Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਹੈਲਮੇਟ ਨਾ ਪਾਉਣ 'ਤੇ ਪੁਲਸ ਮੁਲਾਜ਼ਮ ਨੇ ਬਾਈਕ ਸਵਾਰ ਨੂੰ ਮਾਰੀ ਗੋਲੀ, ਹਾਲਤ ਗੰਭੀਰ

March 28, 2023 01:05 PM

ਪਟਨਾ, 28 ਮਾਰਚ (ਪੋਸਟ ਬਿਊਰੋ): ਬਿਹਾਰ ਦੇ ਜਹਾਨਾਬਾਦ ਜ਼ਿਲੇ 'ਚ ਉਕਰੀ ਥਾਣੇ ਦੇ ਥਾਣਾ ਮੁਖੀ 'ਤੇ ਵਾਹਨ ਚੈਕਿੰਗ ਦੇ ਨਾਂ 'ਤੇ ਇਕ ਨੌਜਵਾਨ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਜ਼ਖ਼ਮੀ ਨੌਜਵਾਨ ਦੇ ਪਿਤਾ ਸੁਧੀਰ ਨੇ ਥਾਣਾ ਮੁਖੀ ’ਤੇ ਇਹ ਗੰਭੀਰ ਦੋਸ਼ ਲਾਏ ਹਨ। ਫਿਲਹਾਲ ਨੌਜਵਾਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘੋਸੀ ਸਰਕਲ ਇੰਸਪੈਕਟਰ ਅਤੇ ਉਪ ਮੰਡਲ ਪੁਲੀਸ ਅਧਿਕਾਰੀ ਅਸ਼ੋਕ ਕੁਮਾਰ ਪਾਂਡੇ ਨੂੰ ਮੌਕੇ ’ਤੇ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਪੀੜਤ ਦੇ ਪਿਤਾ ਨੇ ਦੱਸਿਆ, 'ਉਕਰੀ ਥਾਣੇ ਦੇ ਥਾਣਾ ਮੁਖੀ ਚੰਦਰਹਾਸ ਕੁਮਾਰ ਪਿੰਡ ਅਨੰਤਪੁਰ ਨੇੜੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੇਰਾ ਲੜਕਾ ਸੁਧੀਰ ਕੁਮਾਰ ਉਥੋਂ ਲੰਘ ਰਿਹਾ ਸੀ। ਉਸ ਕੋਲ ਹੈਲਮੇਟ ਅਤੇ ਡਰਾਈਵਿੰਗ ਲਾਇਸੈਂਸ ਨਹੀਂ ਸੀ। ਜਿਸ ਕਾਰਨ ਉਹ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ। ਉਸ ਨੂੰ ਭੱਜਦਾ ਦੇਖ ਕੇ ਪੁਲਸ ਨੇ ਕੁਝ ਦੂਰੀ ਤੱਕ ਉਸ ਦਾ ਪਿੱਛਾ ਕੀਤਾ, ਫਿਰ ਗੋਲੀ ਚਲਾ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।'
ਜ਼ਖਮੀ ਨੌਜਵਾਨ ਦਾ ਉਸ ਦੇ ਰਿਸ਼ਤੇਦਾਰਾਂ ਵੱਲੋਂ ਨਾਲੰਦਾ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਖ਼ਮੀ ਨੌਜਵਾਨ ਸੁਧੀਰ ਕੁਮਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਨੇ ਕਾਫੀ ਮਿਹਨਤ ਤੋਂ ਬਾਅਦ ਗੋਲੀ ਨੂੰ ਸਰੀਰ 'ਚੋਂ ਕੱਢ ਲਿਆ ਹੈ। ਪਰ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਜਹਾਨਾਬਾਦ ਦੇ ਐਸਪੀ ਦੀਪਕ ਰੰਜਨ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਬਾਰੇ ਜਾਣਕਾਰੀ ਮਿਲੀ। ਅਸੀਂ ਤੁਰੰਤ ਘੋਸੀ ਸਰਕਲ ਇੰਸਪੈਕਟਰ ਅਤੇ ਉਪ ਮੰਡਲ ਪੁਲਸ ਅਧਿਕਾਰੀ ਅਸ਼ੋਕ ਕੁਮਾਰ ਪਾਂਡੇ ਨੂੰ ਮੌਕੇ 'ਤੇ ਜਾ ਕੇ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਰਿਪੋਰਟ ਆਉਣ ਤੋਂ ਬਾਅਦ ਜੋ ਵੀ ਸੱਚਾਈ ਸਾਹਮਣੇ ਆਵੇਗੀ, ਅਗਲੀ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ