ਟੋਰਾਂਟੋ, 27 ਮਾਰਚ (ਪੋਸਟ ਬਿਊਰੋ) : ਟੋਰਾਂਟੋ ਦੇ ਪੱਛਮੀਂ ਸਿਰੇ ਵਿੱਚ ਟੀਟੀਸੀ ਦੀ ਇੱਕ ਬੱਸ ਵਿੱਚ ਸਵਾਰ ਇੱਕ ਵਿਅਕਤੀ ਉੱਤੇ ਚਾਕੂ ਨਾਲ ਕੀਤੇ ਗਏ ਹਮਲੇ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਰਾਤੀਂ 11:30 ਵਜੇ ਦੇ ਨੇੜੇ ਤੇੜੇ ਕਾਲਜ਼ ਮਿਲੀਆਂ ਕਿ ਰੌਜਰਜ਼ ਰੋਡ ਦੇ ਉੱਤਰ ਵੱਲ ਡੌਨਲਡ ਐਵਨਿਊ ਨੇੜੇ ਕੀਲ ਸਟਰੀਟ ਉੱਤੇ ਇੱਕ ਬੱਸ ਵਿੱਚ ਸਵਾਰ ਵਿਅਕਤੀ ਨੂੰ ਕਿਸੇ ਵੱਲੋਂ ਚਾਕੂ ਮਾਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੂੰ ਮੌਕੇ ਉੱਤੇ ਇੱਕ ਜ਼ਖ਼ਮੀ ਵਿਅਕਤੀ ਮਿਲਿਆ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਮਸ਼ਕੂਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਮਸ਼ਕੂਕ ਤੇ ਂਿਜਹੜਾ ਵਿਅਕਤੀ ਛੁਰੇਬਾਜ਼ੀ ਦਾ ਸਿ਼ਕਾਰ ਹੋਇਆ ਹੈ, ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ ਼ਤੇ ਇਹ ਹਮਲਾ ਅਚਾਨਕ ਕੀਤਾ ਗਿਆ ਹਮਲਾ ਨਹੀਂ ਸੀ। ਕਿਸੇ ਮਸ਼ਕੂਕ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।