Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਬਿਹਾਰ ਪੁਲਿਸ ਨੇ ਬੇਰਹਿਮੀ ਨਾਲ ਫੌਜ ਦੇ ਜਵਾਨ ਨੂੰ ਸੜਕ ਵਿਚਕਾਰ ਡੰਡਿਆਂ ਨਾਲ ਕੁੱਟਿਆ, ਗੱਡੀ ਦੀ ਜਾਂਚ ਦੌਰਾਨ ਹੋਈ ਲੜਾਈ

March 28, 2023 06:15 AM

ਕਾਸ਼ੀਚਕ, 28 ਮਾਰਚ (ਪੋਸਟ ਬਿਊਰੋ): ਨਵਾਦਾ ਵਿੱਚ ਦਿਨ ਦਿਹਾੜੇ ਬਿਹਾਰ ਪੁਲਿਸ ਨੇ ਬੇਰਹਿਮੀ ਨਾਲ ਫੌਜ ਦੇ ਜਵਾਨ ਨੂੰ ਸੜਕ ਵਿਚਕਾਰ ਡੰਡਿਆਂ ਨਾਲ ਕੁੱਟਿਆ। ਜਿ਼ਲ੍ਹੇ ਦੇ ਕਾਸ਼ੀਚੱਕ ਬਲਾਕ ਦੇ ਅਧੀਨ ਸ਼ਾਹਪੁਰ ਓਪੀ ਖੇਤਰ ਦੇ ਸ਼ਾਹਪੁਰ ਚੌਕ 'ਤੇ ਸੋਮਵਾਰ ਨੂੰ ਵਾਹਨਾਂ ਦੀ ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਫੌਜ ਦੇ ਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਮੌਕੇ 'ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਲੋਕ ਬਚਾਅ ਲਈ ਆਏ, ਪਰ ਪੁਲਿਸ ਮੁਲਾਜ਼ਮ ਰੁਕਣ ਦਾ ਨਾਂ ਨਹੀਂ ਲੈ ਰਹੇ ਸਨ। ਪੁਲਸ ਨੇ ਜਵਾਨ 'ਤੇ ਲਾਠੀਚਾਰਜ ਕੀਤਾ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।
ਮਾਮਲੇ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਸ਼ੇਖਪੁਰਾ ਜਿ਼ਲ੍ਹੇ ਦੇ ਪਿੰਡ ਮੀਆਂਬੀਘਾ ਦਾ ਰਹਿਣ ਵਾਲਾ ਨੰਦਨ ਕੁਮਾਰ ਹੈ। ਉਹ ਰਾਜਗੀਰ ਸਥਿਤ ਕੰਟੀਨ ਤੋਂ ਘਰ ਲਈ ਕੁਝ ਸਮਾਨ ਲਿਆ ਰਿਹਾ ਸੀ। ਇਸੇ ਦੌਰਾਨ ਸ਼ਾਹਪੁਰ ਚੌਕ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਥਾਨਕ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਮੋਟਰਸਾਈਕਲ ਦਾ ਬੈਗ ਅਤੇ ਟਰੰਕ ਖੋਲ੍ਹਣ ਲਈ ਕਿਹਾ। ਫੌਜ ਦੇ ਜਵਾਨ ਨੰਦਨ ਕੁਮਾਰ ਨੇ ਬੈਗ ਅਤੇ ਟਰੰਕ ਨੂੰ ਜਾਂਚ ਲਈ ਖੋਲ੍ਹਿਆ, ਪਰ ਪੁਲਸ ਨੇ ਇਕ-ਇਕ ਚੀਜ਼ ਨੂੰ ਬਾਹਰ ਕੱਢ ਕੇ ਦਿਖਾਉਣ ਲਈ ਕਿਹਾ।
ਇਸ 'ਤੇ ਫੌਜ ਦੇ ਜਵਾਨ ਨੇ ਪੁਲਸ ਨੂੰ ਖੁਦ ਸਾਮਾਨ ਬਾਹਰ ਕੱਢ ਕੇ ਜਾਂਚ ਕਰਨ ਲਈ ਕਿਹਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਫ਼ੌਜੀ ਜਵਾਨ ’ਤੇ ਲਾਠੀਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਵਿੱਚ ਨੰਦਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਦੀ ਬੇਰਹਿਮੀ ਨੂੰ ਦੇਖ ਕੇ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸੜਕ ’ਤੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ। ਇਸ ਸਭ ਤੋਂ ਬੇਖ਼ਬਰ ਪੁਲਿਸ ਮੁਲਾਜ਼ਮ ਲਾਠੀਚਾਰਜ ਕਰਦੇ ਰਹੇ। ਸਥਾਨਕ ਲੋਕ ਬਚਾਅ ਲਈ ਆਏ, ਪਰ ਕੋਈ ਫਾਇਦਾ ਨਹੀਂ ਹੋਇਆ।
ਸਥਾਨਕ ਲੋਕਾਂ ਨੇ ਕਿਸੇ ਤਰ੍ਹਾਂ ਫੌਜੀ ਜਵਾਨ ਨੂੰ ਪੁਲਿਸ ਵਾਲਿਆਂ ਤੋਂ ਛੁਡਵਾਇਆ ਅਤੇ ਉਸ ਨੂੰ ਇਕ ਪ੍ਰਾਈਵੇਟ ਕਲੀਨਿਕ ਵਿਚ ਦਾਖਲ ਕਰਵਾਇਆ। ਇਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਜਵਾਨ ਨੂੰ ਨਜ਼ਦੀਕੀ ਪੀ.ਐੱਚ.ਸੀ ਸ਼ੇਖੋਪੁਰਸਰਾਏ ਵਿਖੇ ਦਾਖਲ ਕਰਵਾਇਆ। ਇੱਥੇ ਮੌਜੂਦ ਡਾਕਟਰਾਂ ਨੇ ਜ਼ਖਮੀ ਜਵਾਨ ਨੂੰ ਬਿਹਤਰ ਇਲਾਜ ਲਈ ਵਿਮਸ ਹਸਪਤਾਲ ਪਾਵਾਪੁਰੀ ਲਈ ਰੈਫਰ ਕਰ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਸਥਾਨਕ ਲੋਕ ਵੀ ਪੁਲਿਸ ਦੀ ਬੇਰਹਿਮੀ ਅਤੇ ਨਾਜਾਇਜ਼ ਵਸੂਲੀ ਤੋਂ ਪ੍ਰੇਸ਼ਾਨ ਹਨ। ਅਜਿਹੀਆਂ ਘਟਨਾਵਾਂ ਨਿੱਤ ਵਾਪਰਦੀਆਂ ਰਹਿੰਦੀਆਂ ਹਨ। ਇਸ ਸਬੰਧੀ ਓਪੀ ਪ੍ਰਧਾਨ ਵੰਦਨਾ ਕੁਮਾਰੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ, ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ