭਗ 92 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਬਿਲਗਾ ਵਿਖੇ ਹੋਰ ਵੱਖ-ਵੱਖ ਥਾਵਾਂ 'ਤੇ ਵੀ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ: ਨਿੱਜਰ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ ਵੀ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੀਆਂ ਵੱਖ-ਵੱਖ ਗਲੀਆਂ ਅਤੇ ਸੜਕਾਂ 'ਤੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ, ਸੀ.ਸੀ.ਟੀ.ਵੀ. ਕੈਮਰੇ ਅਤੇ ਸਟਰੀਟ ਲਾਈਟਾਂ ਲਗਾਉਣ ਲਈ ਲਗਭਗ 1.45 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਲਗਾ ਵਿੱਚ ਕਈ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਲੋਹੀਆਂ ਖਾਸ ਵਿਖੇ 1.61 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਵੀ ਕੀਤਾ ਜਾਵੇਗਾ।
ਡਾ. ਨਿੱਜਰ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸਮੁੱਚੀ ਦਿੱਖ ਨੂੰ ਨਿਖਾਰਨ ਅਤੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਣਗੇ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ