Welcome to Canadian Punjabi Post
Follow us on

01

July 2025
 
ਭਾਰਤ

‘ਘਰ ਖਾਲੀ ਕਰਨ ਸਬੰਧੀ ਆਏ ਪੱਤਰ ਵਿਚਲੇ ਹੁਕਮਾਂ ਦੀ ਪਾਲਣਾ ਕਰਾਂਗਾ’: ਰਾਹੁਲ ਗਾਂਧੀ

March 28, 2023 01:00 PM

ਨਵੀਂ ਦਿੱਲੀ, 28 ਮਾਰਚ (ਪੋਸਟ ਬਿਊਰੋ): ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ ਛੱਡਣ ਤੋਂ ਬਾਅਦ ਬੰਗਲਾ ਖੋਹਣ 'ਤੇ ਬਿਆਨ ਜਾਰੀ ਕੀਤਾ ਹੈ। ਲੋਕ ਸਭਾ ਸਕੱਤਰੇਤ ਨੂੰ ਭੇਜੇ ਗਏ ਪੱਤਰ ਵਿੱਚ ਰਾਹੁਲ ਨੇ ਕਿਹਾ, "ਲੋਕ ਸਭਾ ਦੇ ਮੈਂਬਰ ਵਜੋਂ ਪਿਛਲੇ ਚਾਰ ਕਾਰਜਕਾਲਾਂ ਵਿੱਚ ਇੱਥੇ ਬਿਤਾਏ ਸਮੇਂ ਦੀਆਂ ਖੁਸ਼ੀਆਂ ਭਰੀਆਂ ਯਾਦਾਂ ਹਨ, ਜਨਤਾ ਦੇ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ, ਮੈਂ ਆਪਣੇ ਅਧਿਕਾਰਾਂ ਪ੍ਰਤੀ ਪੱਖਪਾਤ ਕੀਤੇ ਬਿਨਾਂ, ਪੱਤਰ ਵਿਚ ਲਿਖੇ ਹੁਕਮਾਂ ਦੀ ਪਾਲਣਾ ਕਰਾਂਗਾ।"
ਗੌਰਤਲਬ ਹੈ ਕਿ ਰਾਹੁਲ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਸਰਕਾਰ ਵੱਲੋਂ ਅਲਾਟ ਕੀਤਾ ਗਿਆ ਬੰਗਲਾ ਖਾਲੀ ਕਰਨਾ ਹੋਵੇਗਾ। ਹੁਣ ਲੋਕ ਸਭਾ ਹਾਊਸਿੰਗ ਕਮੇਟੀ ਨੇ ਵੀ ਉਨ੍ਹਾਂ ਨੂੰ ਇਸ ਸਬੰਧੀ ਨੋਟਿਸ ਦਿੱਤਾ ਹੈ। ਨੋਟਿਸ ਵਿੱਚ ਰਾਹੁਲ ਨੂੰ 12 ਤੁਗਲਕ ਰੋਡ ਸਥਿਤ ਸਰਕਾਰੀ ਬੰਗਲਾ ਖਾਲੀ ਕਰਨ ਲਈ ਕਿਹਾ ਗਿਆ ਹੈ। ਇਸ ਦੇ ਲਈ ਉਨ੍ਹਾਂ ਨੂੰ 22 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਪਿਛਲੇ ਸ਼ੁੱਕਰਵਾਰ ਭਾਵ 24 ਮਾਰਚ ਨੂੰ ਰੱਦ ਕਰ ਦਿੱਤੀ ਗਈ ਸੀ। ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਰਾਹੁਲ ਨੂੰ ਵੀਰਵਾਰ ਨੂੰ ਸੂਰਤ ਦੀ ਇੱਕ ਅਦਾਲਤ ਨੇ ਮੋਦੀ ਸਰਨੇਮ ਨਾਲ ਸਬੰਧਤ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ 'ਤੇ ਪ੍ਰਤੀਕਿਿਰਆ ਦਿੰਦੇ ਹੋਏ ਉਨ੍ਹਾਂ ਨੇ ਟਵਿੱਟਰ 'ਤੇ ਲਿਿਖਆ, 'ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ। ਮੈਂ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ