Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

March 27, 2023 08:16 AM

-ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ : ਚੇਤਨ ਸਿੰਘ ਜੌੜਾਮਾਜਰਾ
-ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ


ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ): ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।
ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।
ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ